ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰੱਬਤ ਦੇ ਭਲੇ ਲਈ ਅਰਦਾਸ ਕੀਤੀ।
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿ ਮੰਦਰ ਸਾਹਿਬ ਨੂੰ ਦੀਪਮਾਲਾ ਅਤੇ ਫੁੱਲਾਂ ਨਾਲ ਸਜਾਇਆ ਗਿਆ। ਇਸ ਮੌਕੇ ਸੰਗਤਾਂ ਨੇ ਜਲੌ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ।
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਵੀ ਸਜਾਏ ਗਏ ਸੀ।