ਮਾਪਿਆਂ ਦੇ ਇਕਲੋਤੇ ਪੁੱਤਰ ਦੀ ਕੈਨੇਡਾ ‘ਚ ਨਮੂਨੀਏ ਕਾਰਨ ਮੌਤ, ਪਰਿਵਾਰ ਨੇ ਕਰਜਾ ਚੁੱਕ ਉੱਚੇਰੀ ਸਿੱਖਿਆ ਲਈ ਭੇਜੀਆ ਸੀ ਵਿਦੇਸ਼
20 ਸਾਲਾ ਨੌਜਵਾਨ ਕਰਨਵੀਰ ਸਿੰਘ ਦੀ ਕੈਨੇਡਾ ਦੇ ਵਿੰਨੀਪੈੱਗ ਵਿੱਚ ਨਮੂਨੀਏ ਕਾਰਨ ਮੌਤ ਹੋ ਗਈ। ਪੀੜਤ ਪਰਿਵਾਰ ਵੱਲੋਂ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲੈ ਕੇ ਆਉਣ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਿਤਾ ਗੁਰਦਾਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਕਰਨਵੀਰ ਸਿੰਘ ਨੂੰ ਸੁਨਿਹਰੇ ਭਵਿੱਖ ਲਈ ਕੈਨੇਡਾ ਵਿਖੇ ਸਟੱਡੀ ਵੀਜਾ 'ਤੇ ਕਰੀਬ ਡੇਢ ਸਾਲ ਪਹਿਲਾਂ ਭੇਜਿਆ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬਸਕਿੱਟ ਬਾਲ ਦਾ ਨੈਸ਼ਨਲ ਪੱਧਰ ਦਾ ਖਿਡਾਰੀ ਵੀ ਸੀ।
ਪੰਜਾਬ ਦੇ ਕੋਟਕਪੂਰਾ ਦੇ 20 ਸਾਲਾ ਨੌਜਵਾਨ ਕਰਨਵੀਰ ਸਿੰਘ ਦੀ ਕੈਨੇਡਾ ਦੇ ਵਿੰਨੀਪੈੱਗ ਵਿੱਚ ਨਮੂਨੀਏ ਕਾਰਨ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਕਰਨਵੀਰ ਦੇ ਮਾਤਾ ਪਿਤਾ ਅਤੇ ਭੈਣ ਦਾ ਰੋ- ਰੋ ਕੇ ਭੁਰਾ ਹਾਲ ਹੈ। ਪੀੜਤ ਪਰਿਵਾਰ ਦੀ ਆਰਥਿਕ ਹਾਲਤ ਮਾੜੀ ਹੋਣ ਦੇ ਚਲਦੇ ਜਿਥੇ ਕੇਂਦਰ ਸਰਕਾਰ ਤੋਂ ਮ੍ਰਿਕਤ ਦੇਹ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਪਰਿਵਾਰ ਦੀ ਆਰਥਿਕ ਮਦਦ ਦੀ ਵੀ ਗੁਹਾਰ ਲਗਾਈ ਜਾ ਰਹੀ ਹੈ।
ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਦੀ ਮੰਗ
ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਦਾਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਕਰਨਵੀਰ ਸਿੰਘ ਨੂੰ ਸੁਨਿਹਰੇ ਭਵਿੱਖ ਲਈ ਕੈਨੇਡਾ ਵਿਖੇ ਸਟੱਡੀ ਵੀਜਾ ‘ਤੇ ਕਰੀਬ ਡੇਢ ਸਾਲ ਪਹਿਲਾਂ ਭੇਜਿਆ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬਸਕਿੱਟ ਬਾਲ ਦਾ ਨੈਸ਼ਨਲ ਪੱਧਰ ਦਾ ਖਿਡਾਰੀ ਵੀ ਸੀ। ਉਨ੍ਹਾਂ ਦੱਸਿਆ ਕਿ 24 ਦਸੰਬਰ ਨੂੰ ਉਨ੍ਹਾਂ ਦੇ ਪੁੱਤਰ ਦੀ ਕਾਲ ਆਈ ਤਾਂ ਉਸ ਨੇ ਆਪਣੀ ਪਿੱਠ ਵਿੱਚ ਹਲਕੇ ਦਰਦ ਦੀ ਗੱਲ ਦੱਸੀ ਸੀ ਪਰ ਪਤਾ ਨਹੀਂ 26 ਦਸੰਬਰ ਨੂੰ ਉਹ ਇਕਦਮ ਸੀਰੀਅਸ ਕਿਵੇਂ ਹੋ ਗਿਆ ਅਤੇ ਬੀਤੇ ਕੱਲ੍ਹ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਂਦੀ ਜਾਵੇ ਤਾਂ ਜੋ ਅੰਤਿਮ ਵਾਰ ਉਹ ਆਪਣੇ ਪੁੱਤਰ ਦਾ ਮੂੰਹ ਦੇਖ ਸਕਣ ਅਤੇ ਆਪਣੇ ਹੱਥੀਂ ਉਹ ਉਸ ਦੀਆਂ ਅੰਤਿਮ ਰਸਮਾਂ ਨਿਭਾ ਸਕਣ।
ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਦੁੱਖ ਸਾਂਝਾਂ ਕੀਤਾ
ਇਸ ਮੌਕੇ ਮਾਰਕੀਟ ਕਮੇਟੀ ਫਰੀਦਕੋਟ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਨੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ ਅਤੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਰਨਵੀਰ ਉਨ੍ਹਾਂ ਕੋਲ ਬਸਕਿੱਟ ਬਾਲ ਖੇਡਦਾ ਸੀ ਅਤੇ ਨੈਸ਼ਨਲ ਪੱਧਰ ਦਾ ਵਧੀਆ ਖਿਡਾਰੀ ਸੀ। ਉਨ੍ਹਾਂ ਕਿਹਾ ਕਿ ਛੋਟੀ ਜਿਹੀ ਬਿਮਾਰੀ ਕਾਰਨ ਇੰਨੇ ਵਿਕਸਤ ਦੇਸ਼ ਵਿੱਚ ਨੌਜਵਾਨ ਦੀ ਮੌਤ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਕਰਜਾ ਚੁੱਕ ਕੇ ਸੁਨਿਹਰੇ ਭਵਿੱਖ ਲਈ ਕਰਨਵੀਰ ਨੂੰ ਕੈਨੇਡਾ ਸੁਨਿਹਰੇ ਭਵਿੱਖ ਲਈ ਭੇਜਿਆ ਸੀ। ਉਨ੍ਹਾਂ ਕਿਹਾ ਕਿ ਉਹ ਸਰਕਾਰ ਪੱਧਰ ਤੇ ਪਰਿਵਾਰ ਦੀ ਮਦਦ ਲਈ ਕੋਸਿਸ ਕਰ ਰਹੇ ਹਨ।
ਇਹ ਵੀ ਪੜ੍ਹੋ