AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਟੋਰਾਂਟੋ ‘ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਗੰਭੀਰ ਇਲਜ਼ਾਮ

ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਟੋਰਾਂਟੋ ਵਿੱਚ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪਰਿਵਾਰ ਅਨੁਸਾਰ ਨਵਨੀਤ ਕਰੀਬ ਪੰਜ ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਕੈਨੇਡਾ ਗਈ ਸੀ। ਪੜ੍ਹਾਈ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਮਿਲਿਆ ਅਤੇ ਬਾਅਦ ਵਿੱਚ ਸਥਾਈ ਨਿਵਾਸ (PR) ਹਾਸਲ ਕਰਨ ਉਪਰੰਤ ਉਹ ਇੱਕ ਬੈਂਕ ਵਿੱਚ ਨੌਕਰੀ ਕਰ ਰਹੀ ਸੀ।

ਟੋਰਾਂਟੋ 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਗੰਭੀਰ ਇਲਜ਼ਾਮ
lalit-sharma
| Updated On: 29 Jul 2026 17:06 PM IST
Share

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਧੱਕ ਦਿੱਤਾ ਹੈ। ਹੰਝੂਆਂ ਨਾਲ ਭਰੀਆਂ ਅੱਖਾਂ ਨਾਲ ਪਿਤਾ ਹਰਭਜਨ ਸਿੰਘ ਅਤੇ ਚਾਚਾ ਬਲਬੀਰ ਸਿੰਘ ਨੇ ਮੀਡੀਆ ਸਾਹਮਣੇ ਆਪਣਾ ਦਰਦ ਬਿਆਨ ਕਰਦਿਆਂ ਦੱਸਿਆ ਕਿ ਨਵਨੀਤ ਇਕਤਰਫ਼ਾ ਪਿਆਰ ਕਾਰਨ ਲਗਾਤਾਰ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੀ ਸੀ ਅਤੇ ਇਸ ਸਬੰਧੀ ਪਹਿਲਾਂ ਹੀ ਕੈਨੇਡਾ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ।

ਪਰਿਵਾਰ ਅਨੁਸਾਰ ਨਵਨੀਤ ਕਰੀਬ ਪੰਜ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ। ਪੜ੍ਹਾਈ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਮਿਲਿਆ ਅਤੇ ਬਾਅਦ ਵਿੱਚ ਸਥਾਈ ਨਿਵਾਸ (PR) ਹਾਸਲ ਕਰਨ ਉਪਰੰਤ ਉਹ ਇੱਕ ਬੈਂਕ ਵਿੱਚ ਨੌਕਰੀ ਕਰ ਰਹੀ ਸੀ। ਕਰੀਬ ਇੱਕ ਮਹੀਨਾ ਪਹਿਲਾਂ ਉਹ ਚਾਰ ਸਾਲਾਂ ਬਾਅਦ ਆਪਣੇ ਪਰਿਵਾਰ ਨੂੰ ਮਿਲਣ ਅੰਮ੍ਰਿਤਸਰ ਆਈ ਸੀ। 27 ਜੂਨ ਨੂੰ ਉਸ ਨੇ ਅੰਮ੍ਰਿਤ ਛਕਿਆ ਅਤੇ 29 ਜੂਨ ਨੂੰ ਮੁੜ ਕੈਨੇਡਾ ਪਰਤ ਗਈ।

ਨਵਨੀਤ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਇਲਜ਼ਾਮ

ਪਰਿਵਾਰ ਦਾ ਦਾਅਵਾ ਹੈ ਕਿ ਕੋਟਕਪੂਰਾ ਨਾਲ ਸਬੰਧਤ ਸ਼ਰਨਜੀਤ ਨਾਮਕ ਨੌਜਵਾਨ ਪਿਛਲੇ ਕਈ ਮਹੀਨਿਆਂ ਤੋਂ ਨਵਨੀਤ ਨੂੰ ਤੰਗ ਕਰ ਰਿਹਾ ਸੀ। ਉਹ ਲਗਾਤਾਰ ਫੋਨ ਕਰਦਾ, ਪਿੱਛਾ ਕਰਦਾ ਅਤੇ ਬੈਂਕ ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਨਵਨੀਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕੀਤਾ ਅਤੇ ਮਾਮਲਾ ਅਦਾਲਤ ਤੱਕ ਪਹੁੰਚਿਆ। ਪਰਿਵਾਰ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਨਵਨੀਤ ਨੇ ਆਪਣਾ ਮੋਬਾਈਲ ਨੰਬਰ ਅਤੇ ਰਹਿਣ ਦੀ ਥਾਂ ਵੀ ਬਦਲ ਲਈ ਸੀ, ਪਰ ਇਸ ਦੇ ਬਾਵਜੂਦ ਮੁਲਜ਼ਮ ਉਸ ਤੱਕ ਪਹੁੰਚ ਗਿਆ।

ਚਾਚਾ ਬਲਬੀਰ ਸਿੰਘ ਨੇ ਦੱਸਿਆ ਕਿ ਸ਼ਰਨਜੀਤ ਦੇ ਪਰਿਵਾਰ ਨਾਲ ਵੀ ਉਨ੍ਹਾਂ ਨੇ ਕਈ ਵਾਰ ਸੰਪਰਕ ਕੀਤਾ ਸੀ। ਉਸ ਦੀ ਪਤਨੀ ਅਤੇ ਭਰਾ ਨੇ ਭਰੋਸਾ ਦਿੱਤਾ ਸੀ ਕਿ ਉਹ ਉਸ ਨੂੰ ਨਵਨੀਤ ਨੂੰ ਤੰਗ ਨਹੀਂ ਕਰਨ ਦੇਣਗੇ ਅਤੇ ਉਹ ਘਰ ਤੋਂ ਬਾਹਰ ਵੀ ਨਹੀਂ ਨਿਕਲਦਾ। ਇਸ ਦੇ ਬਾਵਜੂਦ ਮੁਲਜ਼ਮ ਨੇ ਕਥਿਤ ਤੌਰ ‘ਤੇ ਧਮਕੀਆਂ ਦੇਣੀਆਂ ਜਾਰੀ ਰੱਖੀਆਂ ਅਤੇ ਨਵਨੀਤ ਸਮੇਤ ਉਸ ਦੇ ਪੂਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀਆਂ ਗੱਲਾਂ ਕਰਦਾ ਰਿਹਾ।

ਪਰਿਵਾਰ ਨੇ ਲਗਾਏ ਕਈ ਗੰਭੀਰ ਇਲਜ਼ਾਮ

ਘਟਨਾ ਵਾਲੇ ਦਿਨ ਸਵੇਰੇ ਕਰੀਬ 7:30 ਵਜੇ ਨਵਨੀਤ ਬੈਂਕ ਜਾਣ ਲਈ ਬੱਸ ਸਟਾਪ ‘ਤੇ ਖੜ੍ਹੀ ਸੀ ਅਤੇ ਆਪਣੇ ਭਰਾ ਨਾਲ ਵੀਡੀਓ ਕਾਲ ‘ਤੇ ਗੱਲ ਕਰ ਰਹੀ ਸੀ। ਪਰਿਵਾਰ ਅਨੁਸਾਰ ਉਸ ਨੇ ਕਾਲ ਦੌਰਾਨ ਕਿਹਾ, “ਸ਼ਰਨ ਆ ਗਿਆ ਹੈ” ਅਤੇ ਉਸ ਨੂੰ ਪੁੱਛਿਆ ਕਿ ਉਹ ਇੱਥੇ ਕਿਉਂ ਆਇਆ ਹੈ, ਜਦਕਿ ਉਸ ‘ਤੇ ਪਹਿਲਾਂ ਹੀ ਪਾਬੰਦੀਆਂ ਲੱਗੀਆਂ ਹੋਈਆਂ ਹਨ। ਇੰਨੀ ਗੱਲ ਹੋਣ ਤੋਂ ਕੁਝ ਪਲਾਂ ਬਾਅਦ ਫੋਨ ਅਚਾਨਕ ਡਿੱਗ ਗਿਆ ਅਤੇ ਸੰਪਰਕ ਟੁੱਟ ਗਿਆ। ਬਾਅਦ ਵਿੱਚ ਪਰਿਵਾਰ ਨੂੰ ਉਸ ਦੇ ਕਤਲ ਦੀ ਸੂਚਨਾ ਮਿਲੀ।

ਨਵਨੀਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ

ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਜਦੋਂ ਪਹਿਲਾਂ ਹੀ ਪੁਲਿਸ ਰਿਪੋਰਟ ਦਰਜ ਸੀ ਅਤੇ ਮਾਮਲਾ ਅਦਾਲਤ ਵਿੱਚ ਚੱਲ ਰਿਹਾ ਸੀ ਤਾਂ ਮੁਲਜ਼ਮ ਖੁੱਲ੍ਹੇਆਮ ਕਿਵੇਂ ਘੁੰਮ ਰਿਹਾ ਸੀ ਅਤੇ ਉਸ ਕੋਲ ਹਥਿਆਰ ਕਿੱਥੋਂ ਆਇਆ। ਉਨ੍ਹਾਂ ਨੇ ਕੈਨੇਡਾ ਸਰਕਾਰ ਤੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ, ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਅਤੇ ਭਾਰਤ ਸਰਕਾਰ ਤੋਂ ਨਵਨੀਤ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਦਖ਼ਲ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਆਪਣੇ ਲਈ ਸੁਰੱਖਿਆ ਦੀ ਵੀ ਮੰਗ ਕੀਤੀ ਹੈ, ਕਿਉਂਕਿ ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਵੀ ਪਹਿਲਾਂ ਧਮਕੀਆਂ ਮਿਲ ਚੁੱਕੀਆਂ ਹਨ।

Follow Us
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...