ਇਟਲੀ ਚ ਸਿੱਖ ਤੇ ਕਿਰਪਾਨ ਪਹਿਨਣ 'ਤੇ ਪਰਚਾ, SGPC ਨੇ ਕੀਤੀ ਨਿੰਦਾ | SGPC President Harjinder Singh Dhami condemns case file on keeping sword by sikh man know full detail in punjabi Punjabi news - TV9 Punjabi

ਇਟਲੀ ‘ਚ ਸਿੱਖ ‘ਤੇ ਕਿਰਪਾਨ ਪਹਿਨਣ ‘ਤੇ ਪਰਚਾ, SGPC ਨੇ ਕੀਤੀ ਨਿੰਦਾ

Updated On: 

22 Apr 2024 11:57 AM

Harjinder Singh Dhami: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਵਿੱਚੋਂ ਇੱਕ ਕਕਾਰ ਹੈ। ਇਸ ਨੂੰ ਸਿੱਖ ਰਹਿਤ ਮਰਿਯਾਦਾ ਅਨੁਸਾਰ ਇੱਕ ਸਿੱਖ ਹਮੇਸ਼ਾ ਆਪਣੇ ਨਾਲ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇੱਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਨੂੰ ਰੱਖਣ ਤੋਂ ਵਰਜਿਆ ਜਾਣਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੀ ਉਲੰਘਣਾ ਹੈ।

ਇਟਲੀ ਚ ਸਿੱਖ ਤੇ ਕਿਰਪਾਨ ਪਹਿਨਣ ਤੇ ਪਰਚਾ, SGPC ਨੇ ਕੀਤੀ ਨਿੰਦਾ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ.

Follow Us On

Harjinder Singh Dhami: ਇਟਲੀ ਦੇ ਮਿਲਾਨ ਸ਼ਹਿਰ ‘ਚ ਇੱਕ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ ਕਰਕੇ ਦਰਜ ਕੀਤੇ ਪਰਚੇ ਦੀ ਕਾਰਵਾਈ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਵਿੱਚੋਂ ਇੱਕ ਕਕਾਰ ਹੈ। ਇਸ ਨੂੰ ਸਿੱਖ ਰਹਿਤ ਮਰਿਯਾਦਾ ਅਨੁਸਾਰ ਇੱਕ ਸਿੱਖ ਹਮੇਸ਼ਾ ਆਪਣੇ ਨਾਲ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇੱਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਨੂੰ ਰੱਖਣ ਤੋਂ ਵਰਜਿਆ ਜਾਣਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੀ ਉਲੰਘਣਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੂੰ ਆਪਣੇ ਦੇਸ਼ ਭਾਰਤ ਦਾ ਸੰਵਿਧਾਨ ਵੀ ਕਿਰਪਾਨ ਪਹਿਨਣ ਦੀ ਅਜ਼ਾਦੀ ਦਿੰਦਾ ਹੈ। ਇਸ ਲਈ ਇਟਲੀ ਸਰਕਾਰ ਨੂੰ ਵੀ ਸਿੱਖ ਮਰਿਆਦਾ ਨੂੰ ਸਮਝਦੇ ਹੋਏ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਆਪਣੇ ਦੇਸ਼ ਅੰਦਰ ਕਿਰਪਾਨ ਪਹਿਨਣ ਦੀ ਖੁੱਲ੍ਹ ਦੇਣ ਤੇ ਵਿਚਾਰ ਕਰਨਾ ਚਾਹੀਦਾ ਹੈ। ਸਿੱਖ ਭਾਈਚਾਰੇ ਦੇ ਲੋਕਾਂ ਦੀ ਮਿਹਤਨ ਅਤੇ ਇਮਾਨਦਾਰੀ ‘ਤੇ ਬੋਲਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਸਿੱਖ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਹਨ। ਇਨ੍ਹਾਂ ਮੁਲਖਾਂ ‘ਚ ਆਪਣੇ ਇਮਾਨਦਾਰੀ ਤੇ ਮਿਹਨਤ ਨਾਲ ਵੱਡੀਆਂ ਪ੍ਰਾਪਤੀਆਂ ਹਾਸਿਲ ਕੀਤੀ ਹਨ।

SGPC ਨੇ ਕੀਤੀ ਅਪੀਲ

ਐਡਵੋਕੇਟ ਧਾਮੀ ਨੇ ਅੱਗੇ ਕਿਹਾ ਕਿ ਅਮਰੀਕਾ, ਕੈਨੇਡਾ ਤੇ ਬਰਤਾਨੀਆ ਵਿੱਚ ਵੀ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਆਜ਼ਾਦੀ ਦਿੱਤੀ ਗਈ ਹੈ। ਨਾਲ ਹੀ ਉਨ੍ਹਾਂ ਨੇ ਇਟਲੀ ਦੀ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਇਸ ਦਰਜ਼ ਕੀਤੇ ਗਏ ਮਾਮਲੇ ਦਾ ਡਟ ਕੇ ਵਿਰੋਧ ਕੀਤਾ ਜਾਵੇ। ਇਸ ਦੀ ਪੂਰੀ ਜਾਣਕਾਰੀ ਸ਼੍ਰੋਮਣੀ ਕਮੇਟੀ ਨੂੰ ਵੀ ਦਿੱਤੀ ਜਾਵੇ।

ਇਹ ਵੀ ਪੜ੍ਹੋ: ਕੈਨੇਡਾ ਅਤੇ ਅਮਰੀਕਾ ਤੋਂ ਬਾਅਦ ਹੁਣ ਇੱਕ ਹੋਰ ਦੇਸ਼ ਚ ਭਾਰਤੀ ਵਿਦਿਆਰਥੀਆਂ ਦੀ ਮੌਤ, ਇਸ ਵਾਰ ਨਵਾਂ ਕਾਰਨ ਨਵਾਂ

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਨੂੰ ਰੱਦ ਕਰਵਾਉਣ ਲਈ ਐਸਜੀਪੀਸੀ ਪੂਰੀ ਤਰ੍ਹਾਂ ਤਿਆਰੀ ਕਰ ਰਿਹਾ ਹੈ। ਇਸ ਸਬੰਧ ‘ਚ ਭਾਰਤ ‘ਚ ਇਟਲੀ ਦੇ ਅੰਬੈਸਡਰ ਤੇ ਦੇਸ਼ ਦੇ ਵਿਦੇਸ਼ ਮੰਤਰਾਲੇ ਨੂੰ ਵੀ ਪੱਤਰ ਲਿਖਿਆ ਜਾਵੇਗਾ। ਇਸ ਦੇ ਨਾਲ-ਨਾਲ ਸਿੱਖਾਂ ਦੇ ਅਧਿਕਾਰਾਂ ਤੇ ਕਿਰਪਾਨ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ ਅਤੇ ਇਟਲੀ ਸਰਕਾਰ ਨਾਲ ਗੱਲਬਾਤ ਕਰਕੇ ਮਾਮਲਾ ਰੱਦ ਕਰਵਾਇਆ ਜਾਵੇਗਾ।

Exit mobile version