ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਹੁਤ ਸ਼ਰਮ ਦੀ ਗੱਲ ਹੈ ਕਿ ਸਿੱਖਾਂ ਦੇ ਮੁੱਦਿਆਂ ਦੀ ਗੱਲ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪਾਰਟੀ ਆਪਣੇ ਹੀ ਮੁੱਦਿਆਂ ਤੋਂ ਭਟਕ ਗਈ ਅਤੇ ਅੱਜ ਸਾਹਮਣੇ ਖੜ੍ਹੀ ਹੈ।
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਮਗਰੋਂ ਅੱਜ ਉਹਨਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ।
ਇਸ ਮੌਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚੀ ਸੰਗਤ ਅਤੇ ਅਕਾਲੀ ਲੀਡਰਾਂ ਨੂੰ ਸੰਬੋਧਨ ਕਰਦਿਆਂ ਤਲਖ ਅੰਦਾਜ਼ ਵਿੱਚ ਸੰਬੋਧਨ ਕੀਤਾ।
ਸੁਖਬੀਰ ਸਿੱਘ ਬਾਦਲ ਵੱਲੋਂ ਗਲੇ 'ਚ ਤਖਤੀ ਤੇ ਹੱਥ 'ਚ ਬਰਸ਼ਾ ਲੈ ਕੇ ਸੇਵਾ ਸ਼ੁਰੂ, ਸ੍ਰੀ ਅਕਾਲ ਤਖ਼ਤ ਤੋਂ ਹੋਈ ਸਜ਼ਾ