Australia Court Decision: ਆਸਟ੍ਰੇਲੀਆ ਦੀ ਅਦਾਲਤ ਦਾ ਵੱਡਾ ਫੈਸਲਾ, ਸਿੱਖਾਂ ਨੂੰ ਸਿਰੀ ਸਾਹਿਬ ਸਕੂਲ ਲਿਜਾਣ ਦੀ ਮਿਲੀ ਇਜਾਜ਼ਤ
Sikh Identity in Australia: ਆਸਟ੍ਰੇਲੀਆ ਦੀ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਦਿੰਦੇ ਹੋਏ ਨਸਲੀ ਭੇਦਭਾਵ ਐਕਟ ਤਹਿਤ ਸਿਰੀ ਸਾਹਿਬ 'ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਗੈਰ-ਸੰਵਿਧਾਨਕ ਪਾਇਆ ਹੈ।

Photo Credit: Twitter
Australia Supreme Court: ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਵਿਚ ਸੁਪਰੀਮ ਕੋਰਟ ਨੇ ਸਿੱਖਾਂ ਨੂੰ ਸਕੂਲ ਕੈਂਪਸ ਵਿਚ ਕਿਰਪਾਨ ‘ਤੇ ‘ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਗੈਰ-ਸੰਵਿਧਾਨਕ ਦੱਸਦਿਆਂ ਰੱਦ ਕਰ ਦਿੱਤਾ ਹੈ, ਜਿਸ ਨਾਲ ਹੁਣ ਸਿੱਖ ਵਿਦਿਆਰਥੀਆਂ ਨੂੰ ਸਕੂਲ ਵਿਚ ਸਿਰੀ ਸਾਹਿਬ ਲੈ ਕੇ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਕੁਈਨਜ਼ਲੈਂਡ ਸੂਬੇ ਦੀ ਸੁਪਰੀਮ ਕੋਰਟ ਦਾ ਇਹ ਫੈਸਲਾ ਸਕੂਲਾਂ ‘ਚ ਸਿਰੀ ਸਾਹਿਬ ‘ਤੇ ਉਸ ਸਮੇਂ ਆਇਆ ਜਦੋਂ ਕਮਲਜੀਤ ਕੌਰ ਅਠਵਾਲ ਨੇ ਪਿਛਲੇ ਸਾਲ ਸਥਾਨਕ ਸਰਕਾਰ ਦੇ ਫੈਸਲੇ ਖਿਲਾਫ ਅਦਾਲਤ ‘ਚ ਅਪੀਲ ਕੀਤੀ ਸੀ। ਕਮਲਜੀਤ ਕੌਰ ਨੇ ਦਾਅਵਾ ਕੀਤਾ ਸੀ ਕਿ ਸਰਕਾਰ ਵੱਲੋਂ ਲਾਈ ਗਈ ਪਾਬੰਦੀ ਕਿਰਪਾਨ ਨਾਲ ਵਿਤਕਰਾ ਕਰਦੀ ਹੈ। ਜੋ ਸਿੱਖਾਂ ਦੇ ਪੰਜ ਧਾਰਮਿਕ ਚਿੰਨ੍ਹਾਂ ਵਿੱਚੋਂ ਇੱਕ ਹੈ ਅਤੇ ਸਿੱਖਾਂ ਨੂੰ ਹਰ ਵੇਲੇ ਆਪਣੇ ਨਾਲ ਰੱਖਣਾ ਚਾਹੀਦਾ ਹੈ।