AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

US Shooting: ਅਮਰੀਕਾ ‘ਚ ਮੁੜ ਭਾਰਤੀਆਂ ‘ਤੇ ਹਮਲਾ, ਓਹੀਓ ‘ਚ ਵਿਦਿਆਰਥੀ ਦਾ ਗੋਲੀ ਮਾਰ ਕੇ ਕਤਲ

US Shooting: ਅਮਰੀਕਾ ਦੇ ਓਹੀਓ ਵਿੱਚ ਇੱਕ ਭਾਰਤੀ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਹੈ। ਉਹ ਗੈਸ ਸਟੇਸ਼ਨ 'ਤੇ ਸੀ ਜਦੋਂ ਅਣਪਛਾਤੇ ਹਮਲਾਵਰ ਨੇ ਉਸ ਨੂੰ ਗੋਲੀ ਮਾਰ ਦਿੱਤੀ।

US Shooting: ਅਮਰੀਕਾ 'ਚ ਮੁੜ ਭਾਰਤੀਆਂ 'ਤੇ ਹਮਲਾ, ਓਹੀਓ 'ਚ ਵਿਦਿਆਰਥੀ ਦਾ ਗੋਲੀ ਮਾਰ ਕੇ ਕਤਲ
ਫਾਈਰਿੰਗ ਦੀ ਸੰਕੇਤਿਕ ਤਸਵੀਰ। (Image Credit Source: Getty Images)
tv9-punjabi
| Updated On: 21 Apr 2023 14:18 PM IST
Share
US Shooting Killed Indian: ਅਮਰੀਕਾ ਦੇ ਓਹੀਓ ਵਿੱਚ ਇੱਕ ਭਾਰਤੀ ਵਿਦਿਆਰਥੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਵਿਦਿਆਰਥੀ ਆਂਧਰਾ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਉਹ ਮਾਸਟਰ ਡਿਗਰੀ ਲਈ ਅਮਰੀਕਾ ਗਿਆ ਸੀ। ਜਦੋਂ ਗੋਲੀਬਾਰੀ ਹੋਈ ਤਾਂ ਉਹ ਗੈਸ ਸਟੇਸ਼ਨ (Gas Station)‘ਤੇ ਕੰਮ ਕਰ ਰਿਹਾ ਸੀ। ਵਿਦਿਆਰਥੀ ਦੀ ਪਛਾਣ ਸੈਯਸ਼ ਵੀਰਾ ਵਜੋਂ ਹੋਈ ਹੈ। ਇਹ ਘਟਨਾ 20 ਅਪ੍ਰੈਲ ਨੂੰ ਦੁਪਹਿਰ 1 ਵਜੇ ਦੇ ਕਰੀਬ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਕੋਲੰਬਸ ਪੁਲਿਸ (Columbus Police) ਮੌਕੇ ‘ਤੇ ਪਹੁੰਚੀ ਅਤੇ ਵਿਦਿਆਰਥੀ ਨੂੰ ਹਸਪਤਾਲ ਪਹੁੰਚਾਇਆ। ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਡਾਕਟਰਾਂ ਨੇ ਵਿਦਿਆਰਥੀ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਵਿਦਿਆਰਥੀ ਦੇ ਪਰਿਵਾਰ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ। ਕੋਲੰਬਸ ਡਿਵੀਜ਼ਨ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮ ਦੀ ਪਛਾਣ ਕਰ ਲਈ ਹੈ।

ਗੈਸ ਸਟੇਸ਼ਨ ‘ਤੇ ਕੰਮ ਕਰਦਾ ਸੀ ਸੈਯਸ਼

ਕੋਲੰਬਸ ਡਿਵੀਜ਼ਨ ਆਫ ਪੁਲਿਸ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਲੱਭਣ ਵਿੱਚ ਮਦਦ ਦੀ ਅਪੀਲ ਕੀਤੀ ਹੈ। ਪੁਲਿਸ ਨੇ ਦੱਸਿਆ ਕਿ 20 ਅਪ੍ਰੈਲ ਨੂੰ ਇਸ ਵਿਅਕਤੀ ਨੇ ਸੈਯਸ਼ ਵੀਰਾ ਨਾਮਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ਵੈਸਟ ਬ੍ਰਾਡ ਸੇਂਟ ‘ਤੇ ਇੱਕ ਗੈਸ ਸਟੇਸ਼ਨ ‘ਤੇ ਸੀ ਜਦੋਂ ਵਿਅਕਤੀ ਨੇ ਹਮਲਾ ਕੀਤਾ। ਪੁਲਿਸ ਨੇ ਇਸ ਦੇ ਲਈ ਇੱਕ ਫ਼ੋਨ ਨੰਬਰ 614-645-4730 ਵੀ ਜਾਰੀ ਕੀਤਾ ਹੈ।

10 ਦਿਨਾਂ ‘ਚ ਗ੍ਰੈਜੂਏਸ਼ਨ, H-1B ਵੀਜ਼ਾ ਵੀ ਮਿਲਾ

ਸੈਯਸ਼ ਵੀਰਾ ਦੀ ਲਾਸ਼ ਨੂੰ ਭਾਰਤ ਭੇਜਣ ਲਈ ਰੋਹਿਤ ਯਲਮਨਚਿਲੀ ਨੇ ਦੱਸਿਆ ਕਿ ਉਸ ਦੀ ਗ੍ਰੈਜੂਏਸ਼ਨ ਸਿਰਫ 10 ਦਿਨਾਂ ‘ਚ ਪੂਰੀ ਹੋਣ ਵਾਲੀ ਸੀ। ਉਸ ਨੂੰ ਅਮਰੀਕਾ ਵਿੱਚ ਕੰਮ ਕਰਨ ਲਈ H-1B ਵੀਜ਼ਾ (H-1B Visa) ਵੀ ਮਿਲਿਆ ਸੀ। ਉਹ ਕੁਝ ਹੀ ਦਿਨਾਂ ਵਿੱਚ ਗੈਸ ਸਟੇਸ਼ਨ ‘ਤੇ ਕਲਰਕ ਦੀ ਨੌਕਰੀ ਛੱਡਣ ਵਾਲਾ ਸੀ ਅਤੇ ਆਪਣੇ ਪਰਿਵਾਰ ਨੂੰ ਅਮਰੀਕਾ ਬੁਲਾਉਣਾ ਚਾਹੁੰਦਾ ਸੀ। ਉਸ ਦੇ ਪਿਤਾ ਦੀ ਢਾਈ ਸਾਲ ਪਹਿਲਾਂ ਮੌਤ ਹੋ ਗਈ ਸੀ। ਸੈਯਸ਼ ਆਪਣੇ ਪਰਿਵਾਰ ਵਿੱਚੋਂ ਅਮਰੀਕਾ ਜਾਣ ਵਾਲਾ ਪਹਿਲਾ ਵਿਅਕਤੀ ਸੀ ਅਤੇ ਉਹ ਕਈ ਸੁਪਨੇ ਲੈ ਕੇ ਅਮਰੀਕਾ ਗਿਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...