ਸੜਕ ਹਾਦਸੇ ਵਿੱਚ ਮਾਰੇ ਗਏ ਨੌਜਵਾਨ ਦੀ ਤਸਵੀਰ
ਅਕਸਰ ਹੀ ਅਜਿਹੀਆਂ ਦੁਖਦਾਈ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ ਜਦੋਂ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ ਗਏ
ਨੌਜਵਾਨ ਕਿਸੇ ਨਾ ਕਿਸੇ ਮੁਸੀਬਤ ਵਿੱਚ ਫ਼ਸ ਜਾਂਦੇ ਹਨ। ਕਈ ਵਾਰ ਤਾਂ ਵਿਦੇਸ਼ ਦੀ ਧਰਤੀ ਦੇ ਨੌਜਵਾਨਾਂ ਨੂੰ ਆਪਣੀ ਜਾਨ ਗੁਆਉਣੀ ਵੀ ਪੈ ਜਾਂਦੀ ਹੈ। ਅਜਿਹਾ ਹੀ ਇੱਕ ਮਾਮਲਾ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਤੋਂ ਸਾਹਮਣੇ ਆਇਆ ਹੈ ਜਿੱਥੇ ਬਟਾਲਾ ਦੇ ਨੇੜੇ ਪਿੰਡ ਡੁਡੀਪੁਰ ਦੇ ਇਕ ਨੌਜਵਾਨ ਦੀ ਸੜਕੀ ਹਾਦਸੇ ਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਗੁਰਵਿੰਦਰ ਸਿੰਘ ਕਰੀਬ 3 ਸਾਲ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ।
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਗੁਰਵਿੰਦਰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਟਰਾਲਾ ਚਲਾਉਂਣ ਦਾ ਕੰਮ ਕਰਦਾ ਸੀ। ਇਸ
ਹਾਦਸੇ ਪਿੱਛੋਂ ਗੁਰਵਿੰਦਰ ਸਿੰਘ ਆਪਣੇ ਪਰਿਵਾਰ ਵਿੱਚ ਆਪਣੀ ਬਜ਼ੁਰਗ ਮਾਤਾ, ਵਿਧਵਾ ਭੈਣ, ਪਤਨੀ ਅਤੇ 2 ਬੇਟੀਆਂ ਨੂੰ ਪਿੱਛੇ ਛੱਡ ਗਿਆ ਹੈ।
ਕਰਜ਼ਾ ਚੁੱਕ ਵਿਦੇਸ਼ ਗਿਆ ਸੀ ਗੁਰਵਿੰਦਰ
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਗੁਰਵਿੰਦਰ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਜੋ ਪੰਜਾਬ ਰੋਡਵੇਜ ਵਿੱਚ ਬਤੌਰ ਡਰਾਇਵਰ ਕੰਮ ਕਰਦੇ ਸਨ। ਗੁਰਵਿੰਦਰ ਨੂੰ ਵਿਦੇਸ਼ ਭੇਜਣ ਲਈ ਪਰਿਵਾਰ ਨੇ ਕਰਜ਼ਾ ਚੁੱਕਿਆ ਸੀ। ਪਰ ਹੁਣ ਪਰਿਵਾਰ ਸਰਕਾਰ ਤੋਂ ਅਪੀਲ ਕਰ ਰਿਹਾ ਹੈ ਕਿ ਗੁਰਵਿੰਦਰ ਦੀ ਮ੍ਰਿਤਕ ਦੇਹ ਨੂੰ ਵਾਪਿਸ ਲਿਆਉਣ ਉਹਨਾਂ ਦੀ ਮਦਦ ਕੀਤੀ ਤਾਂ ਜੋ ਪਰਿਵਾਰ ਗੁਰਵਿੰਦਰ ਦਾ ਅੰਤਿਮ ਸੰਸਕਾਰ ਕਰ ਸਕੇ।