ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਕੈਨੇਡਾ 'ਚ ਜਲੰਧਰ ਦੇ ਸੋਢਲ ਦੇ ਰਹਿਣ ਵਾਲੇ 20 ਸਾਲਾ ਰਾਹੁਲ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਛਾ ਗਿਆ। ਰਾਹੁਲ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਹ ਐਕਸੀਡੈਂਟ ਕਿਵੇਂ ਹੋਇਆ ਇਸ ਭਾਰੇ ਹਾਲੇ ਕੋਈ ਵੀ ਖੁਲਾਸਾ ਨਹੀਂ ਹੋਇਆ ਹੈ।

ਬੀਤੇ ਇੱਕ ਸਾਲ ਤੋਂ ਸਟੱਡੀ ਵੀਜ਼ੇ ਤੇ ਵਿਦੇਸ਼ ਜਾਣ ਵਾਲੇ ਬੱਚਿਆਂ ਦੀ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਣ ਜਾਂ ਮਰਨ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਕੈਨੇਡਾ ਤੋਂ ਇੱਕ ਵਾਰ ਫਿਰ ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਹੈ। ਕੈਨੇਡਾ ‘ਚ ਜਲੰਧਰ ਦੇ ਸੋਢਲ ਦੇ ਰਹਿਣ ਵਾਲੇ 20 ਸਾਲਾ ਰਾਹੁਲ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਪਰਿਵਾਰ ‘ਚ ਮਾਤਮ ਛਾ ਗਿਆ ਹੈ ਅਤੇ ਦੋਵੇਂ ਮਾਤਾ-ਪਿਤਾ ਰੋ-ਰੋ ਕੇ ਬੁਰਾ ਹਾਲ ਹੈ।