ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ, 6 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼, 8 ਸਤੰਬਰ ਨੂੰ ਭਾਰਤ ਲਿਆਂਦੀ ਜਾਵੇਗੀ ਲਾਸ਼
ਕੈਨੇਡਾ 'ਚ ਫਤਿਹਗੜ੍ਹ ਸਾਹਿਬ ਦੇ ਨੌਜਵਾਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲਾ ਹਨਦੀਪ ਸਿੰਘ ਹਨੀ ਵਾਸੀ ਪਿੰਡ ਖਰੋੜੀ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ।
ਪੁੱਤਰ ਦੀ ਮੌਤ ਦੀ ਸੂਚਨਾ ਫੋਨ ‘ਤੇ ਮਿਲੀ
ਦੋਵੇਂ ਮਿਹਨਤ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਚਲਾ ਰਹੇ ਸਨ। ਰੋਜ਼ ਪੁੱਤਰ ਤੇ ਨੂੰਹ ਨਾਲ ਗੱਲਾਂ ਕਰਦੇ ਸਨ। ਇਸੇ ਦੌਰਾਨ ਅਚਾਨਕ ਕੈਨੇਡਾ ਤੋਂ ਫੋਨ ਆਇਆ ਕਿ ਹਨੀ ਨੂੰ ਦਿਲ ਦਾ ਦੌਰਾ ਪਿਆ ਹੈ। ਜਿਸ ਕਾਰਨ ਉਸ ਦੀ ਮੌਤ ਹੋ ਗਈ।ਨੌਜਵਾਨ ਦਾ ਅੰਤਿਮ ਸਸਕਾਰ ਪਿੰਡ ‘ਚ ਹੋਵੇਗਾ
ਹਨਦੀਪ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਪਰਿਵਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ। 8 ਸਤੰਬਰ ਤੱਕ ਮ੍ਰਿਤਕ ਦੇਹ ਪਿੰਡ ਖਰੋੜੀ ਆ ਸਕਦੀ ਹੈ। ਹਨਦੀਪ ਦਾ ਸਸਕਾਰ ਪਿੰਡ ਵਿੱਚ ਹੀ ਕੀਤਾ ਜਾਵੇਗਾ।ਸੰਸਦ ਮੈਂਬਰ ਤੇ ਵਿਧਾਇਕ ਨੇ ਪ੍ਰਗਟਾਇਆ ਦੁੱਖ
ਫਤਹਿਗੜ੍ਹ ਸਾਹਿਬ ਦੇ ਹਨਦੀਪ ਸਿੰਘ ਦੀ ਕੈਨੇਡਾ ਵਿੱਚ ਮੌਤ ਹੋਣ ਤੇ ਸੰਸਦ ਮੈਂਬਰ ਡਾ: ਅਮਰ ਸਿੰਘ ਅਤੇ ਖੇਤਰੀ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੋਵੇਂ ਲੋਕ ਨੁਮਾਇੰਦਿਆਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਹਨਦੀਪ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਹਰ ਤਰ੍ਹਾਂ ਦੀ ਮਦਦ ਕਰਨਗੇ।
Follow Us
