ਪੰਜਾਬ ‘ਚ 3 ਫਰਵਰੀ ਤੋਂ NRI ਲਈ ਬੈਠਕਾਂ, 30 ਜਨਵਰੀ ਤੱਕ ਵਟਸਐਪ ਰਾਹੀਂ ਆਨਲਾਈਨ ਸ਼ਿਕਾਇਤਾਂ ਹੋਣਗੀਆਂ ਦਰਜ

Updated On: 

10 Jan 2024 09:44 AM

ਪੰਜਾਬ ਵਿੱਚ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਇਸ ਮੌਕੇ ਦਾ ਭਰਪੂਰ ਲਾਭ ਉਠਾਉਣ ਲਈ ਕਿਹਾ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੇ ਵਿਦੇਸ਼ ਜਾਣ ਤੋਂ ਪਹਿਲਾਂ ਉਨ੍ਹਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ। NRI 11 ਜਨਵਰੀ ਤੋਂ 30 ਜਨਵਰੀ ਤੱਕ ਵਿਭਾਗ ਦੀ ਵੈੱਬਸਾਈਟ nri.punjab.gov.in ਅਤੇ ਵਟਸਐਪ ਨੰਬਰ 9056009884 'ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

ਪੰਜਾਬ ਚ 3 ਫਰਵਰੀ ਤੋਂ NRI ਲਈ ਬੈਠਕਾਂ, 30 ਜਨਵਰੀ ਤੱਕ ਵਟਸਐਪ ਰਾਹੀਂ ਆਨਲਾਈਨ ਸ਼ਿਕਾਇਤਾਂ ਹੋਣਗੀਆਂ ਦਰਜ

Photo Credit: @KuldeepSinghAAP

Follow Us On

ਪੰਜਾਬ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਫਰਵਰੀ ਤੋਂ NRI ਮੀਟ ਪ੍ਰੋਗਰਾਮ ਕਰਵਾਏਗੀ। ਸੂਬੇ ਭਰ ਵਿੱਚ 4 ਪ੍ਰੋਗਰਾਮ ਹੋਣਗੇ, ਇਨ੍ਹਾਂ ਵਿੱਚ 23 ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪ੍ਰਵਾਸੀ ਭਾਰਤੀ 11 ਜਨਵਰੀ ਤੋਂ 30 ਜਨਵਰੀ ਤੱਕ ਵਿਭਾਗ ਦੀ ਵੈੱਬਸਾਈਟ nri.punjab.gov.in ਅਤੇ ਵਟਸਐਪ ਨੰਬਰ 9056009884 ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਇਸ ਮੌਕੇ ਦਾ ਭਰਪੂਰ ਲਾਭ ਉਠਾਉਣ ਲਈ ਕਿਹਾ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੇ ਵਿਦੇਸ਼ ਜਾਣ ਤੋਂ ਪਹਿਲਾਂ ਉਨ੍ਹਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ।

3 ਫਰਵਰੀ ਨੂੰ ਪਠਾਨਕੋਟ ਤੋਂ ਹੋਵੇਗੀ ਸ਼ੁਰੂਆਤ

NRI ਮੀਟ ਪ੍ਰੋਗਰਾਮ 3 ਫਰਵਰੀ ਨੂੰ ਪਠਾਨਕੋਟ ਤੋਂ ਸ਼ੁਰੂ ਹੋਵੇਗਾ। ਇਸ ਮੀਟਿੰਗ ਵਿੱਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਆਦਿ ਜ਼ਿਲ੍ਹਿਆਂ ਦੇ ਪ੍ਰਵਾਸੀ ਭਾਰਤੀ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

9 ਫਰਵਰੀ ਨੂੰ ਨਵਾਂਸ਼ਹਿਰ ‘ਚ ਸਮਾਗਮ

ਪਰਵਾਸੀ ਭਾਰਤੀਆਂ ਲਈ 9 ਫਰਵਰੀ ਨੂੰ ਨਵਾਂਸ਼ਹਿਰ ਵਿਖੇ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਨਵਾਂਸ਼ਹਿਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੁਹਾਲੀ ਆਦਿ ਸ਼ਾਮਲ ਹੋਣਗੇ।

ਸੰਗਰੂਰ ਵਿਖੇ 16 ਫਰਵਰੀ ਨੂੰ ਪ੍ਰੋਗਰਾਮ

16 ਫਰਵਰੀ ਨੂੰ ਸੰਗਰੂਰ, ਪਟਿਆਲਾ, ਬਰਨਾਲਾ, ਫਤਹਿਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਦੀ ਮੀਟਿੰਗ ਸੰਗਰੂਰ ਵਿੱਚ ਕੀਤੀ ਜਾਵੇਗੀ।

22 ਫਰਵਰੀ ਨੂੰ ਫਿਰੋਜਪੁਰ ਵਿਖੇ ਮੀਟਿੰਗ

ਐਨਆਰਆਈ ਮੀਟਿੰਗ ਦੀ ਅੰਤਿਮ ਰਸਮ ਫ਼ਿਰੋਜ਼ਪੁਰ ਵਿੱਚ ਹੋਵੇਗੀ। ਇਸ ਵਿੱਚ ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਤਰਨਤਾਰਨ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲ੍ਹੇ ਸ਼ਾਮਲ ਹੋਣਗੇ।

605 ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

ਸੂਬਾ ਸਰਕਾਰ ਨੇ ਦਸੰਬਰ 2022 ਵਿੱਚ 5 ਐਨਆਰਆਈ ਮੀਟ ਪ੍ਰੋਗਰਾਮ ਵੀ ਕਰਵਾਏ ਸਨ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਵੱਲੋਂ 605 ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ, ਜਿਨ੍ਹਾਂ ਦਾ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਨ.ਆਰ.ਆਈ ਪੁਲਿਸ ਵਿੰਗ ਕੋਲ ਲਗਾਤਾਰ ਆਨਲਾਈਨ ਸ਼ਿਕਾਇਤਾਂ ਆ ਰਹੀਆਂ ਹਨ, ਜਿਨ੍ਹਾਂ ਦਾ ਨਿਪਟਾਰਾ 15 ਐਨ.ਆਰ.ਆਈ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਪੱਧਰ ‘ਤੇ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ।

Exit mobile version