ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ: ਘਰ ਪਰਤਨ ਲਈ ਕਰ ਰਿਹਾ ਸੀ ਪੈਕਿੰਗ, ਦਿਮਾਗੀ ਨਾੜੀ ਫਟੀ

Updated On: 

28 Dec 2023 12:49 PM

ਡੇਰਾ ਬਾਬਾ ਨਾਨਕ ਦੇ ਪਿੰਡ ਮਸਰਾਲਾ ਦੇ 24 ਸਾਲਾ ਨੌਜਵਾਨ ਦੀ ਕੈਨੇਡਾ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪਾਲ ਸਿੰਘ ਵਜੋਂ ਹੋਈ ਹੈ। ਜੋ 2019 'ਚ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਮ੍ਰਿਤਕ ਭਾਰਤ ਵਾਪੀਸ ਆਉਣ ਲਈ ਆਪਣਾ ਸਮਾਨ ਪੈਕ ਕਰ ਰਿਹਾ ਸੀ। ਇਸ ਦੌਰਾਨ ਉਸ ਦੇ ਦਿਮਾਗ ਦੀ ਨਾੜੀ ਫਟ ਗਈ ਅਤੇ ਕੰਨਾਂ 'ਚੋਂ ਖੂਨ ਵਹਿਣ ਲੱਗਾ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।

ਕੈਨੇਡਾ ਚ ਪੰਜਾਬੀ ਨੌਜਵਾਨ ਦੀ ਮੌਤ: ਘਰ ਪਰਤਨ ਲਈ ਕਰ ਰਿਹਾ ਸੀ ਪੈਕਿੰਗ, ਦਿਮਾਗੀ ਨਾੜੀ ਫਟੀ
Follow Us On

ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਮਸਰਾਲਾ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪਾਲ ਸਿੰਘ ਵਜੋਂ ਹੋਈ ਹੈ। ਜੋ 2019 ‘ਚ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਮ੍ਰਿਤਕ ਭਾਰਤ ਵਾਪੀਸ ਆਉਣ ਲਈ ਆਪਣਾ ਸਮਾਨ ਪੈਕ ਕਰ ਰਿਹਾ ਸੀ। ਇਸ ਦੌਰਾਨ ਉਸ ਦੇ ਦਿਮਾਗ ਦੀ ਨਾੜੀ ਫਟ ਗਈ ਅਤੇ ਕੰਨਾਂ ‘ਚੋਂ ਖੂਨ ਵਹਿਣ ਲੱਗਾ। ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਅਮਨਪਾਲ ਸਿੰਘ (ਗੋਪੀ) ਕੈਨੇਡਾ ਦੇ ਸ਼ਹਿਰ ਬਰੈਂਮਟਨ ਵਿਖੇ ਸਟੱਡੀ ਵੀਜ਼ੇ ਤੇ ਪੜ੍ਹਨ ਗਿਆ ਸੀ। ਕੁਝ ਮਹੀਨੇ ਪਹਿਲਾਂ ਸਤੰਬਰ 2023 ਵਿੱਚ ਉਹ ਆਪਣੇ ਪਰਿਵਾਰ ਨੂੰ ਮਿਲਣ ਲਈ ਪਿੰਡ ਮਸਰਾਲਾ ਆਇਆ ਸੀ। ਜਿੱਥੇ ਕੁਝ ਦਿੱਨ ਠਹਿਰਨ ਤੋਂ ਬਾਅਦ ਉਹ ਵਾਪਸ ਕੈਨੇਡਾ ਚਲਾ ਗਿਆ ਸੀ।

ਦਿਮਾਗ ਨਾੜੀ ਫੱਟਣ ਕਾਰਨ ਹੋਈ ਮੌਤ

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ 26 ਦਸੰਬਰ ਦੀ ਟਿਕਟ ਬੁੱਕ ਕਰਵਾਈ ਸੀ। ਉਸ ਨੇ ਭਾਰਤ ਵਾਪਸ ਆਉਣ ਲਈ ਆਪਣਾ ਸਾਮਾਨ ਪੈਕ ਕਰ ਲਿਆ ਸੀ ਪਰ 26 ਦਸੰਬਰ ਨੂੰ ਦੁਪਹਿਰ 1 ਵਜੇ ਦੇ ਕਰੀਬ ਅਚਾਨਕ ਅਮਨਪਾਲ ਸਿੰਘ ਦੇ ਦਿਮਾਗ ਦੀ ਨਾੜੀ ਫਟ ਗਈ ਅਤੇ ਉਸ ਦੇ ਕੰਨ ‘ਚੋਂ ਖੂਨ ਨਿਕਲਣ ਲੱਗਾ, ਜਿਸ ਕਾਰਨ ਉਸ ਦੇ ਦੋਸਤਾਂ ਨੇ ਉਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰ ਵੱਲੋਂ ਇਲਾਜ ਦੌਰਾਨ ਉਨ੍ਹਾਂ ਦੇ ਲੜਕੇ ਦੀ ਮੌਤ ਹੋ ਗਈ।

ਪਰਿਵਾਰ ਵੱਲੋਂ ਸਰਕਾਰ ਨੂੰ ਅਪੀਲ

ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇ। ਪੰਜਾਬ ਦੀ ਨੌਜਵਾਨ ਪੀੜ੍ਹੀ ਅੱਜ ਲੱਖਾਂ ਰੁਪਏ ਖਰਚ ਕਰ ਰਹੀ ਹੈ। ਡੇਰਾ ਬਾਬਾ ਨਾਨਕ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ।

Exit mobile version