ਲਿਵਿੰਗ ਲੀਜੈਂਡ ਗੁਰਦਾਸ ਮਾਨ ਅਤੇ ਉਨ੍ਹਾਂ ਦੀ ਪਤਨੀ ਨਾਲ ਸ਼ਹਿਨਾਜ਼ ਗਿੱਲ ਨੇ ਕੀਤੀ ਮੁਲਾਕਾਤ, ਦੇਖੋ ਤਸਵੀਰਾਂ
ਪਾਲੀਵੁੱਡ ਤੋਂ ਬਾਲੀਵੁੱਡ ਤੱਕ ਦਾ ਸਫ਼ਰ ਤੈਅ ਕਰਨ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਭਾਵੇਂ ਅੱਜ ਪੂਰੀ ਦੁਨੀਆ ਵਿੱਚ ਵੱਡੀ ਸਟਾਰ ਬਣ ਗਈ ਹੈ। ਪਰ ਅੱਜ ਵੀ ਸ਼ਹਿਨਾਜ਼ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਇੰਡਸਟਰੀ ਨਾਲ ਅਟੈਚ ਹੈ। ਉਹ ਆਪਣੇ ਕਲੱਚਰ ਨਾਲ ਹਮੇਸ਼ਾ ਤੋਂ ਹੀ ਬਹੁਤ ਜੁੜੀ ਰਹੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਨੇ ਪੰਜਾਬੀ ਇੰਡਸਟਰੀ ਦੇ ਮਹਾਨ ਕਲਾਕਾਰ ਗੁਰਦਾਸ ਮਾਨ ਅਤੇ ਉਨ੍ਹਾਂ ਦੀ ਪਤਨੀ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਦੀਆਂ ਫੋਟੋਆਂ ਸ਼ਹਿਨਾਜ਼ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਫਲੇਟਫਾਰਮ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।
Tag :