ਕੈਨੇਡਾ ‘ਚ ਪੰਜਾਬੀ ਨੌਜਵਾਨਾਂ ‘ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ ਇਕ ਜ਼ਖਮੀ

Updated On: 

06 Dec 2024 18:32 PM

ਪਿੰਡ ਨੰਦਪੁਰ ਦੇ ਰਹਿਣ ਵਾਲੇ ਕਿਸਾਨ ਸਰਬਜੀਤ ਸਿੰਘ ਦੇ ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਰਹਿੰਦੇ ਆਪਣੇ ਦੋ ਨੌਜਵਾਨ ਪੁੱਤਰਾਂ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਕਾਰਨ ਉਨ੍ਹਾਂ 'ਚੋਂ ਇੱਕ ਦੀ ਮੌਤ ਹੋ ਗਈ ਜਦਕਿ ਦੂਜਾ ਪੁੱਤਰ ਜ਼ਖਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਕੈਨੇਡਾ ਚ ਪੰਜਾਬੀ ਨੌਜਵਾਨਾਂ ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ ਇਕ ਜ਼ਖਮੀ

ਕੈਨੇਡਾ 'ਚ ਪੰਜਾਬੀ ਨੌਜਵਾਨਾਂ 'ਤੇ ਚੱਲੀਆਂ ਤਾਬੜਤੋੜ ਗੋਲੀਆਂ

Follow Us On

ਕੈਨੇਡਾ ਦੇ ਬਰੈਂਪਟਨ ‘ਚ ਤਰਨਤਾਰਨ ਦੇ ਪਿੰਡ ਨੰਦਪੁਰ ਦੇ ਦੋ ਭਰਾਵਾਂ ਉਤੇ ਕਾਰ ਸਵਾਰਾਂ ਨੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਵਾਰਦਾਤ ‘ਚ ਇੱਕ ਦੀ ਮੌਤ ਤੇ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਪ੍ਰਿਤਪਾਲ ਸਿੰਘ 7 ਮਹੀਨੇ ਪਹਿਲਾ ਹੀ ਆਪਣੇ ਵੱਡੇ ਭਰਾ ਖੁਸ਼ਵੰਤ ਪਾਲ ਸਿੰਘ ਦੇ ਕੋਲ ਬਰੈਂਪਟਨ ‘ਚ ਗਿਆ ਸੀ।

ਪਿੰਡ ਨੰਦਪੁਰ ਦੇ ਰਹਿਣ ਵਾਲੇ ਕਿਸਾਨ ਸਰਬਜੀਤ ਸਿੰਘ ਦੇ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਰਹਿੰਦੇ ਆਪਣੇ ਦੋ ਨੌਜਵਾਨ ਪੁੱਤਰਾਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਕਾਰਨ ਉਨ੍ਹਾਂ ‘ਚੋਂ ਇੱਕ ਦੀ ਮੌਤ ਹੋ ਗਈ ਜਦਕਿ ਦੂਜਾ ਪੁੱਤਰ ਜ਼ਖਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਕੈਨੇਡਾ ਦੇ ਬਰੈਂਪਟਨ ‘ਚ ਵਾਪਰੀ ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

ਹਮਲਾ ਦੀ ਵੀਡੀਓ ਆਈ ਸਾਹਮਣੇ

ਕੈਨੇਡਾ ਦੇ ਬਰੈਂਪਟਨ ਵਿੱਚ ਵਾਪਰੀ ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਕਿਸਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਖੁਸ਼ਵੰਤ ਪਾਲ ਸਿੰਘ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ ਅਤੇ 6 ਮਹੀਨੇ ਪਹਿਲਾਂ ਉਸ ਦਾ ਛੋਟਾ ਲੜਕਾ ਪ੍ਰਿਤਪਾਲ ਸਿੰਘ ਵੀ ਆਪਣੇ ਵੱਡੇ ਭਰਾ ਕੋਲ ਉੱਥੇ ਰਹਿਣ ਚਲਾ ਗਿਆ ਸੀ।

ਕਿਸਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਖੁਸ਼ਵੰਤ ਪਾਲ ਸਿੰਘ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ ਤੇ 6 ਮਹੀਨੇ ਪਹਿਲਾਂ ਉਸ ਦਾ ਛੋਟਾ ਪੁੱਤਰ ਪ੍ਰਿਤਪਾਲ ਸਿੰਘ ਵੀ ਆਪਣੇ ਵੱਡੇ ਭਰਾ ਨੂੰ ਮਿਲਣ ਲਈ ਉੱਥੇ ਗਿਆ ਸੀ। ਸਵੇਰੇ ਉਸ ਨੂੰ ਫੋਨ ਕਰਨ ‘ਤੇ ਉੱਥੇ ਰਹਿੰਦੇ ਉਸ ਦੇ ਦੋਸਤ ਨੇ ਦੱਸਿਆ ਕਿ ਘਰ ਦੇ ਬਾਹਰ ਆਪਣੀ ਕਾਰ ਤੋਂ ਬਰਫ ਸਾਫ ਕਰ ਰਹੇ ਦੋ ਭਰਾਵਾਂ ‘ਤੇ ਕਾਰ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ‘ਚ ਪ੍ਰਿਤਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।