Punjabi Student died: ਸੰਗਰੂਰ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ
ਦਲਬੀਰ ਸਿੰਘ ਆਪਣੇ ਸੁਨਹਿਰੀ ਭਵਿੱਖ ਲਈ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਸਟੱਡੀ ਵੀਜਾ 'ਤੇ ਗਿਆ ਸੀ। ਦਲਬੀਰ ਸਿੰਘ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ ਹੋ ਗਈ।
ਸੁਨਹਿਰੀ ਭਵਿੱਖ ਲਈ ਗਿਆ ਸੀ ਕੈਨੇਡਾ
ਦਲਬੀਰ ਸਿੰਘ ਆਪਣੇ ਸੁਨਹਿਰੀ ਭਵਿੱਖ (Bright future) ਲਈ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਸਟੱਡੀ ਵੀਜਾ ‘ਤੇ ਗਿਆ ਸੀ। ਦਲਬੀਰ ਸਿੰਘ ਦੀ ਉਮਰ 26 ਸਾਲ ਸੀ। ਉਹ ਓਂਟਾਰਿਓ ਦੇ ਮਿਸੀਸਾਗਾ ਸ਼ਹਿਰ ਵਿੱਚ ਰਹਿੰਦਾ ਸੀ। ਮਿਲੀ ਜਾਣਕਾਰੀ ਮੁਤਾਬਕ ਦਲਬੀਰ ਸਿੰਘ ਟਰੱਕ ਚਲਾ ਕੇ ਜਾ ਰਿਹਾ ਸੀ ਤਾਂ ਇਸ ਦੌਰਾਨ ਓਵਰਟੇਕ ਕਰਦੇ ਸਮੇਂ ਇਕ ਟਰੱਕ-ਟਰਾਲੇ ਨੇ ਉਸ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦਲਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਹਾਲੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ। ਅਗਲੇ ਮਹਿਨੇ ਉਸ ਦੇ ਪਿਤਾ ਨੇ ਉਸ ਨੂੰ ਕੈਨੇਡਾ ਜਾਣਾ ਸੀ।ਪਿੰਡ ਵਿੱਚ ਸੋਗ ਦੀ ਲਹਿਰ
ਦਲਬੀਰ ਸਿੰਘ ਦੀ ਮੌਤ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ। ਪਿੰਡ ਵਾਸੀਆਂ ਅਤੇ ਨਗਰ ਪੰਚਾਇਤ ਨੇ ਕੇਂਦਰ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (CM Bhagwant Singh Mann) ਤੋਂ ਮ੍ਰਿਤਕ ਦਲਬੀਰ ਸਿੰਘ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।
Follow Us
