ਮਨੀਲਾ ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਸੀਸੀਟੀਵੀ ਤਸਵੀਰਾਂ ਆਈਆਂ ਸਾਹਮਣੇ

Updated On: 

10 Aug 2023 18:48 PM

Punjabi Boy Shot Dead in Manila: ਮਨੀਲਾ ਵਿੱਚ ਇੱਕ ਵਾਰ ਮੁੜ ਤੋਂ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਵੀ ਪੰਜਾਬੀ ਨੌਜਵਾਨਾਂ ਦੇ ਕਤਲ ਦੀਆਂ ਕਈ ਖ਼ਬਰਾਂ ਸੁਣਨ ਵਿੱਚ ਆ ਚੁੱਕੀਆਂ ਹਨ।

ਮਨੀਲਾ ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਸੀਸੀਟੀਵੀ ਤਸਵੀਰਾਂ ਆਈਆਂ ਸਾਹਮਣੇ
Follow Us On

Kapurthala Boy Shot Dead in Manila: ਰੋਜ਼ੀ ਰੋਟੀ ਦੀ ਤਲਾਸ਼ ਵਿੱਚ ਮਨੀਲਾ ਗਏ ਪੰਜਾਬੀ ਨੌਜਵਾਨ ਨਿਸ਼ਾਨ ਸਿੰਘ (Nishan Singh) ਦਾ ਉਥੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਜ਼ਿਲਾ ਕਪੂਰਥਲਾ ਦੇ ਪਿੰਡ ਰੰਧਾਵਾ ਦਾ ਰਹਿਣ ਵਾਲਾ ਸੀ ਤੇ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਜੋ ਕਰੀਬ ਚਾਰ ਸਾਲ ਪਹਿਲਾਂ ਚੰਗੇ ਭਵਿੱਖ ਦੀ ਆਸ ਵਿੱਚ ਮਨੀਲਾ ਗਿਆ ਸੀ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਦਸਿਆ ਕਿ ਬੀਤੇ ਕੱਲ ਉਥੋਂ ਫੋਨ ਤੇ ਜਾਣਕਾਰੀ ਮਿਲੀ ਕਿ ਇਹ ਘਟਨਾ ਵਾਪਰੀ ਹੈ।

ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਕੰਮ ਕਾਰ ਤੋ ਬਾਅਦ ਸ਼ਾਮ ਵੇਲੇ ਮਨੀਲਾ ਦੇ ਸ਼ਹਿਰ ਐਂਗਲਜ਼ ਵਿਖੇ ਆਪਣੇ ਦੋਸਤਾਂ ਨਾਲ ਕਿਸੇ ਢਾਬੇ ਤੇ ਬੈਠਾ ਸੀ ਕਿ ਇਕ ਵਿਆਕਤੀ ਮੋਟਰਸਾਈਕਲ ਤੇ ਆਉਦਾ ਹੈ ਉਸਦੇ ਸਿਰ ਵਿੱਚ ਗੋਲੀ ਮਾਰ ਕੇ ਭੱਜ ਜਾਂਦਾ ਹੈ। ਜਿਸਤੋਂ ਬਾਅਦ ਉਸਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ। ਪਰਿਵਾਰ ਵਲੋਂ ਸਰਕਾਰ ਤੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਉਹ ਆਪਣੇ ਪੁੱਤਰ ਦਾ ਆਪਣੇ ਹੱਥੀਂ ਸੰਸਕਾਰ ਕਰ ਸਕਣ ।

ਉੱਧਰ, ਇਸ ਘਟਨਾ ਦੀ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ