AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Canada News: ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ, ਮਹਿਲਾ ਨੇ ਗਰਦਨ ‘ਤੇ ਮਾਰਿਆ ਚਾਕੂ, ਹੋਈ ਮੌਤ

Canada News: ਕੈਨੇਡਾ ਦੇ ਮਿਸਿਸਾਗਾ ਵਿੱਚ ਇੱਕ ਪੰਜਾਬੀ ਨੌਜਵਾਨ 'ਤੇ ਇੱਕ ਵਿਦੇਸ਼ੀ ਮਹਿਲਾ ਨੇ ਚਾਕੂ ਨਾਲ ਗਰਦਨ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪੰਜਾਬੀ ਨੌਜਵਾਨ ਦੇ ਗਲੇ ਦੀਆਂ ਨਸਾਂ ਕੱਟ ਗਈਆਂ।

Canada News: ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ, ਮਹਿਲਾ ਨੇ ਗਰਦਨ 'ਤੇ ਮਾਰਿਆ ਚਾਕੂ, ਹੋਈ ਮੌਤ
ਪੰਜਾਬੀ ਨੌਜਵਾਨ ਦੀ ਮੌਤ, ਮਹਿਲਾ ਗ੍ਰਿਫ਼ਤਾਰ
tv9-punjabi
| Updated On: 28 Sep 2026 15:25 PM IST
Share

ਕੈਨੇਡਾ ਦੇ ਮਿਸਿਸਾਗਾ ਵਿੱਚ ਇੱਕ ਪੰਜਾਬੀ ਨੌਜਵਾਨ ‘ਤੇ ਇੱਕ ਵਿਦੇਸ਼ੀ ਮਹਿਲਾ ਨੇ ਚਾਕੂ ਨਾਲ ਗਰਦਨ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪੰਜਾਬੀ ਨੌਜਵਾਨ ਦੇ ਗਲੇ ਦੀਆਂ ਨਸਾਂ ਕੱਟ ਗਈਆਂ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ICU ਵਿੱਚ ਕੁਝ ਸਮਾਂ ਰਹਿਣ ਤੋਂ ਬਾਅਦ ਉਸ ਨੇ ਦਮ ਤੋੜ ਦਿੱਤਾ। ਡਾਕਟਰ ਨੇ ਦੱਸਿਆ ਕਿ ਨਸਾਂ ਕੱਟਣ ਕਾਰਨ ਦਿਮਾਗ ਤੱਕ ਆਕਸੀਜਨ ਦੀ ਸਪਲਾਈ ਬੰਦ ਹੋ ਗਈ ਸੀ। ਘਟਨਾ ਤੋਂ ਬਾਅਦ ਮਹਿਲਾ ਮੌਕੇ ਤੋਂ ਫਰਾਰ ਹੋ ਗਈ।

ਮ੍ਰਿਤਕ ਦੀ ਪਛਾਣ 29 ਸਾਲਾ ਜਗਜੀਤ ਸਿੰਘ ਸੰਧੂ ਵਜੋਂ ਹੋਈ ਹੈ। ਜਗਜੀਤ ਦੀ ਭੈਣ ਜਸਪ੍ਰੀਤ ਕੌਰ ਨੇ ਦੱਸਿਆ ਕਿ ਇਹ ਘਟਨਾ 6 ਸਤੰਬਰ ਨੂੰ ਵਾਪਰੀ ਸੀ, ਪਰ ਪੁਲਿਸ ਨੇ ਹੁਣ ਕਾਰਵਾਈ ਕੀਤੀ ਹੈ। ਪੁਲਿਸ ਨੇ ਹਮਲਾ ਕਰਨ ਵਾਲੀ ਵਿਦੇਸ਼ੀ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਆਰੋਪੀ ਮਹਿਲਾ ਦੀ ਪਛਾਣ ਲੋਰੇਨਾ ਸਾਂਚੇਜ਼ (42) ਵਜੋਂ ਹੋਈ ਹੈ। ਮ੍ਰਿਤਕ ਦੀ ਭੈਣ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਸੰਧੂ ਇੱਕ ਹੋਰ ਪੰਜਾਬੀ ਨੌਜਵਾਨ ਨੂੰ ਕਥਿਤ ਨਸਲੀ ਟਿੱਪਣੀ ਤੋਂ ਬਚਾਉਣ ਲਈ ਵਿਚ-ਬਚਾਅ ਕਰ ਰਹੇ ਸਨ। ਇਸੇ ਦੌਰਾਨ ਉਨ੍ਹਾਂ ‘ਤੇ ਇਹ ਹਮਲਾ ਕੀਤਾ ਗਿਆ।

ਮ੍ਰਿਤਕ ਦੀ ਭੈਣ ਨੇ ਵੀਡੀਓ ਜਾਰੀ ਕਰਕੇ ਦੱਸੀਆਂ ਇਹ ਗੱਲਾਂ

ਵਿਦੇਸ਼ੀ ਮਹਿਲਾ ਨੇ ਇੱਕ ਭਾਰਤੀ ਨੌਜਵਾਨ ਨੂੰ ਘੇਰਿਆ ਹੋਇਆ ਸੀ: ਮ੍ਰਿਤਕ ਜਗਜੀਤ ਦੀ ਭੈਣ ਜਸਪ੍ਰੀਤ ਕੌਰ ਨੇ ਦੱਸਿਆ ਕਿ 6 ਸਤੰਬਰ ਨੂੰ ਉਨ੍ਹਾਂ ਦੇ ਭਰਾ ਦੀ ਮਿਸਿਸਾਗਾ ਵਿੱਚ ਡੰਡਾਸ ਸਟ੍ਰੀਟ ਈਸਟ ਸਥਿਤ ਇੱਕ ਸ਼ੈਲਟਰ ਦੇ ਬਾਹਰ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਸ਼ੈਲਟਰ ਵਿੱਚ ਰਹਿਣ ਵਾਲੀ ਇੱਕ ਵਿਦੇਸ਼ੀ ਮਹਿਲਾ ਦੇ ਬੁਆਏਫ੍ਰੈਂਡ ਨੇ ਉੱਥੇ ਇੱਕ ਭਾਰਤੀ ਨੌਜਵਾਨ ਨੂੰ ਘੇਰਿਆ ਹੋਇਆ ਸੀ। ਉਸ ‘ਤੇ ਨਸਲੀ ਟਿੱਪਣੀਆਂ ਕਰਦਿਆਂ ਉਸ ਨੂੰ ਆਪਣੇ ਦੇਸ਼ ਵਾਪਸ ਜਾਣ ਲਈ ਕਿਹਾ ਜਾ ਰਿਹਾ ਸੀ।

ਗਰਦਨ ਦੇ ਸੱਜੇ ਪਾਸੇ ਚਾਕੂ ਨਾਲ ਹਮਲਾ: ਜਸਪ੍ਰੀਤ ਕੌਰ ਨੇ ਦੱਸਿਆ ਕਿ ਜਗਜੀਤ ਨੇ ਇਹ ਦੇਖ ਕੇ ਵਿਚ-ਬਚਾਅ ਕੀਤਾ ਅਤੇ ਭਾਰਤੀ ਨੌਜਵਾਨ ਨੂੰ ਛੁਡਵਾਇਆ। ਇਸ ਤੋਂ ਬਾਅਦ ਉਸ ਦੀ ਉਸ ਵਿਦੇਸ਼ੀ ਮਹਿਲਾ ਦੇ ਬੁਆਏਫ੍ਰੈਂਡ ਨਾਲ ਬਹਿਸ ਹੋਣ ਲੱਗੀ। ਇਸੇ ਦੌਰਾਨ ਮਹਿਲਾ ਨੇ ਪਿੱਛੋਂ ਆ ਕੇ ਜਗਜੀਤ ਦੀ ਗਰਦਨ ਦੇ ਸੱਜੇ ਪਾਸੇ ਚਾਕੂ ਨਾਲ ਹਮਲਾ ਕਰ ਦਿੱਤਾ। ਚਾਕੂ ਲੱਗਣ ਕਾਰਨ ਦਿਮਾਗ ਅਤੇ ਦਿਲ ਨੂੰ ਜੋੜਨ ਵਾਲੀਆਂ ਨਸਾਂ ਕੱਟ ਗਈਆਂ ਅਤੇ ਬਹੁਤ ਜ਼ਿਆਦਾ ਖੂਨ ਵਹਿਣ ਕਾਰਨ ਜਗਜੀਤ ਨੂੰ 10 ਸਤੰਬਰ ਨੂੰ ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ।

ਪੁਲਿਸ ਦੇ ਅਸਹਿਯੋਗ ਅਤੇ ਕਾਨੂੰਨੀ ਪ੍ਰਕਿਰਿਆ ‘ਤੇ ਸਵਾਲ: ਜਸਪ੍ਰੀਤ ਕੌਰ ਦਾ ਆਰੋਪ ਹੈ ਕਿ ਇਸ ਪੂਰੀ ਟ੍ਰੈਜੇਡੀ ਦੌਰਾਨ ਪੀਲ ਰੀਜਨਲ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦਾ ਰਵੱਈਆ ਨਿਰਾਸ਼ਾਜਨਕ ਅਤੇ ਗੈਰ-ਜ਼ਿੰਮੇਵਾਰਾਨਾ ਰਿਹਾ। ਘਟਨਾ ਤੋਂ 3 ਦਿਨਾਂ ਤੱਕ ਪੁਲਿਸ ਨੇ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਕੀਤਾ। ਲਗਾਤਾਰ ਫੋਨ ਕਰਨ ਦੇ ਬਾਵਜੂਦ ਕੋਈ ਜਵਾਬ ਨਹੀਂ ਦਿੱਤਾ ਗਿਆ।

ਸਿਰਫ਼ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਉਣ ਦਾ ਦਾਅਵਾ: ਜਸਪ੍ਰੀਤ ਕੌਰ ਦਾ ਕਹਿਣਾ ਹੈ ਕਿ ਜਦੋਂ ਆਰੋਪੀ ਮਹਿਲਾ ਦੀ ਅਦਾਲਤ ਵਿੱਚ ਪੇਸ਼ੀ ਹੋਈ, ਤਾਂ ਵਾਰ-ਵਾਰ ਕਹਿਣ ਦੇ ਬਾਵਜੂਦ ਪੀੜਤ ਪਰਿਵਾਰ ਨੂੰ ਅਦਾਲਤ ਵਿੱਚ ਮੌਜੂਦ ਰਹਿਣ ਦੀ ਸੂਚਨਾ ਤੱਕ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ, ਪੁਲਿਸ ਅਧਿਕਾਰੀਆਂ ਨੇ ਪਹਿਲਾਂ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਮਹਿਲਾ ਖ਼ਿਲਾਫ਼ ਫਰਸਟ ਡਿਗਰੀ ਮਰਡਰ (25 ਸਾਲ ਦੀ ਜੇਲ੍ਹ) ਦਾ ਕੇਸ ਚੱਲੇਗਾ, ਪਰ ਬਾਅਦ ਵਿੱਚ ਪਰਿਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ ਕਿ ਉਸ ‘ਤੇ ਸਿਰਫ਼ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ।

ਕੈਨੇਡਾ ਪੰਜਾਬੀ ਭਾਈਚਾਰੇ ਦੇ ਬੱਚਿਆਂ ਲਈ ਸੁਰੱਖਿਅਤ ਨਹੀਂ: ਜਸਪ੍ਰੀਤ ਕੌਰ ਨੇ ਕਿਹਾ ਕਿ ਮੀਡੀਆ ਵਿੱਚ ਇਸ ਘਟਨਾ ਅਤੇ ਜਗਜੀਤ ਦੀ ਪਛਾਣ ਨੂੰ ਸਹੀ ਢੰਗ ਨਾਲ ਸਾਹਮਣੇ ਨਹੀਂ ਲਿਆਂਦਾ ਗਿਆ। ਜਸਪ੍ਰੀਤ ਕੌਰ ਦਾ ਮੰਨਣਾ ਹੈ ਕਿ ਕੈਨੇਡਾ ਹੁਣ ਭਾਰਤੀ ਅਤੇ ਪੰਜਾਬੀ ਭਾਈਚਾਰੇ ਦੇ ਬੱਚਿਆਂ ਲਈ ਸੁਰੱਖਿਅਤ ਨਹੀਂ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਇੱਥੋਂ ਦਾ ਸਿਸਟਮ ਪੂਰੀ ਤਰ੍ਹਾਂ ਸੁਸਤ ਪੈ ਚੁੱਕਾ ਹੈ।

ਸਾਰਿਆਂ ਨੂੰ ਇਕਜੁੱਟ ਹੋ ਕੇ ਆਵਾਜ਼ ਉਠਾਉਣੀ ਹੋਵੇਗੀ: ਜਸਪ੍ਰੀਤ ਨੇ ਕਿਹਾ ਕਿ ਭਾਰਤੀ ਭਾਈਚਾਰੇ ਦੀ ਮਿਹਨਤ ਅਤੇ ਤਰੱਕੀ ਨੂੰ ਦੇਖ ਕੇ ਕੁਝ ਲੋਕ ਜਲਣ ਲੱਗ ਪਏ ਹਨ। ਉਨ੍ਹਾਂ ਨੇ ਪੰਜਾਬੀ ਅਤੇ ਭਾਰਤੀ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਜੋ ਦੁੱਖਾਂ ਦਾ ਪਹਾੜ ਉਨ੍ਹਾਂ ਦੇ ਪਰਿਵਾਰ ‘ਤੇ ਟੁੱਟਿਆ ਹੈ, ਕੱਲ੍ਹ ਨੂੰ ਇਹ ਕਿਸੇ ਹੋਰ ਦੇ ਘਰ ਤੱਕ ਵੀ ਪਹੁੰਚ ਸਕਦਾ ਹੈ। ਇਸ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਕਥਿਤ ਅਨਿਆਂ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ਖ਼ਿਲਾਫ਼ ਆਵਾਜ਼ ਉਠਾਉਣੀ ਹੋਵੇਗੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸੁਰੱਖਿਅਤ ਮਾਹੌਲ ਤਿਆਰ ਕੀਤਾ ਜਾ ਸਕੇ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...