AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੈਨੇਡਾ ਸਰੀ ਨੇੜੇ ਕਾਰ ‘ਚ ਬੈਠੇ 23 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਬ੍ਰਦਰਜ਼ ਕੀਪਰਜ਼ ਗੈਂਗ ਨਾਲ ਜੁੜੇ ਤਾਰ

ਕੈਨੇਡਾ ਵਿੱਚ ਗੈਂਗਵਾਰ ਅਤੇ ਅੰਨ੍ਹੇਵਾਹ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਗੰਭੀਰ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਸਰੀ ਦੇ ਨਜ਼ਦੀਕ ਪੈਂਦੇ ਸ਼ਹਿਰ ਲੈਂਗਲੀ ਵਿੱਚ ਬੀਤੀ 5 ਅਕਤੂਬਰ ਦੀ ਸ਼ਾਮ ਨੂੰ ਵਾਪਰੀ ਇੱਕ ਸਨਸਨੀਖੇਜ਼ ਵਾਰਦਾਤ ਦੌਰਾਨ 23 ਸਾਲਾ ਪੰਜਾਬੀ ਨੌਜਵਾਨ ਜੀਵਨ ਜੋਹਲ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਕੈਨੇਡਾ ਸਰੀ ਨੇੜੇ ਕਾਰ 'ਚ ਬੈਠੇ 23 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਬ੍ਰਦਰਜ਼ ਕੀਪਰਜ਼ ਗੈਂਗ ਨਾਲ ਜੁੜੇ ਤਾਰ
tv9-punjabi
| Published: 10 Oct 2026 10:08 AM IST
Share

ਕੈਨੇਡਾ ਵਿੱਚ ਗੈਂਗਵਾਰ ਅਤੇ ਅੰਨ੍ਹੇਵਾਹ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਗੰਭੀਰ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਸਰੀ ਦੇ ਨਜ਼ਦੀਕ ਪੈਂਦੇ ਸ਼ਹਿਰ ਲੈਂਗਲੀ ਵਿੱਚ ਬੀਤੀ 5 ਅਕਤੂਬਰ ਦੀ ਸ਼ਾਮ ਨੂੰ ਵਾਪਰੀ ਇੱਕ ਸਨਸਨੀਖੇਜ਼ ਵਾਰਦਾਤ ਦੌਰਾਨ 23 ਸਾਲਾ ਪੰਜਾਬੀ ਨੌਜਵਾਨ ਜੀਵਨ ਜੋਹਲ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਲੈਂਗਲੀ ਸਥਿਤ ਪ੍ਰਸਿੱਧ ‘ਕੈਕਟਸ ਕਲੱਬ ਕੈਫੇ’ ਦੇ ਬਾਹਰ ਇੱਕ ਚਿੱਟੇ ਰੰਗ ਦੀ ਲਗਜ਼ਰੀ ਰੇਂਜ ਰੋਵਰ ਗੱਡੀ ਖੜ੍ਹੀ ਸੀ। ਜੀਵਨ ਜੋਹਲ ਇਸੇ ਗੱਡੀ ਅੰਦਰ ਮੌਜੂਦ ਸੀ, ਜਦੋਂ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਨਿਸ਼ਾਨਾ ਬਣਾਉਂਦਿਆਂ ਤਾਬੜਤੋੜ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਜਨਤਕ, ‘ਬ੍ਰਦਰਜ਼ ਕੀਪਰਜ਼’ ਗੈਂਗ ਨਾਲ ਸਬੰਧਾਂ ਦੀ ਪੁਸ਼ਟੀ

ਇਸ ਖ਼ੂਨੀ ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਨੇ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਜਾਂਚ ਅਧਿਕਾਰੀਆਂ ਨੇ ਹੁਣ ਮ੍ਰਿਤਕ ਦੀ ਸ਼ਨਾਖ਼ਤ ਜਨਤਕ ਕਰਦਿਆਂ ਖੁਲਾਸਾ ਕੀਤਾ ਹੈ ਕਿ ਜੀਵਨ ਜੋਹਲ ਦਾ ਸਬੰਧ ਬ੍ਰਿਟਿਸ਼ ਕੋਲੰਬੀਆ (BC) ਦੇ ਬਦਨਾਮ ‘ਬ੍ਰਦਰਜ਼ ਕੀਪਰਜ਼’ ਗੈਂਗ ਨਾਲ ਸੀ। ਪੁਲਿਸ ਨੇ ਇੱਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੀਵਨ ਜੋਹਲ ਅਤੇ ਉਸ ਦੀ ਪਤਨੀ ਨੂੰ ਆਪਣੀ ਜਾਨ ਦੇ ਖ਼ਤਰੇ ਨੂੰ ਲੈ ਕੇ ਪਹਿਲਾਂ ਹੀ ਅਧਿਕਾਰਤ ਤੌਰ ਤੇ ਚਿਤਾਵਨੀ (ਡਿਊਟੀ ਟੂ ਵਾਰਨ) ਜਾਰੀ ਕੀਤੀ ਗਈ ਸੀ। ਹਾਲਾਂਕਿ, ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪੁਲਿਸ ਨੇ ਉਸ ਸਮੇਂ ਇਹ ਜ਼ਾਹਰ ਨਹੀਂ ਕੀਤਾ ਸੀ ਕਿ ਉਨ੍ਹਾਂ ਦੀ ਜਾਨ ਨੂੰ ਕਿਸ ਵਿਰੋਧੀ ਗਿਰੋਹ ਜਾਂ ਵਿਅਕਤੀ ਵੱਲੋਂ ਖ਼ਤਰਾ ਸੀ।

ਕੁਝ ਦੂਰੀ ਤੇ ਸੜਦੀ ਹੋਈ ਗੱਡੀ ਬਰਾਮਦ

ਕਤਲ ਦੀ ਇਸ ਘਟਨਾ ਤੋਂ ਕੁਝ ਹੀ ਸਮੇਂ ਬਾਅਦ ਘਟਨਾ ਸਥਾਨ ਤੋਂ ਥੋੜ੍ਹੀ ਦੂਰੀ ਤੇ ਇੱਕ ਗੱਡੀ ਅੱਗ ਦੀ ਲਪੇਟ ਵਿੱਚ ਸੜਦੀ ਹੋਈ ਬਰਾਮਦ ਹੋਈ। ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਫ਼ਰਾਰ ਹੁੰਦਿਆਂ ਸਬੂਤ ਮਿਟਾਉਣ ਦੇ ਮਕਸਦ ਨਾਲ ਗੱਡੀ ਨੂੰ ਅੱਗ ਦੇ ਹਵਾਲੇ ਕੀਤਾ ਹੈ। ਹਾਲਾਂਕਿ, ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਫ਼ੋਰੈਂਸਿਕ ਜਾਂਚ ਰਾਹੀਂ ਇਸ ਗੱਲ ਦੀ ਪੁਸ਼ਟੀ ਕਰ ਰਹੇ ਹਨ ਕਿ ਇਸ ਸੜੀ ਹੋਈ ਗੱਡੀ ਦਾ ਸਿੱਧਾ ਸਬੰਧ ਜੋਹਲ ਦੇ ਕਤਲ ਨਾਲ ਹੈ ਜਾਂ ਨਹੀਂ।

IHIT ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ

ਫ਼ਿਲਹਾਲ ਇਸ ਸਮੁੱਚੇ ਮਾਮਲੇ ਦੀ ਜਾਂਚ ਕੈਨੇਡਾ ਦੀ ਵਿਸ਼ੇਸ਼ ਜਾਂਚ ਏਜੰਸੀ ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਵੱਲੋਂ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜਾਂਚ ਟੀਮ ਇਸ ਗੱਲ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਜੀਵਨ ਜੋਹਲ ਕਿਹੜੀਆਂ-ਕਿਹੜੀਆਂ ਗ਼ੈਰ-ਕਾਨੂੰਨੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਇਸ ਟਾਰਗਿਟ ਕਿਲਿੰਗ ਪਿੱਛੇ ਮੁੱਖ ਸਾਜ਼ਿਸ਼ਘਾੜਾ ਕੌਣ ਹੈ। ਪੁਲਿਸ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪੈੜ ਨੱਪੀ ਜਾ ਸਕੇ।

Follow Us
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...