ਲੁਧਿਆਣਾ ਦੇ ਨੌਜਵਾਨ ਦਾ ਕੈਨੇਡਾ ‘ਚ ਕਤਲ, ਨਾਲ ਰਹਿੰਦੇ ਦੋਸਤ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ

Updated On: 

05 Dec 2024 19:16 PM

Murder in Canada: ਪਰਿਵਾਰਿਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਸਵੇਰੇ 4 ਵਜੇ ਦੇ ਕਰੀਬ ਗੁਰ ਅਸੀਸ ਦੇ ਨਾਲ ਉਨਾਂ ਦੀ ਗੱਲਬਾਤ ਹੋਈ ਸੀ ਅਤੇ 5 ਵਜੇ ਦੇ ਕਰੀਬ ਪੁਲਿਸ ਵੱਲੋਂ ਉਹਨਾਂ ਨੂੰ ਕਤਲ ਦੀ ਸੂਚਨਾ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਗੁਰ ਅਸੀਸ ਦੀ ਉਮਰ 22 ਸਾਲ ਹੈ ਅਤੇ ਉਹ ਪਿਛਲੇ ਸਾਲ ਹੀ ਪੰਜਾਬ ਕਾਲਜ ਆਫ ਟੈਕਨੀਕਲ ਐਜੂਕੇਸ਼ਨ ਬਦੋਵਾਲ ਲੁਧਿਆਣਾ ਤੋਂ ਗ੍ਰੈਜੂਏਸ਼ਨ ਪੂਰੀ ਕਰਕੇ ਕੈਨੇਡਾ ਦੇ ਲੈਬਰਟਨ ਕਾਲਜ ਵਿੱਚ ਪੜ੍ਹਾਈ ਕਰਨ ਦੇ ਲਈ ਗਿਆ ਸੀ।

ਲੁਧਿਆਣਾ ਦੇ ਨੌਜਵਾਨ ਦਾ ਕੈਨੇਡਾ ਚ ਕਤਲ, ਨਾਲ ਰਹਿੰਦੇ ਦੋਸਤ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਕਤਲ

Follow Us On

Murder in Canada: ਲੁਧਿਆਣਾ ਦੇ 22 ਸਾਲਾਂ ਨੌਜਵਾਨ ਗੁਰ ਅਸੀਸ ਜੋ ਚਾਰ ਮਹੀਨੇ ਪਹਿਲਾਂ ਹੀ ਕੈਨੇਡਾ ਪੜ੍ਹਾਈ ਕਰਨ ਦੇ ਲਈ ਗਿਆ ਸੀ, ਉਸ ਦਾ ਬੀਤੇ ਇੱਕ ਦਸੰਬਰ ਨੂੰ ਨਾਲ ਰਹਿੰਦੇ ਸਾਥੀ ਵੱਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕੈਨੇਡਾ ਦੀ ਸਾਰਨੀਆ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ, ਜਿਸ ਦੀ ਪਛਾਣ ਕਰਾਸਲੇ ਹੰਟਰ ਵਜੋਂ ਹੋਈ ਹੈ।

ਦੱਸ ਦਈਏ ਕਿ ਸਾਰਨੀਆਂ ਪੁਲਿਸ ਨੇ ਪਰਿਵਾਰਿਕ ਮੈਂਬਰਾਂ ਨੂੰ ਜ਼ਿਕਰ ਕੀਤਾ ਹੈ ਕਿ ਇੱਕੋ ਹੀ ਕਮਰੇ ਵਿੱਚ ਜਗ੍ਹਾਂ ਸਾਂਝੀ ਕਰਨ ਤੇ ਕਥਿਤ ਤੌਰ ‘ਤੇ ਚਾਕੂ ਨਾਲ ਵਾਰ ਕਰਨ ਦੇ ਮਾਮਲੇ ‘ਚ ਨਾਲ ਰਹਿੰਦੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇ ਵਿੱਚ ਝਗੜਾ ਹੋਇਆ ਸੀ।

ਹਾਲਾਂਕਿ ਪਰਿਵਾਰਿਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਸਵੇਰੇ 4 ਵਜੇ ਦੇ ਕਰੀਬ ਗੁਰ ਅਸੀਸ ਦੇ ਨਾਲ ਉਨਾਂ ਦੀ ਗੱਲਬਾਤ ਹੋਈ ਸੀ ਅਤੇ 5 ਵਜੇ ਦੇ ਕਰੀਬ ਪੁਲਿਸ ਵੱਲੋਂ ਉਹਨਾਂ ਨੂੰ ਕਤਲ ਦੀ ਸੂਚਨਾ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਗੁਰ ਅਸੀਸ ਦੀ ਉਮਰ 22 ਸਾਲ ਹੈ ਅਤੇ ਉਹ ਪਿਛਲੇ ਸਾਲ ਹੀ ਪੰਜਾਬ ਕਾਲਜ ਆਫ ਟੈਕਨੀਕਲ ਐਜੂਕੇਸ਼ਨ ਬਦੋਵਾਲ ਲੁਧਿਆਣਾ ਤੋਂ ਗ੍ਰੈਜੂਏਸ਼ਨ ਪੂਰੀ ਕਰਕੇ ਕੈਨੇਡਾ ਦੇ ਲੈਬਰਟਨ ਕਾਲਜ ਵਿੱਚ ਪੜ੍ਹਾਈ ਕਰਨ ਦੇ ਲਈ ਗਿਆ ਸੀ।

ਪਰਿਵਾਰ ਨੇ ਚੁੱਕੇ ਸਵਾਲ

ਪਿਤਾ ਚਰਨਜੀਤ ਸਿੰਘ ਨੇ ਜ਼ਿਕਰ ਕੀਤਾ ਕਿ ਉਹਨਾਂ ਦਾ ਪੁੱਤਰ ਚਾਰ ਮਹੀਨੇ ਪਹਿਲਾਂ ਹੀ ਕੈਨੇਡਾ ਪੜ੍ਹਾਈ ਕਰਨ ਦੇ ਲਈ ਗਿਆ ਸੀ। ਉਨ੍ਹਾਂ ਕਿਹਾ ਕਿ ਉਹਨਾਂ ਦੇ ਰਿਸ਼ਤੇਦਾਰ ਵੀ ਉੱਥੇ ਰਹਿੰਦੇ ਹਨ ਤੇ ਕਿਹਾ ਕਿ ਪਿਛਲੇ ਸਾਲ ਹੀ ਗ੍ਰੈਜੂਏਸ਼ਨ ਦੀ ਪੜ੍ਹਾਈ ਕਰਨ ਤੋਂ ਬਾਅਦ ਗੁਰ ਅਸੀਸ ਕੈਨੇਡਾ ਗਿਆ ਸੀ। ਉਹਨਾਂ ਕਿਹਾ ਕਿ ਇੱਕ ਦਸੰਬਰ ਸਵੇਰੇ 4 ਵਜੇ ਦੇ ਕਰੀਬ ਉਹਨਾਂ ਦੇ ਪੁੱਤਰ ਨਾਲ ਉਹਨਾਂ ਦੀ ਗੱਲਬਾਤ ਹੋਈ ਸੀ ਅਤੇ 5 ਵਜੇ ਦੇ ਕਰੀਬ ਉਹਨਾਂ ਨੂੰ ਉਸ ਦੇ ਕਤਲ ਦੀ ਸੂਚਨਾ ਮਿਲੀ ਹੈ। ਪਰਿਵਾਰ ਸਦਮੇ ਦੇ ਵਿੱਚ ਹੈ। ਉਹਨਾਂ ਇਹ ਵੀ ਜ਼ਿਕਰ ਕੀਤਾ ਕਿ ਜੋ ਕੈਨੇਡਾ ਪੁਲਿਸ ਵੱਲੋਂ ਕਤਲ ਦੱਸਿਆ ਜਾ ਰਿਹਾ ਹੈ ਪਰ ਇਸ ਦੇ ਵਿੱਚ ਕੋਈ ਸਾਜ਼ਿਸ਼ ਹੋ ਸਕਦੀ ਹੈ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਨੇ ਗੁਰ ਸੀਸ ਦੀ ਡੈਡ ਬਾਡੀ ਨੂੰ ਭਾਰਤ ਲਿਆਉਣ ਦੀ ਵੀ ਮੰਗ ਕੀਤੀ ਹੈ।

Exit mobile version