ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ, 6 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼, 8 ਸਤੰਬਰ ਨੂੰ ਭਾਰਤ ਲਿਆਂਦੀ ਜਾਵੇਗੀ ਲਾਸ਼
ਕੈਨੇਡਾ 'ਚ ਫਤਿਹਗੜ੍ਹ ਸਾਹਿਬ ਦੇ ਨੌਜਵਾਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲਾ ਹਨਦੀਪ ਸਿੰਘ ਹਨੀ ਵਾਸੀ ਪਿੰਡ ਖਰੋੜੀ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ।

ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲਾ ਹਨਦੀਪ ਸਿੰਘ ਹਨੀ ਵਾਸੀ ਪਿੰਡ ਖਰੋੜੀ ਵਜੋਂ ਹੋਈ ਹੈ। ਹਨੀ ਦੀ ਮੌਤ ਦੀ ਸੂਚਨਾ ਮਿਲਦੇ ਹੀ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਿਤਾ ਹਰਬਿੰਦਰ ਸਿੰਘ ਨੇ ਦੱਸਿਆ ਕਿ ਹਨਦੀਪ ਸਿੰਘ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ। ਜਿਸ ਤੋਂ ਬਾਅਦ ਹਨਦੀਪ ਦੀ ਪਤਨੀ ਕੈਨੇਡਾ ਚਲੀ ਗਈ। ਅਜੇ 6 ਮਹੀਨੇ ਪਹਿਲਾਂ ਹੀ ਹਨਦੀਪ ਵਰਕ ਪਰਮਿਟ ‘ਤੇ ਪਤਨੀ ਨਾਲ ਕੈਨੇਡਾ ਗਿਆ ਸੀ।