ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮਨਪ੍ਰੀਤ ਕੌਰ ਦੀ ਮੌਤ, ਪਰਿਵਾਰ ਵੱਲੋਂ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ
ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ 22 ਸਾਲਾ ਮਨਪ੍ਰੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ ਕੌਰ ਆਪਣੇ ਸੁਨਹਰੇ ਭਵਿੱਖ ਦੀ ਤਲਾਸ਼ ਲਈ 18 ਦਿਨ ਪਹਿਲਾਂ ਹੀ ਟੋਰਾਂਟੋ ਗਈ ਸੀ।
ਐਨ.ਆਰ.ਆਈ ਨਿਊਜ਼। ਕੈਨੇਡਾ ਵਿੱਚ ਪੰਜਾਬੀਆਂ ਦੀ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜਾ ਹੀ ਮਾਮਲਾ ਸਾਮਹਣੇ ਆਇਆ ਹੈ। ਜਿਥੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ 22 ਸਾਲਾ ਮਨਪ੍ਰੀਤ ਕੌਰ ਦੀ ਦਿਲ ਦਾ ਦੌਰਾ (Heart Attack) ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ ਕੌਰ ਆਪਣੇ ਸੁਨਹਰੇ ਭਵਿੱਖ ਦੀ ਤਲਾਸ਼ ਲਈ 18 ਦਿਨ ਪਹਿਲਾਂ ਹੀ ਟੋਰਾਂਟੋ ਗਈ ਸੀ। ਉਸ ਦੀ ਮੌਤ ਤੋਂ ਬਾਅਦ ਪੂਰੇ ਘਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਉਲਟੀਆਂ ਤੇ ਸਾਹ ਲੈਣ ‘ਚ ਪ੍ਰੇਸ਼ਾਨੀ
ਮ੍ਰਿਤਕ ਮਨਪ੍ਰੀਤ ਕੌਰ ਦੇ ਪਿਤਾ ਕੇਵਲ ਸਿੰਘ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਰਾਤ ਕਰੀਬ 3 ਵਜੇ ਉਨ੍ਹਾਂ ਨੂੰ ਕੈਨੇਡਾ ਤੋਂ ਇੱਕ ਡਾਕਟਰ ਦਾ ਫੋਨ ਆਇਆ। ਜਿਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਸਾਡੀ ਧੀ ਦੇ ਨਾਲ ਰਹਿ ਰਹੀ ਲੜਕੀ ਨੇ ਜਾਣਕਾਰੀ ਦਿੱਤੀ ਕਿ ਬੀਤੇ ਦਿਨ ਉਸ ਨੂੰ ਉਲਟੀਆਂ ਆਈਆਂ ਸਨ ਅਤੇ ਉਸ ਨੂੰ ਸਾਹ ਲੈਣ ‘ਚ ਕਾਫੀ ਤਕਲੀਫ ਹੋ ਰਹੀ ਸੀ।
ਪਿਤਾ ਦੀ ਅਪੀਲ – ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ
ਪਿਤਾ ਮੁਤਾਬਕ ਮਨਪ੍ਰੀਤ ਕੌਰ ਦੇ ਦੋਸਤਾਂ ਨੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਪਰ ਕੁਝ ਸਮੇਂ ਬਾਅਦ ਉੱਥੇ ਉਸ ਦਾ ਸਾਹ ਰੁਕ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਨਪ੍ਰੀਤ ਕੌਰ ਦੇ ਪਰਿਵਾਰ ਨੇ ਭਾਰਤ ਸਰਕਾਰ ਨੂੰ ਅਪੀਲ ਹੈ ਕਿ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਨੂੰ ਭਾਰਤ ਲੈ ਕੇ ਆਉਣ ਵਿੱਚ ਮਦਦ ਕੀਤੀ ਜਾਵੇ।
ਹਾਰਟ ਅਟੈਕ ਕਾਰਨ ਹੋ ਰਹਿਆਂ ਮੌਤਾਂ ਦਾ ਕਾਰਨ
ਬੀਤੇ ਦਿਨੀਂ ਟੀਵੀ9 ਦੀ ਟੀਮ ਨੇ ਰੰਧਾਵਾ ਹਾਰਟ ਕੇਅਰ ਸੈਂਟਰ ਦੀ ਹਾਰਟ ਸਪੈਸ਼ਲਿਸਟ ਡਾਕਟਰ ਨੈਨਾ ਕੌਲ ਨਾਲ ਖਾਸ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਸੀ ਕਿ ਮੌਸਮ ਵਿੱਚ ਬਦਲਾਅ ਅਤੇ ਮਾੜੀ ਜੀਵਨ ਸ਼ੈਲੀ ਕਾਰਨ ਪੰਜਾਬੀਆਂ ਦੀ ਕੈਨੇਡਾ (Canada) ਜਾਂ ਵਿਦੇਸ਼ਾਂ ਵਿੱਚ ਲਗਾਤਾਰ ਹੋ ਰਹਿਆਂ ਮੌਤਾਂ ਹੋ ਰਹਿਆਂ ਹਨ। ਵਿਦੇਸ਼ਾਂ ਵਿੱਚ ਜਿਆਦਾ ਠੰਡ ਹੋਣ ਕਾਰਨ ਸਿੱਧਾ ਅਸਰ ਦਿਲ ‘ਤੇ ਪੈਂਦਾ ਹੈ। ਜਿਸ ਨਾਲ ਅਚਾਨਕ ਹਰਟ ਅਟੈਕ ਆ ਜਾਂਦਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ