Australia Court Decision: ਆਸਟ੍ਰੇਲੀਆ ਦੀ ਅਦਾਲਤ ਦਾ ਵੱਡਾ ਫੈਸਲਾ, ਸਿੱਖਾਂ ਨੂੰ ਸਿਰੀ ਸਾਹਿਬ ਸਕੂਲ ਲਿਜਾਣ ਦੀ ਮਿਲੀ ਇਜਾਜ਼ਤ

Published: 

06 Aug 2023 13:54 PM IST

Sikh Identity in Australia: ਆਸਟ੍ਰੇਲੀਆ ਦੀ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਦਿੰਦੇ ਹੋਏ ਨਸਲੀ ਭੇਦਭਾਵ ਐਕਟ ਤਹਿਤ ਸਿਰੀ ਸਾਹਿਬ 'ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਗੈਰ-ਸੰਵਿਧਾਨਕ ਪਾਇਆ ਹੈ।

Australia Court Decision: ਆਸਟ੍ਰੇਲੀਆ ਦੀ ਅਦਾਲਤ ਦਾ ਵੱਡਾ ਫੈਸਲਾ, ਸਿੱਖਾਂ ਨੂੰ ਸਿਰੀ ਸਾਹਿਬ ਸਕੂਲ ਲਿਜਾਣ ਦੀ ਮਿਲੀ ਇਜਾਜ਼ਤ

Photo Credit: Twitter

Follow Us On
Australia Supreme Court: ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਵਿਚ ਸੁਪਰੀਮ ਕੋਰਟ ਨੇ ਸਿੱਖਾਂ ਨੂੰ ਸਕੂਲ ਕੈਂਪਸ ਵਿਚ ਕਿਰਪਾਨ ‘ਤੇ ‘ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਗੈਰ-ਸੰਵਿਧਾਨਕ ਦੱਸਦਿਆਂ ਰੱਦ ਕਰ ਦਿੱਤਾ ਹੈ, ਜਿਸ ਨਾਲ ਹੁਣ ਸਿੱਖ ਵਿਦਿਆਰਥੀਆਂ ਨੂੰ ਸਕੂਲ ਵਿਚ ਸਿਰੀ ਸਾਹਿਬ ਲੈ ਕੇ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਕੁਈਨਜ਼ਲੈਂਡ ਸੂਬੇ ਦੀ ਸੁਪਰੀਮ ਕੋਰਟ ਦਾ ਇਹ ਫੈਸਲਾ ਸਕੂਲਾਂ ‘ਚ ਸਿਰੀ ਸਾਹਿਬ ‘ਤੇ ਉਸ ਸਮੇਂ ਆਇਆ ਜਦੋਂ ਕਮਲਜੀਤ ਕੌਰ ਅਠਵਾਲ ਨੇ ਪਿਛਲੇ ਸਾਲ ਸਥਾਨਕ ਸਰਕਾਰ ਦੇ ਫੈਸਲੇ ਖਿਲਾਫ ਅਦਾਲਤ ‘ਚ ਅਪੀਲ ਕੀਤੀ ਸੀ। ਕਮਲਜੀਤ ਕੌਰ ਨੇ ਦਾਅਵਾ ਕੀਤਾ ਸੀ ਕਿ ਸਰਕਾਰ ਵੱਲੋਂ ਲਾਈ ਗਈ ਪਾਬੰਦੀ ਕਿਰਪਾਨ ਨਾਲ ਵਿਤਕਰਾ ਕਰਦੀ ਹੈ। ਜੋ ਸਿੱਖਾਂ ਦੇ ਪੰਜ ਧਾਰਮਿਕ ਚਿੰਨ੍ਹਾਂ ਵਿੱਚੋਂ ਇੱਕ ਹੈ ਅਤੇ ਸਿੱਖਾਂ ਨੂੰ ਹਰ ਵੇਲੇ ਆਪਣੇ ਨਾਲ ਰੱਖਣਾ ਚਾਹੀਦਾ ਹੈ।

ਅਦਾਲਤ ਨੇ ਪਾਬੰਦੀ ਨੂੰ ਗੈਰ-ਸੰਵਿਧਾਨਕ ਦੱਸਿਆ

ਏਬੀਸੀ ਨਿਊਜ਼ ਦੀ ਰਿਪੋਰਟ ਮੁਤਾਬਕ ਸੂਬੇ ਦੀ ਸੁਪਰੀਮ ਕੋਰਟ ਨੇ ਅਠਵਾਲ ਦੇ ਹੱਕ ਵਿੱਚ ਫੈਸਲਾ ਸੁਣਾਉਂਦੇ ਹੋਏ, ਨਸਲੀ ਭੇਦਭਾਵ ਕਾਨੂੰਨ ਦੇ ਤਹਿਤ ਕਿਰਪਾਨ ‘ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਗੈਰ-ਸੰਵਿਧਾਨਕ ਪਾਇਆ। ਹਾਲਾਂਕਿ, ਪਿਛਲੇ ਸਾਲ ਇੱਕ ਮੁਢਲੀ ਅਦਾਲਤ ਦੇ ਫੈਸਲੇ ਨੇ ਸੁਝਾਵਾਂ ਨੂੰ ਰੱਦ ਕਰ ਦਿੱਤਾ ਸੀ ਕਿ ਸਿਰੀ ਸਾਹਿਬ ‘ਤੇ ਪਾਬੰਦੀ ਪੱਖਪਾਤੀ ਸੀ। ਏਬੀਸੀ ਨਿਊਜ਼ ਨੇ ਅਠਵਾਲ ਦੇ ਵਕੀਲ ਦੇ ਹਵਾਲੇ ਨਾਲ ਕਿਹਾ ਕਿ ਅੱਜ ਉਹ ਦਿਨ ਹੈ ਜਦੋਂ ਸਿੱਖ ਧਰਮ ਦੇ ਮੈਂਬਰ ਆਪਣੇ ਵਿਸ਼ਵਾਸ ਦਾ ਅਭਿਆਸ ਕਰ ਸਕਦੇ ਹਨ। ਉਹ ਸਥਾਨਕ ਸਕੂਲੀ ਭਾਈਚਾਰਿਆਂ ਦੇ ਮਾਣਮੱਤੇ ਮੈਂਬਰਾਂ ਵਜੋਂ ਬਿਨਾਂ ਕਿਸੇ ਭੇਦਭਾਵ ਦੇ ਸਕਾਰਾਤਮਕ ਤੌਰ ‘ਤੇ ਹਿੱਸਾ ਲੈ ਸਕਦੇ ਹਨ।” ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾ ਦਾ ਮੁਵੱਕਿਲ ਅਦਾਲਤ ਦੇ ਫੈਸਲੇ ਤੋਂ ਖੁਸ਼ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ