ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ, 7 ਮਹੀਨੇ ਪਹਿਲਾਂ ਗਿਆ ਸੀ ਕੈਨੇਡਾ

Updated On: 

06 Nov 2023 19:49 PM

ਕੈਨੇਡਾ 'ਚ ਤਰਨਤਾਰਨ ਦੇ ਪਿੰਡ ਮੀਆਂਵਿੰਡ ਦੇ ਨੌਜਵਾਨ ਦੀ ਮੌਤ ਖ਼ਬਰ ਮਿਲੀ ਹੈ। ਮ੍ਰਿਤਕ ਦਾ ਨਾਂਅ ਹਰਭੇਜ ਸਿੰਘ ਹੈ ਅਤੇ ਉਸ ਦੀ ਉਮਰ 31 ਸਾਲ ਹੈ। ਪਰਿਵਾਕਰ ਮੈਂਬਰਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤਾ ਹੈ ਕਿ ਮ੍ਰਿਤਕ ਦੀ ਦੇਹ ਭਾਰਤ ਲਿਆਉਣ ਲਈ ਸਹਾਇਤਾ ਕੀਤੀ ਜਾਵੇ। ਇਸ ਤੋਂ ਪਹਿਲਾਂ ਵੀ ਲਗਾਤਾਰ ਕੈਨੇਡਾ 'ਚ ਗਏ ਨੌਜਵਾਨ ਦੀ ਮੌਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਮ੍ਰਿਤਕ ਦੇ ਪਰਿਵਾਰ ਨੇ ਇਨ੍ਹਾਂ ਮੌਤਾਂ 'ਤੇ ਸਵਾਲ ਚੁੱਕੇ ਹਨ।

ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ, 7 ਮਹੀਨੇ ਪਹਿਲਾਂ ਗਿਆ ਸੀ ਕੈਨੇਡਾ
Follow Us On

ਜ਼ਿਲ੍ਹਾ ਤਰਨਤਾਰਨ (Tarn Taran) ਦੇ ਪਿੰਡ ਮੀਆਂਵਿੰਡ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ‘ਚ ਮੌਤ ਦੀ ਸੂਚਨਾ ਮਿਲੀ ਹੈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਮੌਤ ਦੀ ਖ਼ਬਰ ਸਿਲਣ ਤੋਂ ਬਾਅਦ ਪਰਿਵਾਰ ਬਹੁਤ ਦੁਖੀ ਹੈ ਅਤੇ ਸਰਕਾਰ ਤੋਂ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆਉਣ ਦੀ ਮੰਗ ਕਰ ਰਿਹਾ ਹੈ। ਮ੍ਰਿਤਕ ਦਾ ਨਾਂਅ ਹਰਭੇਜ ਸਿੰਘ ਹੈ ਅਤੇ ਉਸ ਦੀ ਉਮਰ 31 ਸਾਲ ਹੈ। ਇਸ ਤੋਂ ਪਹਿਲਾਂ ਵੀ ਲਗਾਤਾਰ ਕੈਨੇਡਾ ‘ਚ ਗਏ ਨੌਜਵਾਨ ਦੀ ਮੌਤਾਂ ਦੇ ਮਾਮਲੇ ਸਾਹਮਣੇ ਆਏ ਹਨ। ਮ੍ਰਿਤਕ ਦੇ ਪਰਿਵਾਰ ਨੇ ਇਨ੍ਹਾਂ ਮੌਤਾਂ ‘ਤੇ ਸਵਾਲ ਚੁੱਕੇ ਹਨ।

ਹਰਭੇਜ ਸਿੰਘ ਦੀ ਮੌਤ ਦੀ ਖ਼ਬਰ ਸੁਣ ਪਰਿਵਾਰ ਗਰਿਰੇ ਸਦਮੇ ਚ ਹੈ ਅਤੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾ ਰਿਹਾ ਹੈ। ਪਰਿਵਾਕਰ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਪੁੰਜੀ ਬਹੁਤ ਸੀਮਤ ਹੈ। ਮ੍ਰਿਤਕ ਦੀ ਦੇਹ ਕੈਨੇਡਾ ਤੋਂ ਭਾਰਤ ਲਿਆਉਣ ਲਈ ਬਹੁਤ ਖਰਚਾ ਆਉਂਦਾ ਹੈ। ਇਸ ਲਈ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤਾ ਹੈ ਕਿ ਉਹ ਮ੍ਰਿਤਕ ਦੀ ਦੇਹ ਭਾਰਤ ਲਿਆਉਣ ਲਈ ਸਹਾਇਤਾ ਕਰਨ।

ਪਰਿਵਾਰਕ ਮੈਂਬਰਾਂ ਦੀ ਅਪੀਲ

ਪਰਿਵਾਰਕ ਮੈਂਬਰਾ ਨੇ ਨਾਲ ਹੀ ਸਰਕਾਰ ਨੂੰ ਦਰਖਵਾਸਤ ਕੀਤੀ ਹੈ ਕਿ ਕੈਨੇਡਾ ‘ਚ ਲਗਾਤਾਰ ਨੌਜਵਾਨਾਂ ਦੀ ਮੌਤਾਂ ਹੋ ਰਹੀਆਂ ਹਨ, ਇਸ ਦੇ ਕਾਰਨ ਦਾ ਪਤਾ ਲਗਾਇਆ ਜਾਵੇ। ਆਖਿਰ ਕੀ ਕਾਰਨ ਹੈ ਕਿ ਭਾਰਤ ਤੋਂ ਜਾਣ ਵਾਲੇ ਨੌਜਵਾਨਾਂ ਦੀ ਮੌਤ ਹੋ ਰਹੀ ਹੈ।

ਦੱਸ ਦਈਏ ਕੀ 31 ਸਾਲਾ ਹਰਭੇਜ ਸਿੰਘ 7 ਮਹੀਨੇ ਪਹਿਲੇ ਕੈਨੇਡਾ ਗਏ ਸਨ। ਪਰਿਵਾਰ ਕੋਲ ਆਪਣੀ ਜ਼ਿਆਦਾ ਜ਼ਮੀਨ ਨਹੀਂ ਹੈ ਜਿਸ ਕਾਰਨ ਪੈਸੇ ਦੀ ਤੰਗੀ ਰਹਿੰਦੀ ਸੀ। ਹਰਭੇਜ ਸਿੰਘ ਕੁਝ ਪੈਸੇ ਕਮਾਉਣ ਲਈ ਪਹਿਲਾਂ ਸਾਉਦੀ ਅਤੇ ਹੁਣ ਕੈਨੇਡਾ ਗਏ ਸਨ। ਪਰ ਅਚਾਨਕ ਹੋਈ ਮੌਤ ਨੇ ਪੂਰੇ ਪਰਿਵਾਰ ਨੂੰ ਵੱਡਾ ਦੁੱਖ ਦਿੱਤਾ ਹੈ।