ਇੰਗਲੈਂਡ ‘ਚ 22 ਸਾਲਾ ਪੰਜਾਬੀ ਨੌਜਵਾਨ ਦੀ ਮੌਤ, 20 ਦਿਨ ਪਹਿਲਾਂ ਗਿਆ ਸੀ ਵਿਦੇਸ਼

Published: 

04 Dec 2023 13:14 PM

ਮਜੀਠਾ ਦੇ ਪਿੰਡ ਬੁਲਾਰਾ ਦੇ ਨੌਜਵਾਨ ਦੀ ਇੰਗਲੈਂਡ 'ਚ ਮੌਤ ਦੀ ਸੂਚਨਾ ਮਿਲੀ ਹੈ। ਕਸ਼ਦੀਪ ਸਿਰਫ਼ 20 ਦਿਨ ਪਹਿਲਾਂ ਹੀ ਇੰਗਲੈਂਡ ਪੜ੍ਹਨ ਗਿਆ ਸੀ। ਉਸ ਦੇ ਪਰਿਵਾਰ ਵਿੱਚ ਉਸ ਦੀ ਇੱਕ ਛੋਟੀ ਭੈਣ ਤੇ ਉਸ ਦੀ ਮਾਤਾ ਹੀ ਰਹਿ ਗਏ ਹਨ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਦੇਹ ਭਾਰਤ ਲਿਆਉਣ ਲਈ ਸਰਕਾਰ ਉਨ੍ਹਾਂ ਦੀ ਮਦਦ ਕਰੇ।

ਇੰਗਲੈਂਡ ਚ 22 ਸਾਲਾ ਪੰਜਾਬੀ ਨੌਜਵਾਨ ਦੀ ਮੌਤ,  20 ਦਿਨ ਪਹਿਲਾਂ ਗਿਆ ਸੀ ਵਿਦੇਸ਼
Follow Us On

ਘਰ ਦੇ ਮਾੜੇ ਹਲਾਤਾਂ ਨੂੰ ਸੁਧਾਰਨ ਦੇ ਲਈ ਮਜੀਠਾ (Majitha) ਦੇ ਪਿੰਡ ਬੁਲਾਰਾ ਦੇ ਨੌਜਵਾਨ ਦੀ ਇੰਗਲੈਂਡ’ਚ ਮੌਤ ਦੀ ਸੂਚਨਾ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਉਮਰ 22 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਉਸ ਦਾ ਨਾਂਅ ਲਕਸ਼ਦੀਪ ਸਿੰਘ ਹੈ। ਲਕਸ਼ਦੀਪ ਸਿਰਫ਼ 20 ਦਿਨ ਪਹਿਲਾਂ ਹੀ ਇੰਗਲੈਂਡ ਪੜ੍ਹਨ ਗਿਆ ਸੀ। ਉਸ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਦੇਹ ਭਾਰਤ ਲਿਆਉਣ ਲਈ ਸਰਕਾਰ ਉਨ੍ਹਾਂ ਦੀ ਮਦਦ ਕਰੇ। ਨੌਜਵਾਨ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਜਾਣਕਾਰੀ ਮਿਲੀ ਹੈ ਕਿ ਉਹ ਇੰਗਲੈਂਡ (England) ‘ਚ ਅਚਾਨਕ ਬੀਮਾਰ ਹੋ ਗਿਆ ਸੀ ਜਿਸ ਤੋਂ ਬਾਅਦ ਅਚਾਨਕ ਉਸ ਦਾ ਦੇਹਾਂਤ ਹੋ ਗਿਆ। ਦੱਸੀਆ ਜਾ ਰਿਹਾ ਹੈ ਕਿ ਲਕਸ਼ਦੀਪ ਨੂੰ ਕੋਈ ਭਿਆਨਕ ਬੀਮਾਰੀ ਨਹੀਂ ਸੀ। ਲਕਸ਼ਦੀਪ ਅਜੇ 20 ਦਿਨ ਪਹਿਲਾਂ 9 ਨਵੰਬਰ ਨੂੰ ਹੀ ਵਿਦੇਸ਼ ਵਿਚ ਪੜ੍ਹਾਈ ਕਰਨ ਲਈ ਭਾਰਤ ਤੋਂ ਗਿਆ ਸੀ। ਜਿਸ ਤੋਂ ਬਾਅਦ ਉਹ ਵਿਦੇਸ਼ ਵਿੱਚ ਜਾ ਕੇ ਬੀਮਾਰ ਹੋ ਗਿਆ ਤੇ ਉਸ ਨੂੰ ਹਸਪਤਾਲ਼ ਵਿੱਚ ਦਾਖਿਲ ਕਰਵਾਇਆ ਗਿਆ, ਪਰ ਉੱਥੇ ਉਸ ਦੀ ਮੌਤ ਹੋ ਗਈ ਜਿਸ ਦਾ ਸੁਨੇਹਾ ਘਰ ਵਾਲਿਆਂ ਨੂੰ ਮਿਲਿਆ। ਪਰਿਵਾਰ ਵਾਲਿਆਂ ਨੇ ਭਾਰਤ ਸਰਕਾਰ ਤੋਂ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤ ਦੀ ਲਾਸ਼ ਭਾਰਤ ਲਿਆਉਂਣ ਲਈ ਜਰੂਰੀ ਮਦਦ ਕੀਤੀ ਜਾਵੇ ।

ਦੱਸ ਦਈਏ ਕਿ ਜਾ ਲਕਸ਼ਦੀਪ ਦੇ ਪਿਤਾ ਦੀ 2014 ਵਿੱਚ ਰੋਡ ਐਕਸੀਡੈਂਟ ‘ਚ ਮੌਤ ਹੋ ਗਈ ਸੀ। ਉਸ ਤੋਂ ਬਾਅਦ ਉਸ ਦੀ ਮਾਂ ਨੇ ਲੋਕਾਂ ਦੇ ਘਰਾਂ ਵਿੱਚ ਮਿਹਨਤ ਮਜ਼ਦੂਰੀ ਕਰਕੇ ਆਪਣੇ ਦੋਵੇਂ ਬੱਚਿਆਂ ਨੂੰ ਪਾਲਿਆ ਸੀ। ਉਸ ਦੇ ਪਰਿਵਾਰ ਵਿੱਚ ਉਸ ਦੀ ਇੱਕ ਛੋਟੀ ਭੈਣ ਤੇ ਉਸ ਦੀ ਮਾਤਾ ਹੀ ਰਹਿ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪਿੰਡ ਵਾਲਿਆਂ ਨੇ ਮਿਲ ਕੇ 18 ਲੱਖ ਦੇ ਕਰੀਬ ਕਰਜ਼ਾ ਦਵਾਇਆ ਸੀ ਕਿ ਲਕਸ਼ਦੀਪ ਬਾਹਰ ਜਾ ਸਕੇ। ਮੌਤ ਦੀ ਖ਼ਬਰ ਸੁਣ ਕੇ ਸਾਰੇ ਪਿੰਡ ਵਿੱਚ ਸ਼ੋਕ ਦੀ ਲਹਿਰ ਫੈਲ ਗਈ।