UK: ਲੰਡਨ ਦੀ ਸ਼ੜਕ ‘ਤੇ ਲੜਾਈ ਦੌਰਾਨ ਸਿਖ ਨੌਜਵਾਨ ਦੀ ਚਾਕੂ ਮਾਰਕੇ ਹੱਤਿਆ, ਚਾਰ ਮੁਲਜ਼ਮ ਗ੍ਰਿਫਤਾਰ

Published: 

18 Nov 2023 10:04 AM

ਮੈਟਰੋਪੋਲੀਟਨ ਪੁਲਿਸ ਨੇ ਸ਼ੁੱਕਰਵਾਰ ਨੂੰ ਦੱਖਣ-ਪੱਛਮੀ ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਵਿੱਚ ਚਾਕੂ ਨਾਲ ਮਾਰੇ ਗਏ ਇੱਕ ਨੌਜਵਾਨ ਦੀ ਪਛਾਣ ਕੀਤੀ ਹੈ। ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਬ੍ਰਿਟਿਸ਼ ਸਿੱਖ ਸਿਮਰਜੀਤ ਸਿੰਘ ਨੰਗਪਾਲ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਮੁਲਜ਼ਮਾਂ ਨੂੰ ਸਖਤ ਤੋਂ ਸਖਤ ਸਜ਼ਾ ਦੁਆਈ ਜਾਵੇਗੀ।

UK: ਲੰਡਨ ਦੀ ਸ਼ੜਕ ਤੇ ਲੜਾਈ ਦੌਰਾਨ ਸਿਖ ਨੌਜਵਾਨ ਦੀ ਚਾਕੂ ਮਾਰਕੇ ਹੱਤਿਆ, ਚਾਰ ਮੁਲਜ਼ਮ ਗ੍ਰਿਫਤਾਰ
Follow Us On

ਐੱਨਆਰਆਈ ਨਿਊਜ। ਵਿਦੇਸ਼ਾਂ ਵਿੱਚ ਪੰਜਾਬੀਆਂ ਦੀਆਂ ਲਗਾਤਾਰ ਮੌਤਾਂ ਹੋ ਰਹੀਆਂ ਹਨ। ਪਰ ਲੰਡਨ (London) ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਸਿੱਖ ਨੌਜਵਾਨ ਦੀ ਚਾਰ ਬਦਮਾਸ਼ਾਂ ਨੇ ਚਾਕੂ ਮਾਰਕੇ ਹੱਤਿਆ ਕਰ ਦਿੱਤੀ ਹੈ। ਮੈਟਰੋਪੋਲੀਟਨ ਪੁਲਿਸ ਨੇ ਸ਼ੁੱਕਰਵਾਰ ਨੂੰ ਦੱਖਣ-ਪੱਛਮੀ ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਵਿੱਚ ਚਾਕੂ ਨਾਲ ਮਾਰੇ ਗਏ ਇੱਕ ਨੌਜਵਾਨ ਦੀ ਪਛਾਣ ਕੀਤੀ ਹੈ। ਪੁਲਿਸ ਅਨੁਸਾਰ ਉਸ ਦੀ ਪਛਾਣ ਬ੍ਰਿਟਿਸ਼ ਸਿੱਖ ਸਿਮਰਜੀਤ ਸਿੰਘ ਨੰਗਪਾਲ ਵਜੋਂ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਕਤਲ (Murder) ਦੇ ਸ਼ੱਕ ‘ਚ 21, 27, 31 ਅਤੇ 71 ਸਾਲ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ ਬੁੱਧਵਾਰ ਤੜਕੇ ਲੰਡਨ ਦੇ ਹੌਂਸਲੋ ਇਲਾਕੇ ‘ਚ ਵਾਪਰੀ।

ਸਪੈਸ਼ਲਿਸਟ ਕ੍ਰਾਈਮ ਯੂਨਿਟ ਦੇ ਜਾਸੂਸਾਂ ਨੇ ਕੀਤੀ ਜਾਂਚ

ਸਪੈਸ਼ਲਿਸਟ ਕ੍ਰਾਈਮ ਯੂਨਿਟ (Specialist Crime Unit) ਦੇ ਜਾਸੂਸਾਂ ਨੇ ਕਿਹਾ ਕਿ ਉਹ ਸਿਮਰਜੀਤ (17) ਦੀ ਮੌਤ ਨਾਲ ਜੁੜੀਆਂ ਘਟਨਾਵਾਂ ਨੂੰ ਇਕੱਠਾ ਕਰ ਰਹੇ ਹਨ। ਉਨ੍ਹਾਂ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

ਡਿਟੈਕਟਿਵ ਇੰਸਪੈਕਟਰ ਮਾਰਟਿਨ ਥੋਰਪ ਨੇ ਕਿਹਾ ਕਿ ਉਹ ਸਿਮਰਜੀਤ ਦੇ ਕਤਲ ਲਈ ਗ੍ਰਿਫਤਾਰ ਕੀਤੇ ਚਾਰ ਲੋਕਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਕਿਉਂਕਿ ਉਸਦੇ ਪਰਿਵਾਰ ਦੇ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।

ਚਾਰ ਲੋਕ ਗ੍ਰਿਫਤਾਰ ਹਾਲੇ ਵੀ ਜਾਂਚ ਜਾਰੀ

ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਅਤੇ ਅੱਗੇ ਵੀ ਜਾਂਚ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਮੁਲਜ਼ਮਾਂ ਨੂੰ ਸਖਤ ਸਜਾ ਦੁਆਗੇ ਪੀੜਤ ਪਰਿਵਾਰ ਨੂੰ ਇਨਸਾਫ ਜ਼ਰੂਰ ਦੁਆਏਗੀ। ਲੜਾਈ ਦੀਆਂ ਰਿਪੋਰਟਾਂ ਤੋਂ ਬਾਅਦ ਪੁਲਿਸ ਨੂੰ ਬਰਕੇਟ ਕਲੋਜ਼, ਹਾਉਂਸਲੋ ਵਿਖੇ ਬੁਲਾਇਆ ਗਿਆ ਸੀ। ਪੁਲਿਸ ਲੰਡਨ ਐਂਬੂਲੈਂਸ ਸੇਵਾ ਦੇ ਨਾਲ ਮੌਕੇ ‘ਤੇ ਪਹੁੰਚੀ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਨਾਂਗਪਾਲ ਨੂੰ ਗੰਭੀਰ ਜ਼ਖਮੀ ਹਾਲਤ ‘ਚ ਦੇਖਿਆ। ਇਸ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੱਛਮੀ ਲੰਡਨ ਵਿੱਚ ਸੀਆਈਡੀ ਦੇ ਮੁਖੀ, ਡਿਟੈਕਟਿਵ ਸੁਪਰਡੈਂਟ ਫਿਗੋ ਫੋਰੋਜ਼ਾਨ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਮਾਹਰ ਅਧਿਕਾਰੀਆਂ ਦੁਆਰਾ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘ਇਸ ਔਖੀ ਘੜੀ ਵਿੱਚ ਸਾਡੇ ਸੰਵੇਦਨਾਵਾਂ ਸਿਮਰਜੀਤ ਦੇ ਪਰਿਵਾਰ ਨਾਲ ਹਨ।