Sidhu Moosewala: ਮੂਸੇਵਾਲਾ ਦੀ ਮਾਂ ਹਸਪਤਾਲ 'ਚ ਦਾਖਲ, IVF ਤਕਨੀਕ ਨਾਲ ਬੱਚੇ ਨੂੰ ਦੇਣਗੇ ਜਨਮ - TV9 Punjabi

Sidhu Moosewala: ਮੂਸੇਵਾਲਾ ਦੀ ਮਾਂ ਹਸਪਤਾਲ ‘ਚ ਦਾਖਲ, IVF ਤਕਨੀਕ ਨਾਲ ਬੱਚੇ ਨੂੰ ਦੇਣਗੇ ਜਨਮ

tv9-punjabi
Published: 

10 Mar 2024 18:16 PM

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਘਰ ਕਦੇ ਵੀ ਖੁਸ਼ੀ ਆ ਸਕਦਾ ਹੈ। ਸਿੱਧੂ ਦੀ ਗਰਭਵਤੀ ਮਾਤਾ ਚਰਨ ਕੌਰ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਿੱਧੂ ਦੇ ਕਤਲ ਤੋਂ ਬਾਅਦ ਪਰਿਵਾਰਕ ਮੈਂਬਰ ਕਾਫੀ ਇਕੱਲੇ ਰਹਿ ਗਏ ਸਨ। ਕਿਉਂਕਿ ਸਿੱਧੂ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਇਸ ਲਈ ਮਾਤਾ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਦਾ ਸਹਾਰਾ ਲਿਆ ਹੈ। ਹਾਲਾਂਕਿ ਪਰਿਵਾਰਕ ਸੂਤਰਾਂ ਨੇ ਇਸ ਨੂੰ ਰੁਟੀਨ ਚੈਕਅੱਪ ਦੱਸਿਆ ਹੈ।

1 / 4Sidhu Moosewala: ਮੂਸੇਵਾਲਾ ਦੀ ਮਾਂ ਹਸਪਤਾਲ ‘ਚ ਦਾਖਲ, IVF ਤਕਨੀਕ ਨਾਲ ਬੱਚੇ ਨੂੰ ਦੇਣਗੇ ਜਨਮ

2 / 4ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿੱਚ ਗੂੰਜੀ ਕਿਲਕਾਰੀ,  ਆਇਆ ਨੰਨ੍ਹਾ ਮਹਿਮਨ

ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿੱਚ ਗੂੰਜੀ ਕਿਲਕਾਰੀ,  ਆਇਆ ਨੰਨ੍ਹਾ ਮਹਿਮਨ

3 / 4ਮੀਡੀਆ ਰਿਪੋਰਟਾਂ ਮੁਤਾਬਕ ਜਦੋਂ ਸਿੱਧੂ ਮੂਸੇਵਾਲਾ ਨੇ 2022 ਵਿੱਚ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ। ਉਸ ਦੌਰਾਨ ਮਾਤਾ ਚਰਨ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਹਲਫ਼ਨਾਮਾ ਭਰਿਆ ਸੀ। ਉਸ ਵੇਲੇ ਉਨ੍ਹਾਂ ਨੇ ਆਪਣੀ ਉਮਰ 56 ਸਾਲ ਦੱਸੀ ਸੀ। ਜਿਸ ਮੁਤਾਬਕ ਹੁਣ ਉਨ੍ਹਾਂ ਦੀ ਉਮਰ ਲਗਭਗ 58 ਸਾਲ ਅਤੇ ਪਿਤਾ ਬਲਕੌਰ ਸਿੰਘ ਦੀ ਉਮਰ 60 ਸਾਲ ਦੇ ਕਰੀਬ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਜਦੋਂ ਸਿੱਧੂ ਮੂਸੇਵਾਲਾ ਨੇ 2022 ਵਿੱਚ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ। ਉਸ ਦੌਰਾਨ ਮਾਤਾ ਚਰਨ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਹਲਫ਼ਨਾਮਾ ਭਰਿਆ ਸੀ। ਉਸ ਵੇਲੇ ਉਨ੍ਹਾਂ ਨੇ ਆਪਣੀ ਉਮਰ 56 ਸਾਲ ਦੱਸੀ ਸੀ। ਜਿਸ ਮੁਤਾਬਕ ਹੁਣ ਉਨ੍ਹਾਂ ਦੀ ਉਮਰ ਲਗਭਗ 58 ਸਾਲ ਅਤੇ ਪਿਤਾ ਬਲਕੌਰ ਸਿੰਘ ਦੀ ਉਮਰ 60 ਸਾਲ ਦੇ ਕਰੀਬ ਹੈ।

4 / 4

29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਨੂੰ 6 ਸ਼ੂਟਰਾਂ ਨੇ ਗੋਲੀ ਮਾਰ ਦਿੱਤੀ ਸੀ। ਮੂਸੇਵਾਲਾ ਉਦੋਂ 28 ਸਾਲ ਦੇ ਸਨ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ।

Follow Us On
Tag :