ਪੰਜਾਬ ਦੇ 23 ਸਾਲਾਂ ਨੌਜਵਾਨ ਦੀ ਇਟਲੀ ‘ਚ ਮੌਤ, 6 ਸਾਲ ਪਹਿਲਾਂ ਵਿਦੇਸ਼ ਗਿਆ ਸੀ ਮਾਪਿਆ ਦਾ ਇਕਲੌਤਾ ਪੁੱਤ
ਮ੍ਰਿਤਕ ਦਲਵੀਰ ਆਪਣੇ ਮਾਪਿਆ ਦਾ ਇਕਲੌਤਾ ਪੁੱਤਰ ਸੀ ਅਤੇ ਉਹ 17 ਸਾਲ ਦੀ ਉਮਰ 'ਚ ਹੀ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ ਗਿਆ ਸੀ। ਉਸਦੇ ਪਿਤਾ ਵੀ ਇਟਲੀ ਹੀ ਰਹਿੰਦੇ ਸਨ। ਮ੍ਰਿਤਕ ਦੇ ਘਰਵਾਲਿਆ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਤਾ ਦਾ ਫੋਨ ਆਇਆ, ਜਿਨ੍ਹਾਂ ਨੇ ਦੱਸਿਆ ਕਿ ਦਲਵੀਰ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ।
ਸੰਕੇਤਕ ਤਸਵੀਰ
ਐੱਨਆਰਆਈ ਨਿਊਜ। ਵਿਦੇਸ਼ਾਂ ‘ਚ ਭਾਰਤੀ ਨਾਗਰਿਕਾਂ ਦੀ ਮੌਤ ਦਾ ਸਿਲਸਿਲਾ ਬੰਦ ਨਹੀਂ ਹੋ ਰਿਹਾ। ਹੁਣ ਅਜਿਹਾ ਹੀ ਮਾਮਲਾ ਇਟਲੀ ਤੋਂ ਆਇਆ ਹੈ, ਜਿੱਥੇ ਹੁਸ਼ਿਆਰਪੁਰ (Hoshiarpur) ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਲਵੀਰ ਸਿੰਘ (23) ਵਾਸੀ ਪਿੰਡ ਪਾਲਦੀ ਵਜੋਂ ਹੋਈ ਹੈ।
ਮ੍ਰਿਤਕ ਦਲਵੀਰ ਮਾਪਿਆ ਦਾ ਇਕਲੌਤਾ ਪੁੱਤਰ ਸੀ ਅਤੇ ਉਹ 17 ਸਾਲ ਦੀ ਉਮਰ ‘ਚ ਹੀ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ ਗਿਆ ਸੀ। ਉਸਦੇ ਪਿਤਾ ਵੀ ਇਟਲੀ (Italy) ਹੀ ਰਹਿੰਦੇ ਸਨ। ਮ੍ਰਿਤਕ ਦੇ ਘਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਤਾ ਦਾ ਫੋਨ ਆਇਆ, ਜਿਨ੍ਹਾਂ ਨੇ ਦੱਸਿਆ ਕਿ ਦਲਵੀਰ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਇਹ ਮੰਦਭਾਗੀ ਖਬਰ ਸੁਣਦੇ ਹੀ ਪਰਿਵਾਰਕ ਮੈਂਬਰਾਂ ਤੇ ਦੁੱਖਾ ਦਾ ਪਹਾੜ ਟੁੱਟ ਗਿਆ।
ਇਹ ਵੀ ਪੜ੍ਹੋ
ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਮੰਗ
ਮ੍ਰਿਤਕ ਦੀ ਇੱਕ ਭੈਣ ਕੈਨੇਡਾ (Canada) ਰਹਿੰਦੀ ਹੈ ਅਤੇ ਪੰਜਾਬ ਵਿੱਚ ਉਸਦੀ ਮਾਂ ਇਕੱਲੀ ਰਹਿੰਦੀ ਹੈ। ਪਰਿਵਾਰ ਵਾਲਿਆ ਦਾ ਕਹਿਣਾ ਹੈ ਕਿ ਪੁੱਤ ਨੇ ਬਹੁੱਤ ਸਾਰੇ ਸੁਪਣ ਕਰਨੇ ਸਨ, ਪਰ ਸਾਡਾ ਬੱਚਾ ਅੱਧ ਵਿਚਾਲੇ ਹੀ ਇਹ ਦੁਨੀਆਂ ਛੱਡ ਕੇ ਚਲਾ ਗਿਆ। ਪਰਿਵਾਰ ਨੇ ਸਰਕਾਰ ਨੂੰ ਦਲਵੀਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ ਤਾਂ ਜੋ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।