ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਕਈ ਆਗੂ ਵੀ ਰਹੇ ਮੌਜੂਦ | Bhupesh Baghel along with Congress Punjab leaders paid obeisance at Golden Temple Amritsar - TV9 Punjabi

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਕਈ ਆਗੂ ਵੀ ਰਹੇ ਮੌਜੂਦ

lalit-sharma
Published: 

28 Feb 2025 17:34 PM

ਪੰਜਾਬ ਕਾਂਗਰਸ ਦੇ ਨਵੇਂ ਬਣੇ ਇੰਚਾਰਜ ਭੁਪੇਸ਼ ਬਘੇਲ ਦੀ ਪੰਜਾਬ ਫੇਰੀ ਨੂੰ ਲੈਕੇ ਸਮੁੱਚੀ ਲੀਡਰਸ਼ਿਪ ਕਾਂਗਰਸ ਅੰਮ੍ਰਿਤਸਰ ਪੁੱਜੀ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਮੌਜ਼ੂਦ ਰਹੇ ਹਨ। ਇਸ ਦੇ ਨਾਲ ਕਾਂਗਰਸ ਦੀ ਵਿਧਾਇਕ ਸੁਖਵਿੰਦਰ ਸਿੰਘ ਸੁਖ ਸਰਕਾਰੀਆ ਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਹਨ।

1 / 5ਪੁਰਾਣੀ ਤਸਵੀਰ

ਪੁਰਾਣੀ ਤਸਵੀਰ

2 / 5ਸ਼ਨੀਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਫ਼ਤਰ ਵਿਖੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨਗੇ। ਦੋ ਦਿਨਾਂ ਦੇ ਦੌਰੇ ਤੋਂ ਬਾਅਦ, ਬਘੇਲ ਸ਼ਨੀਵਾਰ ਸ਼ਾਮ 7.30 ਵਜੇ ਦਿੱਲੀ ਲਈ ਰਵਾਨਾ ਹੋਣਗੇ।

ਸ਼ਨੀਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਫ਼ਤਰ ਵਿਖੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨਗੇ। ਦੋ ਦਿਨਾਂ ਦੇ ਦੌਰੇ ਤੋਂ ਬਾਅਦ, ਬਘੇਲ ਸ਼ਨੀਵਾਰ ਸ਼ਾਮ 7.30 ਵਜੇ ਦਿੱਲੀ ਲਈ ਰਵਾਨਾ ਹੋਣਗੇ।

3 / 5ਪਿਛਲੇ ਦਿਨ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮਾਲਵੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਸੀ। ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮੱਕੀ ਦੀ ਫਸਲ ‘ਤੇ ਦੋ ਸਾਲ ਲਈ ਐਮਐਸਪੀ ਦੇਣ ਦਾ ਐਲਾਨ ਕੀਤਾ ਗਿਆ ਸੀ।

ਪਿਛਲੇ ਦਿਨ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮਾਲਵੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਸੀ। ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮੱਕੀ ਦੀ ਫਸਲ ‘ਤੇ ਦੋ ਸਾਲ ਲਈ ਐਮਐਸਪੀ ਦੇਣ ਦਾ ਐਲਾਨ ਕੀਤਾ ਗਿਆ ਸੀ।

4 / 5

ਇਸ ਮੌਕੇ ਹਲਕਾ ਰਾਜਾ ਸਾਂਸੀ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਕਿ ਅੱਜ ਭੂਪੇਸ਼ ਬਘੇਲ ਜੀ ਪੰਜਾਬ ਦੇ ਅੰਮ੍ਰਿਤਸਰ ਪਹੁੰਚੇ ਹਨ ਜਿੱਥੇ ਉਹ ਪੰਜਾਬ ਦੇ ਇੰਚਾਰਜ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕ ਤੀਰਥ ਵਿਖੇ ਨਤਮਸਤਕ ਹੋ ਰਹੇ ਹਨ।

5 / 5

ਉਹਨਾਂ ਕਿਹਾ ਕਿ ਪੰਜਾਬ ਨੂੰ ਬਹੁਤ ਮਜਬੂਤ ਪੰਜਾਬ ਇੰਚਾਰਜ ਮਿਲਿਆ ਹੈ, ਜਿਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਵਿੱਚੋਂ ਧੜੇਬਾਜ਼ੀ ਮੁਕੰਮਲ ਤੌਰ ‘ਤੇ ਖਤਮ ਹੋਵੇਗੀ।

Follow Us On
Tag :