ਪਟਿਆਲਾ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ, ਕਰਜ਼ਾ ਚੁੱਕ ਮਾਪਿਆਂ ਨੇ ਭੇਜਿਆ ਸੀ ਵਿਦੇਸ਼
ਵਿਦੇਸ਼ੀ ਧਰਤੀ ਉਪਰ ਪੰਜਾਬੀਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਕੈਨੇਡਾ ਵਿਖੇ ਇੱਕ ਹੋਰ ਪੰਜਾਬੀ ਮੁੰਡੇ ਦੀ ਮੌਤ ਦੀ ਦੁਖਦਾਇਕ ਖ਼ਬਰ ਸਾਮਣੇ ਆਈ ਹੈ। ਇਹ ਨੌਜਵਾਨ ਪੰਜਾਬ ਦੇ ਜਿਲ੍ਹਾ ਪਟਿਆਲਾ ਦੇ ਪਿੰਡ ਸੇਲਵਾਲਾ ਦਾ ਰਹਿਣ ਵਾਲਾ ਸੀ, ਜਿਸਦੀ ਕੈਨੇਡਾ ਵਿਖੇ ਐਕਸੀਡੈਂਟ ਵਿੱਚ ਮੌਤ ਹੋ ਗਈ। ਹਾਲੇ ਡੇਢ ਕੁ ਸਾਲ ਪਹਿਲਾਂ ਹੀ ਪਿਤਾ ਨੇ ਕਰਜ਼ਾ ਚੁੱਕ ਕੇ ਪੁੱਤ ਨੂੰ ਵਿਦੇਸ਼ ਭੇਜਿਆ ਸੀ।

ਐੱਨਆਰਆਈ ਨਿਊਜ। ਕੈਨੇਡਾ ਵਿਖੇ ਇੱਕ ਹੋਰ ਪੰਜਾਬੀ ਮੁੰਡੇ ਦੀ ਮੌਤ ਹੋ ਗਈ। ਪਟਿਆਲਾ ਜਿਲ੍ਹੇ ਦੇ ਤਰਵਿੰਦਰ ਸਿੰਘ ਨਾਂਅ ਦੇ ਨੌਜਵਾਨ ਦੀ ਬਰੈਂਪਟਨ (Brampton) ਵਿਖੇ ਐਕਸੀਡੈਂਟ ਵਿੱਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਉਸਦਾ ਪੁੱਤ ਤਰਵਿੰਦਰ ਸਿੰਘ ਕੈਨੇਡਾ ਦੇ ਬਰੈਂਪਟਨ ਇਲਾਕੇ ‘ਚ ਰੈੱਡ ਸਿਗਨਲ ਮਿਲਣ ‘ਤੇ ਸੜਕ ‘ਤੇ ਰੁੱਕ ਗਿਆ ਸੀ। ਇਸ ਦੌਰਾਨ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਤਰਵਿੰਦਰ ਦੀ ਮੌਤ ਹੋ ਗਈ।
ਤਰਵਿੰਦਰ ਡੇਢ ਸਾਲ ਪਹਿਲਾਂ ਹੀ ਕੈਨੇਡਾ (Canada) ਗਿਆ ਸੀ। ਵਰਕ ਪਰਮਿਟ ‘ਤੇ ਲੱਖਾਂ ਰੁਪਏ ਖਰਚ ਕੇ ਉਸਨੂੰ ਕੈਨੇਡਾ ਭੇਜਿਆ ਗਿਆ ਸੀ। ਤਰਵਿੰਦਰ ਸਿੰਘ ਦਾ ਕਰੀਬ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਅਜਿਹੇ ‘ਚ ਜਦੋਂ ਘਰ ਦੀ ਆਰਥਿਕ ਹਾਲਤ ਠੀਕ ਨਹੀਂ ਸੀ ਤਾਂ ਪਿਤਾ ਨੇ ਕਿਸੇ ਤਰ੍ਹਾਂ ਪੈਸੇ ਦਾ ਇੰਤਜ਼ਾਮ ਕਰਕੇ ਪੁੱਤ ਨੂੰ ਕੈਨੇਡਾ ਭੇਜਿਆ ਸੀ।
ਪੀੜਤ ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗੀ ਮਦਦ
ਦੀਵਾਲੀ (Diwali) ਦੇ ਤਿਉਹਾਰ ਨੂੰ ਲੈਕੇ ਤਰਵਿੰਦਰ ਬਹੁਤ ਖੁਸ਼ ਸੀ ਅਤੇ ਘਰ ਨੂੰ ਤੋਹਫ਼ੇ ਭੇਜਣ ਬਾਰੇ ਪੁੱਛਣ ਲਈ ਫੋਨ ‘ਤੇ ਆਖਰੀ ਵਾਰ ਗੱਲ ਕੀਤੀ ਸੀ। ਓਥੇ ਹੀ ਹੁਣ ਜਸਪਾਲ ਸਿੰਘ ਨੇ ਕਿਹਾ ਕਿ ਤਰਵਿੰਦਰ ਸਿੰਘ ਨੂੰ ਕੈਨੇਡਾ ਭੇਜਣ ਲਈ ਉਨ੍ਹਾਂ ਨੇ ਕਾਫੀ ਪੈਸਾ ਖਰਚ ਕੀਤਾ ਹੈ। ਹੁਣ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਅਜਿਹੇ ‘ਚ ਸਰਕਾਰ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ‘ਚ ਮਦਦ ਕਰਨੀ ਚਾਹੀਦੀ ਹੈ।
ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ
ਦੀਵਾਲੀ ਦੇ ਤਿਉਹਾਰ ‘ਤੇ ਉਹ ਬਹੁਤ ਖੁਸ਼ ਸੀ ਅਤੇ ਘਰ ਨੂੰ ਤੋਹਫ਼ੇ ਭੇਜਣ ਬਾਰੇ ਪੁੱਛਣ ‘ਤੇ ਫੋਨ ‘ਤੇ ਗੱਲ ਕੀਤੀ ਸੀ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਤਰਵਿੰਦਰ ਸਿੰਘ ਨੂੰ ਕੈਨੇਡਾ ਭੇਜਣ ਲਈ ਉਨ੍ਹਾਂ ਨੇ ਕਾਫੀ ਪੈਸਾ ਖਰਚ ਕੀਤਾ ਹੈ। ਹੁਣ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਅਜਿਹੇ ‘ਚ ਸਰਕਾਰ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ‘ਚ ਮਦਦ ਕਰਨੀ ਚਾਹੀਦੀ ਹੈ।