ਕਬੱਡੀ ਖਿਡਾਰੀ ਤਲਵਿੰਦਰ ਤਿੰਦਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Updated On: 

11 Jan 2024 19:49 PM

ਤਲਵਿੰਦਰ ਸਿੰਘ ਤਿੰਦਾ ਜੋਕਿ ਇੱਕ ਕਬੱਡੀ ਦਾ ਖਿਡਾਰੀ ਸੀ। ਉਹ ਕਰੀਬ 5 ਮਹੀਨੇ ਪਹਿਲਾਂ ਕਪੂਰਥਲਾ ਤੋਂ ਕੈਨੇਡਾ ਦੇ ਵੈਨਕੂਵਰ ਗਿਆ ਸੀ। ਜਿੱਥੇ ਉਸਨੇ ਕਬੱਡੀ ਦੇ ਹੋਣ ਵਾਲੇ ਟੂਰਨਾਮੈਂਟ ਵਿੱਚ ਹਿੱਸਾ ਲੈਣਾ ਸੀ। ਪਰ ਹੁਣ ਉਹਨਾਂ ਦੀ ਮੌਤ ਦੀ ਖ਼ਬਰ ਉਹਨਾਂ ਦੇ ਪਿੰਡ ਪਹੁੰਚੀ ਹੈ। ਤਲਵਿੰਦਰ ਤਿੰਦਾ ਕਪੂਰਥਲਾ ਦੇ ਪਿੰਡ ਸੰਗੋਵਾਲ ਦੇ ਰਹਿਣ ਵਾਲਾ ਸੀ।

ਕਬੱਡੀ ਖਿਡਾਰੀ ਤਲਵਿੰਦਰ ਤਿੰਦਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Follow Us On

ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਕਬੱਡੀ ਖਿਡਾਰੀ ਤਲਵਿੰਦਰ ਸਿੰਘ ਤਿੰਦਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਤਲਵਿੰਦਰ ਸਿੰਘ ਤਿੰਦਾ ਜੋਕਿ ਕਪੂਰਥਲਾ ਦੇ ਪਿੰਡ ਸੰਗੋਵਾਲ ਦਾ ਰਹਿਣ ਵਾਲਾ ਹੈ ਕਰੀਬ 5 ਮਹੀਨੇ ਪਹਿਲਾਂ ਹੀ ਕੈਨੇਡਾ ਦੇ ਵੈਨਕੂਵਰ ਵਿੱਚ ਖੇਡਣ ਗਿਆ ਸੀ।

ਜਿਵੇਂ ਹੀ ਤਲਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਉਹਨਾਂ ਦੇ ਪਿੰਡ ਪਹੁੰਚੀ ਤਾਂ ਸੋਗ ਦਾ ਮਾਹੌਲ ਹੋ ਗਿਆ। ਤਲਵਿੰਦਰ ਸਿੰਘ ਦੇ ਪਿਤਾ ਡਰਾਇਵਰ ਦੇ ਤੌਰ ਤੇ ਕੰਮ ਕਰਦੇ ਹਨ । ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਤਲਵਿੰਦਰ ਦੀ ਮ੍ਰਿਤਕ ਦੇਹ ਸੰਭਾਲਣ ਵਿੱਚ ਬਹੁਤ ਪੈਸਾ ਖ਼ਰਚ ਹੋ ਰਿਹਾ ਹੈ ਜੋਕਿ ਉਹਨਾਂ ਦੀ ਪਹੁੰਚ ਤੋਂ ਬਾਹਰ ਹੈ।