ਗੁਰਦਾਸਪੁਰ। ਵਿਧਾਨਸਭਾ ਹਲਕਾ ਦੀਨਾਨਗਰ ਦੇ ਪਿੰਜ ਬਹਾਦਰ ਦੇ ਜਗਜੋਤ ਸਿੰਘ ਦੀ
ਅਮਰੀਕਾ (America) ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਗਜੋਤ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਜਗਜੋਤ ਸਿੰਘ ਦੇ ਪਿਤਾ ਜੋਗਿੰਦਰ ਨੇ ਦੱਸਿਆ ਕਿ ਉਸਦਾ ਪੁੱਤ 2017 ਵਿੱਚ ਅਮਰੀਕਾ ਗਿਆ ਸੀ, ਜਿਹੜਾ ਉੱਥੇ ਨਿਊਯਾਰਕਰ ਵਿਖੇ ਟਰੱਕ ਚਲਾ ਕੇ ਆਪਣੇ ਪਰਿਵਾਰ ਦਾ ਪਾਲਣ ਕਰ ਰਿਹਾ ਸੀ।
ਜੋਗਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀ ਐਲ.ਏ ਸ਼ਹਿਰ ਵਿੱਚ 28 ਅਗਸਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਜਗਜੋਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਇਲਾਜ ਲਈ ਉਸਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਉਸਦੀ ਮੌਤ ਹੋ ਗਈ। ਸ਼ਨੀਵਾਰ ਨੂੰ ਉਨਾਂ ਨੂੰ ਇਹ ਮੰਦਭਾਗੀ ਖਬਰ ਮਿਲੀ। ਪਰਿਵਾਰ ਨੇ ਨੇ ਕੇਂਦਰ ਅਤੇ
ਪੰਜਾਬ ਸਰਕਾਰ (Punjab Govt) ਤੋ ਮੰਗ ਕੀਤੀ ਹੈ ਕਿ ਉਨਾਂ ਦੇ ਪੁੱਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਤਾਂ ਉਸ ਦੇ ਜੱਦੀ ਪਿੰਡ ਵਿਖੇ ਉਸਦਾ ਮ੍ਰਿਤਕ ਦਾ ਅੰਤਿਮ ਸਸਕਾਰ ਕਰ ਸਕਣ।