ਕੈਨੇਡਾ 'ਚ ਬਿਲਡਰ ਬੂਟਾ ਸਿੰਘ ਦਾ ਗੋਲੀਆਂ ਮਾਰ ਕੇ ਕਤਲ, ਮਜਦੂਰ 'ਤੇ ਲੱਗੇ ਇਲਜ਼ਾਮ | Punjabi Origin Boota Singh Gill death by shoot in Canada Alberta know full detail in punjabi Punjabi news - TV9 Punjabi

ਕੈਨੇਡਾ ‘ਚ ਬਿਲਡਰ ਬੂਟਾ ਸਿੰਘ ਦਾ ਗੋਲੀਆਂ ਮਾਰ ਕੇ ਕਤਲ, ਮਜਦੂਰ ‘ਤੇ ਲੱਗੇ ਇਲਜ਼ਾਮ

Published: 

09 Apr 2024 18:24 PM

Boota Singh Gill: ਹਮਲਾਵਰ ਦੀ ਵੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਮ੍ਰਿਤਕ ਦੀ ਪਛਾਣ ਬੂਟਾ ਸਿੰਘ ਵਜੋਂ ਹੋਈ ਹੈ। ਪ੍ਰੈੱਸ ਬਿਆਨ 'ਚ ਕਿਹਾ ਗਿਆ ਹੈ ਕਿ ਜ਼ਖਮੀ ਵਿਅਕਤੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਫਿਲਹਾਲ ਪੁਲਿਸ ਕਿਸੇ ਵੀ ਮੁਲਜ਼ਮ ਦੀ ਭਾਲ ਨਹੀਂ ਕਰ ਰਹੀ, ਕਿਉਂਕਿ ਮੁੱਖ ਮੁਲਜ਼ਮ ਦੀ ਮੌਤ ਹੋ ਚੁੱਕੀ ਹੈ।

ਕੈਨੇਡਾ ਚ ਬਿਲਡਰ ਬੂਟਾ ਸਿੰਘ ਦਾ ਗੋਲੀਆਂ ਮਾਰ ਕੇ ਕਤਲ, ਮਜਦੂਰ ਤੇ ਲੱਗੇ ਇਲਜ਼ਾਮ

ਕੈਨੇਡਾ 'ਚ ਬਿਲਡਰ ਬੂਟਾ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Follow Us On

Boota Singh Gill: ਕੈਨੇਡਾ ਬਦਮਾਸ਼ਾਂ ਅਤੇ ਗੈਂਗਸਟਰਾਂ ਦੇ ਦੇਸ਼ ਵਜੋਂ ਬਦਨਾਮ ਹੁੰਦਾ ਜਾ ਰਿਹਾ ਹੈ, ਜਿੱਥੇ ਦਿਨ-ਦਿਹਾੜੇ ਲੋਕਾਂ ਨੂੰ ਗੋਲੀ ਮਾਰ ਦਿੱਤੀ ਜਾਂਦੀ ਹੈ। ਤਾਜ਼ਾ ਘਟਨਾ ਭਾਰਤੀ ਮੂਲ ਦੇ ਉੱਘੇ ਬਿਲਡਰ ਦੇ ਕਤਲ ਦੀ ਹੈ, ਜਿੱਥੇ ਕੈਨੇਡਾ ਦੇ ਐਡਮਿੰਟਨ ਵਿੱਚ ਗੁਰੂ ਨਾਨਕ ਸਿੱਖ ਟੈਂਪਲ ਦੇ ਮੁਖੀ ਦੀ ਬੇਰਹਿਮੀ ਨਾਲ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੀੜਤ ਦੀ ਪਛਾਣ ਬੂਟਾ ਸਿੰਘ ਗਿੱਲ ਵਜੋਂ ਹੋਈ ਹੈ, ਜੋ ਕੈਨੇਡਾ ਵਿੱਚ ਭਾਰਤੀ ਮੂਲ ਦਾ ਮਸ਼ਹੂਰ ਬਿਲਡਰ ਹੈ। ਐਡਮਿੰਟਨ ਪੁਲਿਸ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ ਇਹ ਘਟਨਾ ਅਲਬਰਟਾ ਸੂਬੇ ਵਿੱਚ ਇੱਕ ਉਸਾਰੀ ਵਾਲੀ ਥਾਂ ‘ਤੇ ਵਾਪਰੀ।

ਪੁਲਿਸ ਨੇ ਸੋਮਵਾਰ ਨੂੰ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ “ਦੋ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕਾਂ ਵਿੱਚੋਂ ਇੱਕ ਦੀ ਉਮਰ 49 ਸਾਲ ਅਤੇ ਦੂਜੇ ਦੀ ਉਮਰ 57 ਸਾਲ ਸੀ। ਇਸ ਦੇ ਨਾਲ ਹੀ ਗੋਲੀਬਾਰੀ ਵਿੱਚ 51 ਸਾਲ ਦਾ ਵਿਅਕਤੀ ਜ਼ਖ਼ਮੀ ਹੋ ਗਿਆ ਹੈ।”

ਬਿਆਨ ‘ਚ ਅੱਗੇ ਕਿਹਾ ਗਿਆ ਹੈ ਕਿ ਹਮਲਾਵਰ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਮ੍ਰਿਤਕ ਦੀ ਪਛਾਣ ਬੂਟਾ ਸਿੰਘ ਵਜੋਂ ਹੋਈ ਹੈ। ਪ੍ਰੈੱਸ ਬਿਆਨ ‘ਚ ਕਿਹਾ ਗਿਆ ਹੈ ਕਿ ਜ਼ਖਮੀ ਵਿਅਕਤੀ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਫਿਲਹਾਲ ਪੁਲਿਸ ਕਿਸੇ ਵੀ ਮੁਲਜ਼ਮ ਦੀ ਭਾਲ ਨਹੀਂ ਕਰ ਰਹੀ, ਕਿਉਂਕਿ ਮੁੱਖ ਮੁਲਜ਼ਮ ਦੀ ਮੌਤ ਹੋ ਚੁੱਕੀ ਹੈ।

ਉਸਾਰੀ ਵਾਲੀ ਥਾਂ ‘ਤੇ ਹੋਇਆ ਕਤਲ

ਇੱਕ ਨਿੱਜੀ ਅਖ਼ਬਾਰ ਨਾਲ ਗੱਲ ਕਰਦਿਆਂ ਰੇਡੀਓ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਮਨਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜਦੋਂ ਵਿਵਾਦ ਹੋਇਆ ਤਾਂ ਉਸਾਰੀ ਵਾਲੀ ਥਾਂ ‘ਤੇ ਘੱਟੋ-ਘੱਟ ਤਿੰਨ ਵਿਅਕਤੀ ਮੌਜੂਦ ਸਨ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਤਿੰਨਾਂ ਵਿਚਕਾਰ ਗਰਮਾ-ਗਰਮ ਬਹਿਸ ਕਿਸ ਕਾਰਨ ਹੋਈ। ਮਨਿੰਦਰ ਨੇ ਦਾਅਵਾ ਕੀਤਾ ਕਿ ਇਸ ਘਟਨਾ ਵਿਚ ਇੱਕ ਹੋਰ ਭਾਰਤੀ ਨਾਗਰਿਕ ਸਰਬਜੀਤ ਸਿੰਘ, ਜੋ ਕਿ ਸਿਵਲ ਇੰਜੀਨੀਅਰ ਸੀ, ਨੂੰ ਵੀ ਗੋਲੀ ਮਾਰੀ ਗਈ ਸੀ। ਸਰਬਜੀਤ ਸਿੰਘ ਇਸ ਸਮੇਂ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

Exit mobile version