ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 5 ਸਾਲ ਪਹਿਲਾਂ ਸੁਨਿਹਰੇ ਭਵਿੱਖ ਲਈ ਗਿਆ ਸੀ ਵਿਦੇਸ਼
ਬੀਤੇ ਦਿਨੀ ਰਜਤ ਆਪਣੇ ਘਰ ਤੋਂ ਕਾਰ ਵਿੱਚ ਸਵਾਰ ਹੋ ਕੇ ਕੰਮ ਲਈ ਨਿਕਲਦਾ ਤਾਂ ਹੈ ਤਾਂ ਉਸ ਦੀ ਰਸਤੇ ਵਿੱਚ ਇੱਕ ਟਰੱਕ ਨਾਲ ਜਬਰਦਸਤ ਟੱਕਰ ਹੋ ਜਾਂਦੀ ਹੈ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਸੂਚਨਾ ਮਿਲਦੀ ਹੈ। ਜਿਵੇਂ ਹੀ ਇਹ ਦੁਖਦਾਇਕ ਖ਼ਬਰ ਇਲਾਕੇ ਵਿਚ ਪੁੱਜੀ ਤਾਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।
ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਭਾਲ ਵਿੱਚ ਲਗਾਤਾਰ ਵਿਦੇਸ਼ਾਂ ਵਿੱਚ ਜਾ ਰਹੇ ਹਨ। ਇਸ ਦੇ ਨਾਲ ਹੀ ਇਨ੍ਹਾਂ ਨੌਜਵਾਨਾਂ ਨਾਲ ਵਿਦੇਸ਼ਾਂ ਦੀ ਧਰਤੀ ‘ਤੇ ਇਹੋ ਜਿਹੇ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ। ਫਗਵਾੜਾ ਦੇ ਪ੍ਰੀਤ ਨਗਰ ਦਾ ਰਹਿਣ ਵਾਲਾ ਇੱਕ ਨੌਜਵਾਨ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਬਰਮਟਨ ਦੀ ਧਰਤੀ ‘ਤੇ ਆਪਣੇ ਸੁਨਿਹਰੇ ਭਵਿੱਖ ਲਈ ਮਿਹਨਤ ਕਰ ਰਿਹਾ ਸੀ।
ਬੀਤੇ ਦਿਨੀ ਉਹ ਆਪਣੇ ਘਰ ਤੋਂ ਕਾਰ ਵਿੱਚ ਸਵਾਰ ਹੋ ਕੇ ਕੰਮ ਲਈ ਨਿਕਲਦਾ ਤਾਂ ਹੈ ਤਾਂ ਉਸ ਦੀ ਰਸਤੇ ਵਿੱਚ ਇੱਕ ਟਰੱਕ ਨਾਲ ਜਬਰਦਸਤ ਟੱਕਰ ਹੋ ਜਾਂਦੀ ਹੈ ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਜਾਣ ਦੀ ਸੂਚਨਾ ਮਿਲਦੀ ਹੈ। ਜਿਵੇਂ ਹੀ ਇਹ ਦੁਖਦਾਇਕ ਖ਼ਬਰ ਇਲਾਕੇ ਵਿਚ ਪੁੱਜੀ ਤਾਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।
ਫਗਵਾੜਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ: ਕੰਮ ‘ਤੇ ਜਾਂਦੇ ਸਮੇਂ ਟਰੱਕ ਨੇ ਮਾਰੀ ਟੱਕਰ, 5 ਸਾਲ ਪਹਿਲਾਂ ਵਿਦੇਸ਼ ਗਿਆ ਸੀ। #Canada #CarAccident pic.twitter.com/eMbvhs6T7c
— TV9 Punjab-Himachal Pradesh-J&K (@TV9Punjab) September 4, 2024
ਸੁਨਿਹਰੇ ਭਵਿੱਖ ਲਈ ਗਿਆ ਸੀ ਕੈਨੇਡਾ
ਮਿਲੀ ਜਾਣਕਾਰੀ ਮੁਤਾਬਕ ਫਗਵਾੜਾ ਦੇ ਪ੍ਰੀਤ ਨਗਰ ਦੇ ਰਹਿਣ ਵਾਲੇ ਰਜਤ ਕੁਮਾਰ ਪੁੱਤਰ ਵਰਿੰਦਰ ਕੁਮਾਰ ਉਮਰ ਕਰੀਬ 26 ਸਾਲ ਜੋ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਚੰਗੇ ਭਵਿੱਖ ਲਈ ਕਨੈਡਾ ਦੇ ਬਰਮਟਨ ਵਿੱਚ ਰਹਿ ਰਿਹਾ ਸੀ। ਉਹ ਪਿਛਲੇ ਕਰੀਬ ਪੰਜ ਸਾਲਾਂ ਤੋਂ ਕੈਨੇਡਾ ਦੀ ਧਰਤੀ ‘ਤੇ ਰਹਿ ਰਿਹਾ ਸੀ ਜਿਸ ਦੀ ਬੀਤੇ ਦਿਨੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਰਜਤ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੂਰਾ ਪਰਿਵਾਰ ਸੋਗ ਵਿੱਚ ਹੈ। ਇਸ ਸਦਮੇ ਕਾਰਨ ਮਾਪੇ ਕੁਝ ਵੀ ਨਹੀਂ ਕਹਿ ਰਹੇ।
ਬੀਤੇ ਪੰਜ ਸਾਲਾਂ ਤੋਂ ਰਹਿ ਰਿਹਾ ਸੀ ਕੈਨੇਡਾ
ਰਜਤ ਦੇ ਰਿਸ਼ਤੇਦਾਰ ਅਤੇ ਆਸ ਪਾਸ ਦੇ ਲੋਕਾਂ ਨੇ ਦੱਸਿਆ ਕਿ ਰਜਤ ਪਿਛਲੇ ਕਰੀਬ ਪੰਜ ਸਾਲਾਂ ਤੋਂ ਕੈਨੇਡਾ ਦੇ ਬਰਮਟਨ ਦੀ ਧਰਤੀ ‘ਤੇ ਰਹਿ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਜਦੋਂ ਸਵੇਰੇ ਉਹ ਕੰਮ ਲਈ ਨਿਕਲਿਆਂ ਤਾਂ ਉਸ ਦੀ ਕਾਰ ਦੀ ਇੱਕ ਟਰੱਕ ਨਾਲ ਜਬਰਦਸਤ ਟੱਕਰ ਹੋ ਗਈ। ਜਿਸ ਕਾਰਨ ਰਜਤ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ: ਕੈਨੇਡਾ ਚ 3 ਪੰਜਾਬੀ ਵਿਦਿਆਰਥੀਆਂ ਦੀ ਮੌਤ, ਸੜਕ ਹਾਦਸੇ ਚ ਗਵਾਈ ਜਾਨ, ਕਾਰ ਦੇ ਟਾਇਰ ਫਟਣ ਕਾਰਨ ਵਾਪਰਿਆ ਹਾਦਸਾ


