AAP MLA ਸਰਬਜੀਤ ਕੌਰ ਮਾਣੂਕੇ ‘ਤੇ ਲੱਗੇ NRI ਔਰਤ ਦੀ ਕੋਠੀ ‘ਤੇ ਕਬਜ਼ਾ ਕਰਨ ਦੇ ਇਲਜ਼ਾਮ, ਪੀੜਤਾ ਨੇ ਕਈ ਮੰਤਰੀਆਂ ਅਤੇ ਪੁਲਿਸ ਨੂੰ ਭੇਜੀ ਸ਼ਿਕਾਇਤ

Updated On: 

09 Jun 2023 19:24 PM

ਪੰਜਾਬ ਸਰਕਾਰ ਬੇਸ਼ੱਕ ਪੰਜਾਬ 'ਚ ਕਾਨੂੰਨ ਵਿਵਸਥਾ ਸਹੀ ਕਰਨ ਦਾਅਵੇ ਕਰ ਰਹੀ ਹੈ ਪਰ ਜਗਰਾਓ ਦੀ ਆਪ ਵਿਧਾਇਕ ਸਰਬਜੀਤ ਕੌਰ ਮਾਣੁਕੇ ਤੇ ਗੰਭੀਰ ਇਲਜ਼ਾਮ ਲੱਗੇ ਹਨ। ਇੱਥੇ ਇੱਕ ਐੱਨਆਰਆਈ ਮਹਿਲਾ ਅਮਰਜੀਤ ਕੌਰ ਨੇ ਵਿਧਾਇਕ ਤੇ ਉਨ੍ਹਾਂ ਦੀ ਕੋਠੀ ਤੇ ਕਬਜਾ ਕਰਨ ਦੇ ਇਲਜ਼ਾਮ ਲਗਾਏ ਹਨ

AAP MLA ਸਰਬਜੀਤ ਕੌਰ ਮਾਣੂਕੇ ਤੇ ਲੱਗੇ NRI ਔਰਤ ਦੀ ਕੋਠੀ ਤੇ ਕਬਜ਼ਾ ਕਰਨ ਦੇ ਇਲਜ਼ਾਮ, ਪੀੜਤਾ ਨੇ ਕਈ ਮੰਤਰੀਆਂ ਅਤੇ ਪੁਲਿਸ ਨੂੰ ਭੇਜੀ ਸ਼ਿਕਾਇਤ
Follow Us On

ਪੰਜਾਬ ਨਿਊਜ। ਲੁਧਿਆਣਾ ਦੀ ਜਗਰਾਓਂ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (Aam Aadmi Party) (ਆਪ) ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ‘ਤੇ ਇੱਕ ਐਨਆਰਆਈ ਔਰਤ ਨੇ ਕੋਠੀ ‘ਤੇ ਕਬਜ਼ਾ ਕਰਨ ਦੇ ਇਲਜ਼ਾਮ ਲਾਏ ਹਨ। ਕੈਨੇਡੀਅਨ ਔਰਤ ਅਮਰਜੀਤ ਕੌਰ ਨੇ ਵਿਧਾਇਕ ਮਾਣੂਕੇ ਖ਼ਿਲਾਫ਼ ਐਸਐਸਪੀ, ਮੰਤਰੀ ਕੁਲਦੀਪ ਧਾਲੀਵਾਲ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਨੂੰ ਸ਼ਿਕਾਇਤ ਭੇਜੀ ਹੈ।

ਅਮਰਜੀਤ ਨੇ ਕਿਹਾ- ਉਹ ਕਈ ਸਾਲਾਂ ਤੋਂ ਪੰਜਾਬ (Punjab) ਨਹੀਂ ਆਈ। ਇਸ ਦਾ ਫਾਇਦਾ ਉਠਾਉਂਦੇ ਹੋਏ ਵਿਧਾਇਕ ਮਾਣੂਕੇ ਨੇ ਹੀਰਾ ਬਾਗ ਦੀ ਗਲੀ ਨੰਬਰ 7 ਵਿੱਚ ਆਪਣੇ ਘਰ ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਉਸ ਦੇ ਘਰ ਵਿੱਚ ਰੱਖਿਆ ਸਮਾਨ ਏਧਰ ਓਧਰ ਕਰ ਦਿੱਤਾ ਗਿਆ।

ਮਹਿਲਾ ਵਿਧਾਇਕ ‘ਤੇ ਧਮਕੀਆਂ ਦੇਣ ਦੇ ਇਲਜ਼ਾਮ

ਪੀੜਤ ਮਹਿਲਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਮਾਮਲੇ ਦਾ ਪਤਾ ਲੱਗਾ ਤਾਂ ਉਨ੍ਹਾਂ ਵਿਧਾਇਕ ਮਾਣੂਕੇ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਕੋਈ ਵੀ ਕੁੱਝ ਨਹੀਂ ਵਿਗਾੜ ਸਕਦਾ ਕਿਉਂਕਿ ਸਰਕਾਰ ਉਨ੍ਹਾਂ ਦੀ ਪਾਰਟੀ ਹੈ। ਅਮਰਜੀਤ (Amarjit) ਨੇ ਦੱਸਿਆ ਕਿ ਉਹ ਬਜੁਰਗ ਹੈ ਅਤੇ ਉਸਨੂੰ ਉਸਦੇ ਘਰ ਵੜਨ ਤੋਂ ਰੋਕਿਆ ਜਾ ਰਿਹਾ ਹੈ। ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਉਸਨੇ ਕੋਠੀ ਨਹੀਂ ਛੱਡੀ ਤਾਂ ਉਸਦੇ ਖਿਲਾਫ ਝੂਠਾ ਕੇਸ ਦਰਜ ਕਰਵਾ ਦਿੱਤਾ ਜਾਵੇਗਾ।

ਇਲਜ਼ਾਮ ਬੇਬੁਨਿਆਦ ਮੈਂ ਕੋਠੀ ਕਿਰਾਏ ‘ਤੇ ਲਈ-ਮਾਣੂਕੇ

ਇਸ ਮਾਮਲੇ ਵਿੱਚ ਵਿਧਾਇਕ ਸਰਵਜੀਤ ਕੌਰ ਮਾਣੂਕੇ ਨੇ ਕਿਹਾ ਕਿ ਉਨ੍ਹਾਂ ਨੇ ਇਹ ਕੋਠੀ ਕਿਰਾਏ ਤੇ ਲਈ ਹੈ। ਹੁਣ ਐਨਆਰਆਈ ਅਮਰਜੀਤ ਕੌਰ ਨੇ ਇਸ ਤੇ ਮਲਕੀਅਤ ਪ੍ਰਗਟਾਈ ਹੈ। ਫਿਰ ਪਤਾ ਲੱਗਾ ਕਿ ਇਸ ਕੋਠੀ ਦੀ ਮਾਲਕੀ ਦਾ ਦਾਅਵਾ ਕਰਨ ਵਾਲੇ 2 ਵਿਅਕਤੀਆਂ ਨੇ ਵੀ ਐਸਐਸਪੀ ਜਗਰਾਉਂ ਨੂੰ ਸ਼ਿਕਾਇਤ ਦੇ ਕੇ ਜਾਂਚ ਦੀ ਮੰਗ ਕੀਤੀ ਹੈ। ਉਹ ਮੀਡੀਆ ਨੂੰ ਸਿਰਫ਼ ਇਹ ਦੱਸਣਾ ਚਾਹੁੰਦੀ ਹੈ ਕਿ ਇਨ੍ਹਾਂ ਦੋਵਾਂ ਮਾਲਕਾਂ ਵਿੱਚੋਂ ਜੇਕਰ ਐਨਆਰਆਈ ਔਰਤ ਮਾਲਕ ਹੈ ਤਾਂ ਉਹ ਉਸਨੂੰ ਚਾਬੀਆਂ ਸੌਂਪ ਦੇਵੇਗੀ।

ਮਾਣੁਕੇ ਖਿਲਾਫ ਹੋਵੇ ਸਖਤ ਕਾਰਵਾਈ-ਸੁਖਬੀਰ ਬਾਦਲ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਨਆਰਆਈ ਦੀ ਕੋਠੀ ਤੇ ਕਬਜ਼ਾ ਕਰਨ ਵਾਲੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਖ਼ਿਲਾਫ਼ ਤੁਰੰਤ ਕੇਸ ਦਰਜ ਕੀਤਾ ਜਾਵੇ। ਪੰਜਾਬ ਪੁਲਿਸ ਮਾਮਲੇ ਨੂੰ ਦਬਾ ਰਹੀ ਹੈ। ਜੇਕਰ ਪੁਲਿਸ ਨੇ ਸਮੇਂ ਸਿਰ ਕਾਰਵਾਈ ਨਾ ਕੀਤੀ ਤਾਂ ਐਨ.ਆਰ.ਆਈ ਭਾਈਚਾਰੇ ਨੂੰ ਇੱਕ ਗਲਤ ਸੰਦੇਸ਼ ਜਾਵੇਗਾ ਕਿ ਪੰਜਾਬ ਵਿੱਚ ਉਨ੍ਹਾਂ ਦੀਆਂ ਜਾਇਦਾਦਾਂ ਸੁਰੱਖਿਅਤ ਨਹੀਂ ਹਨ।

ਪ੍ਰਵਾਸੀ ਪੰਜਾਬੀਆਂ ਦੀ ਸਰਕਾਰ ਨੂੰ ਚਿੰਤਾ ਨਹੀਂ-ਅਮਰਜੀਤ

ਐੱਨਆਰਆਈ ਮਹਿਲਾ ਅਮਰਜੀਤ ਕੌਰ ਨੂੰ ਪੰਜਾਬ ਦੇ ਡੀਜੀਪੀ ਅਤੇ ਸੀਐਮ ਭਗਵੰਤ ਸਿੰਘ ਮਾਨ ਨੂੰ ਕੇਸ ਦੀ ਕਾਰਵਾਈ ਵਿੱਚ ਦੇਰੀ ਦਾ ਕਾਰਨ ਦੱਸਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਪਰਵਾਸੀ ਭਾਰਤੀਆਂ ਦੀ ਭਲਾਈ ਦੀ ਕੋਈ ਚਿੰਤਾ ਨਹੀਂ ਹੈ। ਐਸਐਸਪੀ ਨਵਨੀਤ ਬੈਂਸ ਨੇ ਕੱਲ੍ਹ ਇੱਕ ਸ਼ਿਕਾਇਤ ਭੇਜ ਕੇ ਔਰਤ ਤੇ ਘਰ ਤੇ ਕਬਜ਼ਾ ਕਰਨ ਦੇ ਦੋਸ਼ ਲਾਏ ਹਨ। ਐਸਪੀ-ਡੀ ਮਾਮਲੇ ਦੀ ਜਾਂਚ ਕਰ ਰਹੇ ਹਨ।

ਐਸਪੀ ਨੇ ਕਿਹਾ- ਸ਼ਿਕਾਇਤ ਆਈ, ਜਾਂਚ ਕਰਾਂਗੇ

ਐਸਐਸਪੀ ਨਵਨੀਤ ਬੈਂਸ ਨੇ ਕੱਲ੍ਹ ਇੱਕ ਸ਼ਿਕਾਇਤ ਭੇਜ ਕੇ ਔਰਤ ਤੇ ਘਰ ਤੇ ਕਬਜ਼ਾ ਕਰਨ ਦੇ ਦੋਸ਼ ਲਾਏ ਹਨ। ਐਸਪੀ-ਡੀ ਮਾਮਲੇ ਦੀ ਜਾਂਚ ਕਰ ਰਹੇ ਹਨ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ