ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਮੌਤ, ਪਿੰਡ ‘ਚ ਦੌੜੀ ਸੋਗ ਦੀ ਲਹਿਰ

Updated On: 

06 May 2024 13:15 PM IST

NRI News: ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਰਿੰਦਰ ਕੌਰ ਨੇ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਉਹਨਾਂ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਪਾਲ ਸਿੰਘ ਨੂੰ ਕਰਜ਼ਾ ਚੁੱਕ ਕੇ ਇੰਗਲੈਂਡ ਭੇਜਿਆ ਸੀ। ਪਰ ਇੱਕ ਬੀਮਾਰੀ ਕਾਰਨ ਉਸ ਦੇ ਬੱਚੇ ਦੀ ਇੰਗਲੈਂਡ ਚ ਮੌਤ ਹੋ ਗਈ ਹੈ।

ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਮੌਤ, ਪਿੰਡ ਚ ਦੌੜੀ ਸੋਗ ਦੀ ਲਹਿਰ

ਇੰਗਲੈਂਡ 'ਚ ਅੰਮ੍ਰਿਤਪਾਲ ਸਿੰਘ ਦੀ ਮੌਤ

Follow Us On

NRI News: ਇੰਗਲੈਂਡ ਗਏ ਅਜਨਾਲਾ ਦੇ ਪਿੰਡ ਚਮਿਆਰੀ ਦੇ 22 ਸਾਲਾਂ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਇੱਕ ਬਿਮਾਰੀ ਕਾਰਨ ਮੌਤ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਦੀ ਮੌਤ ਦੀ ਖਬਰ ਤੋਂ ਬਾਅਦ ਉਸ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਥੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਨੂੰ ਲੈ ਕੇ ਪਰਿਵਾਰ ਨੇ ਕੇਂਦਰ ਅਤੇ ਸੂਬਾ ਸਰਕਾਰ ਅੱਗੇ ਮਦਦ ਦੀ ਗੁਹਾਰ ਲਗਾਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਰਿੰਦਰ ਕੌਰ ਨੇ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਉਹਨਾਂ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਪਾਲ ਸਿੰਘ ਨੂੰ ਕਰਜ਼ਾ ਚੁੱਕ ਕੇ ਇੰਗਲੈਂਡ ਭੇਜਿਆ ਸੀ। ਪਰ ਇੱਕ ਬੀਮਾਰੀ ਕਾਰਨ ਉਸ ਦੇ ਬੱਚੇ ਦੀ ਇੰਗਲੈਂਡ ਚ ਮੌਤ ਹੋ ਗਈ ਹੈ। ਉਨ੍ਹਾਂ ਨੇ ਸੂਬਾ ਅਤੇ ਭਾਰਤ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਪੁੱਤ ਅੰਮ੍ਰਿਤਪਾਲ ਸਿੰਘ ਦੀ ਡੈਡ ਬਾਡੀ ਨੂੰ ਭਾਰਤ ਵਾਪਸ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ: ਚੰਨੀ ਦੇ ਬਿਆਨ ਤੇ ਸੁਨੀਲ ਜਾਖੜ ਦਾ ਪਲਟਵਾਰ, ਕਿਹਾ- ਫੌਜ ਦੀ ਨਹੀਂ ਕਰਦੇ ਕਦਰ

8 ਮਹੀਨੇ ਪਹਿਲਾਂ ਭੇਜਿਆ ਸੀ ਵਿਦੇਸ਼

ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਅਸੀਂ ਆਪਣੀ ਜਮੀਨ ਗਹਿਣੇ ਪਾ ਕੇ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਨੂੰ ਉਮੀਦ ਸੀ ਕਿ ਉਨ੍ਹਾਂ ਦਾ ਪੁੱਤ ਇੰਗਲੈਂਡ ਜਾ ਕੇ ਉਨ੍ਹਾਂ ਦੇ ਪਰਿਵਾਰ ਦੇ ਹਾਲਾਤ ਠੀਕ ਕਰ ਦੇਵੇਗਾ। ਪਰ ਉਨ੍ਹਾਂ ਨਹੀਂ ਪਤਾ ਸੀ ਉਸ ਦੀ ਬੀਮਾਰੀ ਇਨ੍ਹਾਂ ਖਤਰਨਾਕ ਹੋ ਜਾਵੇਗੀ।