ਇਟਲੀ 'ਚ ਪੰਜਾਬੀ ਦੀ ਗੋਲੀ ਮਾਰ ਕੇ ਕਤਲ, ਮੁਲਜ਼ਮ ਨੇ ਖੁਦ ਨੂੰ ਵੀ ਮਾਰੀ ਗੋਲੀ | NRI News Punjab man shot in Italy by ex police man commits suicide know full detail in punjabi Punjabi news - TV9 Punjabi

ਇਟਲੀ ‘ਚ ਪੰਜਾਬੀ ਦੀ ਗੋਲੀ ਮਾਰ ਕੇ ਕਤਲ, ਮੁਲਜ਼ਮ ਨੇ ਖੁਦ ਨੂੰ ਵੀ ਮਾਰੀ ਗੋਲੀ

Updated On: 

17 Apr 2024 11:14 AM

NRI News: ਸਤਪਾਲ ਸਿੰਘ ਕਾਫੀ ਸਮੇਂ ਤੋਂ ਇਟਲੀ ਰਹਿ ਰਿਹਾ ਸਨ। ਇਸ ਕਾਰਨ ਪਰਿਵਾਰ ਅਤੇ ਪਿੰਡ ਵਾਸੀ ਬੇਹੱਦ ਦੁਖੀ ਹਨ। ਇਟਲੀ ਵਿਚ ਪੰਜਾਬ ਅਤੇ ਉੱਤਰੀ ਭਾਰਤ ਤੋਂ ਵੱਡੀ ਗਿਣਤੀ ਵਿਚ ਲੋਕ ਰਹਿੰਦੇ ਹਨ। ਇਸ ਦੇ ਨਾਲ ਹੀ ਇਸ ਸਾਲ ਜਨਵਰੀ ਤੋਂ ਲਗਾਤਾਰ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ।

ਇਟਲੀ ਚ ਪੰਜਾਬੀ ਦੀ ਗੋਲੀ ਮਾਰ ਕੇ ਕਤਲ, ਮੁਲਜ਼ਮ ਨੇ ਖੁਦ ਨੂੰ ਵੀ ਮਾਰੀ ਗੋਲੀ

ਫਾਇਰਿੰਗ. (ਸੰਕੇਤਕ ਤਸਵੀਰ)

Follow Us On

NRI News: ਇਟਲੀ ਦੇ ਬਰੇਸ਼ੀਆ ਸ਼ਹਿਰ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਸਤਪਾਲ ਸਿੰਘ (55) ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਪਿੰਡ ਟਾਹਲੀ ਦਾ ਵਸਨੀਕ ਸੀ। ਮ੍ਰਿਤਕ ਦੀ ਪਤਨੀ ਅਤੇ ਦੋ ਪੁੱਤਰ ਹਨ।

ਮਿਲੀ ਜਾਣਕਾਰੀ ਅਨੁਸਾਰ ਘਟਨਾ ਸ਼ਨੀਵਾਰ ਸ਼ਾਮ ਨੂੰ ਵਾਪਰੀ ਹੈ। ਮ੍ਰਿਤਕ ਆਪਣੇ ਘਰ ਮੌਜੂਦ ਸੀ। ਫਿਰ ਉਸ ਦਾ ਇੱਕ ਜਾਣਕਾਰ, ਇਟਲੀ ਦਾ ਸਾਬਕਾ ਪੁਲਿਸ ਕਰਮਚਾਰੀ ਯੂਸੇਪ ਵੇਲੇਟੀ, ਉਸ ਦੇ ਘਰ ਆਇਆ। ਇਸ ਦੌਰਾਨ ਦੋਵਾਂ ‘ਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਸਤਪਾਲ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜੋ: ਪਾਕਿਸਤਾਨ ਚ ਸਿੱਖ ਦੀ ਪੱਗ ਤੇ ਕਪੜੇ ਲਾਹ ਕੇ ਕੁੱਟਮਾਰ, ਸਿਰਸਾ ਬੋਲੇ ਕੱਟਰਪੰਥੀਆਂ ਖਿਲਾਫ ਕਾਰਵਾਈ ਕਰੇ ਭਾਰਤ ਸਰਕਾਰ

ਸਤਪਾਲ ਸਿੰਘ ਨੂੰ ਗੋਲੀ ਮਾਰਨ ਤੋਂ ਬਾਅਦ ਘਰ ਦੇ ਬਾਹਰ ਜਾ ਕੇ ਖੁਦ ਨੂੰ ਗੋਲੀ ਮਾਰ ਲਈ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਸਤਪਾਲ ਸਿੰਘ ਕਾਫੀ ਸਮੇਂ ਤੋਂ ਇਟਲੀ ਰਹਿ ਰਹੇ ਸਨ। ਇਸ ਕਾਰਨ ਪਰਿਵਾਰ ਅਤੇ ਪਿੰਡ ਵਾਸੀ ਬੇਹੱਦ ਦੁਖੀ ਹਨ। ਇਟਲੀ ਵਿਚ ਪੰਜਾਬ ਅਤੇ ਉੱਤਰੀ ਭਾਰਤ ਤੋਂ ਵੱਡੀ ਗਿਣਤੀ ਵਿਚ ਲੋਕ ਰਹਿੰਦੇ ਹਨ। ਇਸ ਦੇ ਨਾਲ ਹੀ ਇਸ ਸਾਲ ਜਨਵਰੀ ਤੋਂ ਲਗਾਤਾਰ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ।

Exit mobile version