ਟੀਵੀ ਅਦਾਕਾਰਾ ਹਿਨਾ ਖਾਨ ਨੂੰ ਅੱਜ ਕਿਸੇ ਪਛਾਣ ਦੀ ਲੋੜ ਨਹੀਂ ਹੈ। ਅਭਿਨੇਤਰੀ ਆਪਣੀ ਦਮਦਾਰ ਅਦਾਕਾਰੀ ਨਾਲ ਘਰ-ਘਰ ਵਿੱਚ ਪਛਾਣ ਬਣਾ ਚੁੱਕੀ ਹੈ, ਪਰ ਉਨ੍ਹਾਂ ਨੂੰ ਇਹ ਮੁਕਾਮ ਇੰਨੀ ਆਸਾਨੀ ਨਾਲ ਹਾਸਲ ਨਹੀਂ ਹੋਇਆ, ਇਸ ਲਈ ਹਿਨਾ ਨੇ ਕਰੜੀ ਮਿਹਨਤ ਅਤੇ ਸੰਘਰਸ਼ ਵੀ ਕੀਤਾ। ਹਿਨਾ ਖਾਨ ਹਮੇਸ਼ਾ ਸੁਰਖੀਆਂ 'ਚ ਰਹਿੰਦੀ ਹੈ ਪਰ ਇਸ ਵਾਰ ਅਦਾਕਾਰਾ ਨੇ ਆਪਣੇ ਫੈਨਜ਼ ਨੂੰ ਇਕ ਅਜਿਹੀ ਦੁਖਦਾਈ ਖਬਰ ਦਿੱਤੀ ਹੈ ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਤੇ ਪਰੇਸ਼ਾਨ ਕਰ ਦਿੱਤਾ ਹੈ। ਦਰਅਸਲ, ਅਭਿਨੇਤਰੀ ਨੇ ਇੱਕ ਪੋਸਟ ਰਾਹੀਂ ਖੁਲਾਸਾ ਕੀਤਾ ਹੈ ਕਿ ਉਹ ਥੱਰਡ ਸਟੇਜ ਦੇ ਬ੍ਰੈਸਟ ਕੈਂਸਰ ਤੋਂ ਪੀੜਤ ਹੈ। ਇਸ ਖਬਰ ਤੋਂ ਬਾਅਦ ਫੈਨਸ ਅਤੇ ਕਈ ਸੈਲੇਬਸ ਅਦਾਕਾਰਾ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।