ਕੈਨੇਡਾ ‘ਚ ਹੁਸ਼ਿਆਰਪੁਰ ਦੀ ਮਹਿਲਾ ਦੀ ਹੱਤਿਆ, ਪਤੀ ਨੇ ਚਾਕੂ ਮਾਰਕ ਕੇ ਉਤਾਰਿਆ ਮੌਤ ਦੇ ਘਾਟ
ਕੈਨੇਡਾ ਤੋਂ ਮੁੜ ਇੱਕ ਦੁਖਭਰੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪਤੀ ਨੇ ਆਪਣੀ ਪਤੀ ਦਾ ਚਾਕੂਮਾਰਕੇ ਹੱਤਿਆ ਕਤਲ ਕਰ ਦਿੱਤਾ। ਮ੍ਰਿਤਕਾ ਹੁਸ਼ਿਆਰਪੁਰ ਰਹਿਣ ਵਾਲੀ ਦੱਸੀ ਜਾ ਰਹੀ ਹੈ। ਗੁਰਬਖਸ਼ ਕੌਰ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੀ ਧੀ ਦਾ ਕਰੀਬ 10 ਸਾਲ ਪਹਿਲਾਂ ਵਿਆਹ ਹੋਇਆ ਸੀ। ਲੜਕੀ ਦਾ ਵਿਆਹ 10 ਸਾਲ ਪਹਿਲਾਂ ਬਲਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਧਾਲੀਵਾਲ, ਜ਼ਿਲ੍ਹਾ ਕਪੂਰਥਲਾ ਨਾਲ ਹੋਇਆ ਸੀ।
ਪੰਜਾਬ ਨਿਊਜ। ਕੈਨੇਡਾ ‘ਚ ਹੁਸ਼ਿਆਰਪੁਰ Hoshiarpur) ਦੀ ਰਹਿਣ ਵਾਲੀ ਇਕ ਔਰਤ ਦਾ ਉਸ ਦੇ ਪਤੀ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਕੁਲਵੰਤ ਕੌਰ (46) ਵਾਸੀ ਪਿੰਡ ਰਾਮਪੁਰ ਬਿੱਲਾਂ ਵਜੋਂ ਹੋਈ ਹੈ। ਮ੍ਰਿਤਕਾ ਦੇ ਮਾਪਿਆਂ ਨੇ ਆਪਣੀ ਧੀ ਦੀ ਲਾਸ਼ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ 10 ਸਾਲ ਪਹਿਲਾਂ ਬਲਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਧਾਲੀਵਾਲ, ਜ਼ਿਲ੍ਹਾ ਕਪੂਰਥਲਾ ਨਾਲ ਹੋਇਆ ਸੀ।
ਜੋ ਨਿਊ ਵੈਸਟਮਿੰਸਟਰ (ਵੈਨਕੂਵਰ), ਕੈਨੇਡਾ (Canada) ਵਿੱਚ ਰਹਿੰਦਾ ਹੈ। ਤਿੰਨ ਦਿਨ ਪਹਿਲਾਂ ਉਸ ਨੂੰ ਨਿਊ ਵੈਸਟਮਿੰਸਟਰ ਪੁਲਿਸ ਤੋਂ ਫੋਨ ਆਇਆ ਕਿ ਉਸ ਦੀ ਲੜਕੀ ਕੁਲਵੰਤ ਕੌਰ ਦਾ ਉਸ ਦੇ ਪਤੀ ਬਲਵੀਰ ਸਿੰਘ ਨੇ ਕਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ
ਬੇਟੀ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ
ਮਾਪਿਆਂ ਨੇ ਕਿਹਾ ਕਿ ਉਨਾਂ ਨੂੰ ਨਹੀਂ ਪਤਾ ਕਿ ਪਤੀ-ਪਤਨੀ ਦੀ ਲੜਾਈ ਦਾ ਕਾਰਨ ਕੀ ਸੀ। ਅਸਲ ਕਾਰਨ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਲਗਾਤਾਰ ਕੈਨੇਡੀਅਨ ਪੁਲਿਸ ਨਾਲ ਗੱਲ ਕਰ ਰਹੇ ਹਨ। ਉਸ ਨੇ ਮੰਗ ਕੀਤੀ ਕਿ ਉਸ ਦੀ ਬੇਟੀ ਦੀ ਲਾਸ਼ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ।