AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬਣ ਕੁੜੀ ਦਾ ਲੰਡਨ ‘ਚ ਚਾਕੂ ਮਾਰ ਕੇ ਕਤਲ, ਪਤੀ ‘ਤੇ ਸ਼ੱਕ ਦੀ ਸੂਈ; 2022 ‘ਚ ਸਟੱਡੀ ਵੀਜ਼ਾ ‘ਤੇ ਗਈ ਸੀ ਇੰਗਲੈਂਡ

ਗੁਰਦਾਸਪੁਰ ਦੇਪਿੰਡ ਜੋਗੀ ਚੀਮਾ ਦੀ ਰਹਿਕ ਸ਼ਰਮਾ ਦਾ ਲੰਡਨ ਵਿੱਚ ਕਤਲ ਕਰ ਦਿੱਤਾ ਗਿਆ। ਮਹਿਕ ਸ਼ਰਮਾ ਲੰਡਨ ਦੇ ਕਰੋਇਡੋਨ ਵਿਖੇ ਰਹਿੰਦੀ ਸੀ। ਮਹਿਕ ਸ਼ਰਮਾ ਦਾ ਵਿਆਹ ਪਿਛਲੇ ਸਾਲ 24 ਜੂਨ ਨੂੰ ਸਾਹਿਲ ਨਾਲ ਹੋਇਆ ਸੀ। ਮਹਿਕ ਦੀ ਮਾਂ ਨੇ ਦੱਸਿਆ ਕਿ ਸਾਹਿਲ ਕਾਫੀ ਸਮੇਂ ਤੋਂ ਉਨ੍ਹਾਂ ਦੀ ਧੀ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਾਹਿਲ ਸ਼ਕੀ ਕਿਸਮ ਦਾ ਇਨਸਾਨ ਸੀ ਅਤੇ ਮਹਿਕ ਨੂੰ ਜਾਣ ਤੋਂ ਮਾਰਨ ਦੀਆਂ ਧਮਕਿਆਂ ਦਿੰਦਾ ਰਹਿੰਦਾ ਸੀ।

ਪੰਜਾਬਣ ਕੁੜੀ ਦਾ ਲੰਡਨ 'ਚ ਚਾਕੂ ਮਾਰ ਕੇ ਕਤਲ, ਪਤੀ 'ਤੇ ਸ਼ੱਕ ਦੀ ਸੂਈ; 2022 'ਚ ਸਟੱਡੀ ਵੀਜ਼ਾ 'ਤੇ ਗਈ ਸੀ ਇੰਗਲੈਂਡ
avtar-singh
| Published: 31 Oct 2023 10:53 AM IST
Share
ਗੁਰਦਾਸਪੁਰ ਦੇ ਕਾਦਿਆਂ ਦੇ ਨੇੜਲੇ ਪਿੰਡ ਜੋਗੀ ਚੀਮਾ ਦੀ ਰਹਿਣ ਵਾਲੀ 19 ਸਾਲਾ ਮਹਿਕ ਸ਼ਰਮਾ ਦੇ ਕਤਲ ਦੀ ਖ਼ਬਰ ਸਾਹਮਣੇ ਆਈ ਹੈ। ਮਹਿਕ ਸ਼ਰਮਾ ਲੰਡਨ ਦੇ ਕਰੋਇਡੋਨ ਵਿਖੇ ਰਹਿੰਦੀ ਸੀ। ਉਸ ਦੇ ਕਤਲ ਦੀ ਖ਼ਬਰ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ ਅਤੇ ਪਰਿਵਾਰ ਦਾ ਰੌ- ਰੌ ਕੇ ਬੂਰਾ ਹਾਲ ਹੈ। ਮ੍ਰਿਤਕ ਮਹਿਕ ਸ਼ਰਮਾ ਦੀ ਮਾਂ ਮਧੂ ਬਾਲਾ ਪਤਨੀ ਸਵ ਮਹਿਕ ਸ਼ਰਮਾ ਦੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਧੀ ਮਹਿਲ ਦਾ ਵਿਆਹ ਪਿਛਲੇ ਸਾਲ 24 ਜੂਨ ਨੂੰ ਹੋਇਆ ਸੀ। ਮਹਿਕ ਦੇ ਪਤੀ ਦਾ ਨਾਮ ਸਾਹਿਲ ਸ਼ਰਮਾ ਸਪੁੱਤਰ ਲਲਿਤ ਕੁਮਾਰ ਹੈ। ਜੋ ਕੀ ਗੁਰਦਾਸਪੁਰ ਦੇ ਨਿਊ ਸੰਤ ਨਗਰ ਵਿੱਚ ਰਹਿੰਦੇ ਸਨ।

ਸਟੱਡੀ ਵੀਜ਼ਾ ‘ਤੇ ਗਈ ਸੀ ਇੰਗਲੈਂਡ

ਮਹਿਕ ਸ਼ਰਮਾ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਮਹਿਕ ਨੇ ਬਾਰ੍ਹਵੀਂ ਪਾਸ ਕੀਤੀ ਹੋਈ ਸੀ ਅਤੇ ਉਹ ਸਟੱਡੀ ਵੀਜ਼ਾ ‘ਤੇ 20 ਨਵੰਬਰ 2022 ਨੂੰ ਇੰਗਲੈਂਡ ਦੇ ਸ਼ਹਿਰ ਲੰਡਨ ਗਈ ਸੀ। ਜਿਸ ਤੋਂ ਬਾਅਦ ਉਸ ਦਾ ਪਤੀ ਸਾਹਿਲ ਸ਼ਰਮਾ ਵੀ ਸਪਾਉਸ ਵੀਜ਼ਾ ‘ਤੇ ਵਿਦੇਸ਼ ਚੱਲਾ ਗਿਆ। ਲੰਡਨ ਜਾਣ ਤੋਂ ਬਾਅਦ ਮਹਿਕ ਨੇ ਆਪਣੇ ਵੀਜੇ ਨੂੰ ਸਟੱਡੀ ਤੋਂ ਸਕਿਲਡ ਵਰਕਰ ਵਰਕ ਪਰਮਿਟ ‘ਚ ਬਦਲਆ ਲਿਆ ਸੀ। ਉਹ ਫ਼ੈਬੁਲਸ ਹੋਮ ਕੇਅਰ ਲਿਮਟਿਡ ਨਾਮ ਦੀ ਕੰਪਨੀ ਵਿੱਚ ਬਤੌਰਤ ਕੇਅਰ ਟੇਕਰ ਦੀ ਨੌਕਰੀ ਕਰ ਰਹੀ ਸੀ।

ਧੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਪਤੀ- ਮ੍ਰਿਤਕਾ ਦੀ ਮਾਂ

ਮਹਿਕ ਦੀ ਮਾਂ ਨੇ ਦੱਸਿਆ ਕਿ ਸਾਹਿਲ ਕਾਫੀ ਸਮੇਂ ਤੋਂ ਉਨ੍ਹਾਂ ਦੀ ਧੀ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਾਹਿਲ ਸ਼ਕੀ ਕਿਸਮ ਦਾ ਇਨਸਾਨ ਸੀ ਅਤੇ ਮਹਿਕ ਨੂੰ ਜਾਣ ਤੋਂ ਮਾਰਨ ਦੀਆਂ ਧਮਕਿਆਂ ਦਿੰਦਾ ਰਹਿੰਦਾ ਸੀ। ਮਹਿਕ ਸ਼ਰਮਾ ਦੀ ਮਾਂ ਮਧੂ ਬਾਲਾ ਨੇ ਕਿਹਾ ਕਿ ਉਹ ਮਹਿਕ ਨੂੰ ਫੋਨ ਕਰ ਰਹੀ ਸੀ ਪਰ ਉਸ ਦਾ ਨੰਬਰ ਨਹੀਂ ਲੱਗ ਰਿਹਾ ਸੀ। ਕੁਝ ਹੀ ਸਮੇਂ ਬਾਅਦ ਉਸ ਨੂੰ ਕਾਲ ਆਈ ਕਿ ਉਨ੍ਹਾਂ ਦੀ ਧੀ ਦਾ ਕਤਲ ਕਰ ਦਿੱਤਾ ਗਿਆ ਹੈ।

ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ

ਦੱਸ ਦਈਏ ਕਿ ਇਸ ਮਾਮਲੇ ਵਿੱਚ ਲੰਡਨ ਪੁਲਿਸ ਨੇ 23 ਸਾਲਾ ਸ਼ਖ਼ਸ ਨੂੰ ਗ੍ਰਿਫਤਾਰ ਕੀਤਾ ਹੈ। ਅਤੇ ਮ੍ਰਿਤਕਾ ਦੀ ਮਾਂ ਨੇ ਸਾਹਿਲ ‘ਤੇ ਹੀ ਕਤਲ ਕਰਨ ਦੇ ਇਲਜ਼ਾਮ ਲਗਾਏ ਹਨ। ਮ੍ਰਿਤਕ ਮਹਿਕਾ ਦੇ ਪਰਿਵਾਰ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਤੋਂ ਮਹਿਕ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਉਥੇ ਹੀ SSP ਬਟਾਲਾ ਪੁਲਿਸ ਅਸ਼ਵਨੀ ਗੋਟਿਆਲ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...