ਯੂਕੇ ਦੇ MP ਪ੍ਰੀਤ ਕੌਰ ਗਿੱਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਵਿਸ਼ਵ ਸ਼ਾਂਤੀ ਲਈ ਕੀਤੀ ਅਰਦਾਸ; SGPC ਪ੍ਰਧਾਨ ਧਾਮੀ ਨੇ ਕੀਤਾ ਵਿਸ਼ੇਸ਼ ਸਨਮਾਨ

Updated On: 

20 Mar 2026 20:17 PM IST

ਯੂਨਾਈਟਿਡ ਕਿੰਗਡਮ ਦੇ ਬਰਮਿੰਘਮ ਦੇ ਐਜਬੈਸਟਨ ਖੇਤਰ ਤੋਂ ਸੰਸਦ ਮੈਂਬਰ ਬੀਬੀ ਪ੍ਰੀਤ ਕੌਰ ਗਿੱਲ ਅੱਜ (ਸ਼ੁੱਕਰਵਾਰ ਨੂੰ) ਅੰਮ੍ਰਿਤਸਰ ਸਥਿਤ ਸਿੱਖਾਂ ਦੇ ਸਰਵਉੱਚ ਧਾਰਮਿਕ ਅਸਥਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਆਪਣੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਯੂਕੇ ਦੇ MP ਪ੍ਰੀਤ ਕੌਰ ਗਿੱਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਵਿਸ਼ਵ ਸ਼ਾਂਤੀ ਲਈ ਕੀਤੀ ਅਰਦਾਸ; SGPC ਪ੍ਰਧਾਨ ਧਾਮੀ ਨੇ ਕੀਤਾ ਵਿਸ਼ੇਸ਼ ਸਨਮਾਨ

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਯੂਕੇ ਦੇ MP, ਧਾਮੀ ਨੇ ਕੀਤਾ ਵਿਸ਼ੇਸ਼ ਸਨਮਾਨ

ਯੂਨਾਈਟਿਡ ਕਿੰਗਡਮ ਦੇ ਬਰਮਿੰਘਮ ਦੇ ਐਜਬੈਸਟਨ ਖੇਤਰ ਤੋਂ ਸੰਸਦ ਮੈਂਬਰ ਬੀਬੀ ਪ੍ਰੀਤ ਕੌਰ ਗਿੱਲ ਅੱਜ (ਸ਼ੁੱਕਰਵਾਰ ਨੂੰ) ਅੰਮ੍ਰਿਤਸਰ ਸਥਿਤ ਸਿੱਖਾਂ ਦੇ ਸਰਵਉੱਚ ਧਾਰਮਿਕ ਅਸਥਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਆਪਣੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪਵਿੱਤਰ ਅਸਥਾਨ ‘ਤੇ ਪਹੁੰਚ ਕੇ ਉਨ੍ਹਾਂ ਨੇ ਵਿਸ਼ਵ ਸ਼ਾਂਤੀ, ਮਾਨਵਤਾ ਦੇ ਭਲੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

SGPC ਦਫ਼ਤਰ ਵਿਖੇ ਮੁਲਾਕਾਤ ਅਤੇ ਸਨਮਾਨ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਬੀਬੀ ਪ੍ਰੀਤ ਕੌਰ ਗਿੱਲ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਵੀ ਪਹੁੰਚੇ। ਇੱਥੇ ਉਨ੍ਹਾਂ ਦੀ ਮੁਲਾਕਾਤ ਸ਼ਿਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਹੋਈ। ਐਡਵੋਕੇਟ ਧਾਮੀ ਨੇ ਯੂਕੇ ਦੇ ਸੰਸਦ ਮੈਂਬਰ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੁਰੂ ਦੀ ਬਖ਼ਸ਼ਿਸ਼ ਵਜੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਸ੍ਰੀ ਦਰਬਾਰ ਸਾਹਿਬ ਮਾਨਵਤਾ ਦਾ ਮਾਰਗ ਦਰਸ਼ਕ ਕੇਂਦਰ

ਆਪਣੀ ਫੇਰੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਾ ਉਨ੍ਹਾਂ ਲਈ ਬਹੁਤ ਵੱਡੇ ਸੁਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਸਮੁੱਚੀ ਮਾਨਵਤਾ ਨੂੰ ਸਹੀ ਮਾਰਗ ਦਿਖਾਉਣ ਵਾਲਾ ਇੱਕ ਮਹਾਨ ਅਧਿਆਤਮਿਕ ਕੇਂਦਰ ਹੈ। ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਖ਼ਾਸ ਤੌਰ ‘ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਅਤੇ ‘ਸਰਬੱਤ ਦਾ ਭਲਾ’ ਮੰਗਣ ਲਈ ਇੱਥੇ ਆਏ ਹਨ।

ਵਿਸ਼ਵ ਸ਼ਾਂਤੀ ਅਤੇ ਭਾਈਚਾਰੇ ਲਈ ਕੀਤੀ ਅਰਦਾਸ

ਉਨ੍ਹਾਂ ਨੇ ਅੱਗੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੂਰੀ ਦੁਨੀਆ ਵਿੱਚ ਜੋ ਤਣਾਅਪੂਰਨ ਹਾਲਾਤ ਬਣੇ ਹੋਏ ਹਨ, ਉਨ੍ਹਾਂ ਨੂੰ ਦੇਖਦਿਆਂ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਹੈ ਕਿ ਦੁਨੀਆ ਵਿੱਚ ਸ਼ਾਂਤੀ ਸਥਾਪਤ ਹੋਵੇ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਆਪਸੀ ਭਾਈਚਾਰੇ ਅਤੇ ਪਿਆਰ ਨਾਲ ਅੱਗੇ ਵਧਣ, ਤਾਂ ਜੋ ਮਨੁੱਖਤਾ ਦਾ ਕਲਿਆਣ ਹੋ ਸਕੇ।

Follow Us