Death In Canda: 2.5 ਸਾਲ ਪਹਿਲਾਂ ਕੈਨੇਡਾ ‘ਚ ਰੋਜ਼ੀ ਰੋਟੀ ਕਮਾਉਣ ਗਏ 22 ਸਾਲਾਂ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮੌਤ
ਮ੍ਰਿਤਕ ਤਰਨਵੀਰ ਸਿੰਘ ਅੰਮ੍ਰਿਤਸਰ ਦੇ ਛੇਹਰਟਾ ਦਾ ਰਹਿਣ ਵਾਲਾ ਸੀ, ਜਿਹੜਾ ਕਿ ਰੋਜ਼ੀ ਰੋਟੀ ਦੇ ਸਿਲਸਿਲੇ ਵਿੱਚ ਕਰੀਬ ਢਾਈ ਸਾਲ ਪਹਿਲਾਂ ਕੈਨੇਡਾ ਗਿਆ ਸੀ। ਤਰਨਵੀਰ ਸਿੰਘ ਦੀ ਮੌਤ ਹੋਣ ਨਾਲ ਉਸਦੇ ਪਰਿਵਾਰ ਦਾ ਬੁਰਾ ਹਾਲ ਹੈ।

ਅੰਮ੍ਰਿਤਸਰ। ਕੈਨੇਡਾ ‘ਚ ਰੋਜ਼ੀ ਰੋਟੀ ਕਮਾਉਣ ਗਏ ਅੰਮ੍ਰਿਤਸਰ (Amritsar) ਛੇਹਰਟਾ ਦੇ ਰਹਿਣ ਵਾਲੇ ਨੌਜਵਾਨ ਤਰਨਵੀਰ ਸਿੰਘ ਦੀ ਕੈਨੇਡਾ ‘ਚ ਭੇਦਭਰੇ ਹਾਲਾਤਾਂ ਚ ਮੌਤ ਹੋ ਗਈ। ਜਿਸ ਤੋਂ ਬਾਅਦ ਇਸ ਖਬਰ ਬਾਰੇ ਤਰਨਬੀਰ ਦੇ ਘਰ ਪਤਾ ਲਗਦੇ ਹੀ ਪਰਿਵਾਰ ਚ ਗਮਗੀਨ ਮਾਹੌਲ ਹੈ। ਤਰਨਵੀਰ ਦੀ ਮਾਤਾ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਪਰਿਵਾਰ ਤਰਨਵੀਰ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਹੈ। ਤਰਨਵੀਰ ਦੇ ਮਾਤਾ ਪਿਤਾ ਨੇ ਦੱਸਿਆ ਕਿ ਉਹਨਾਂ ਨੂੰ ਆਪਣੇ ਪੁੱਤਰ ਦੀ ਖਬਰ ਫੋਨ ਤੇ ਮਿਲੀ ਹੈ ਕਿ ਉਹਨਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ।
ਜਿਸ ਨੂੰ ਲੈਕੇ ਓਹਨਾ ਫਿਰ ਕੈਨੇਡਾ (Canada) ਫੋਨ ਕੀਤਾ ਅਤੇ ਪਤਾ ਲੱਗਾ ਰਾਤ ਨੂੰ ਆਕੇ ਉਹ ਸੁੱਤਾ ਅਤੇ ਸਵੇਰੇ ਉਜ਼ ਦੇ ਮੂੰਹ ਵਿਚੋਂ ਬਲੀਡਿੰਗ ਹੋ ਰਹੀ ਸੀ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ।
ਉਨ੍ਹਾਂ ਕਿਹਾ ਕਿ ਉਹਨਾਂ ਨੂੰ ਕੈਨਡਾ ਦੀ ਪੁਲਿਸ (Police) ਦਾ ਫੋਨ ਵੀ ਆਇਆ ਹੈ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਉਥੇ ਹੀ ਪਰਿਵਾਰ ਨੇ ਪੂੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੁਜ਼ਗਾਰ ਦਿੱਤਾ ਜਾਵੇ ਤਾਂ ਜੋ ਨੌਜਵਾਨ ਬਾਹਰਲੇ ਦੇਸ਼ਾਂ ਵਿੱਚ ਨਾ ਜਾਣ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ