ਅੱਜ ਦੇਸ਼ ਵਾਸੀ ਅਜ਼ਾਦੀ ਦੇ ਜਸ਼ਨ ਵਿੱਚ ਡੁੱਬੇ ਹੋਏ ਹਨ। 78ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਪੀਐਮ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਸੰਬੋਧਨ ਤੋਂ ਪਹਿਲਾਂ ਉਨ੍ਹਾਂ ਨੇ ਲਾਲ ਕਿਲੇ 'ਤੇ ਤਿਰੰਗਾ ਲਹਿਰਾਇਆ। ਪੀਐੱਮ ਮੋਦੀ ਨੇ ਲਾਲ ਕਿਲੇ 'ਤੇ ਲਗਾਤਾਰ 11ਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਇਆ। ( Pic Credit: PTI)
ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਤੀਜੇ ਪ੍ਰਧਾਨ ਮੰਤਰੀ ਬਣ ਗਏ ਹਨ ਜਿਨ੍ਹਾਂ ਨੇ ਸੁਤੰਤਰਤਾ ਦਿਵਸ 'ਤੇ ਲਗਾਤਾਰ 11 ਵੀਂ ਵਾਰ ਭਾਸ਼ਣ ਦਿੱਤਾ। ਨਹਿਰੂ ਨੇ 17 ਵਾਰ, ਜਦੋਂਕਿ ਇੰਦਰਾ ਗਾਂਧੀ ਨੂੰ 16 ਵਾਰ ਇਸ ਸਨਮਾਨ ਮਿਲਿਆ ਸੀ। ( Pic Credit: PTI)
78ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਪੀਐਮ ਮੋਦੀ ਨੇ ਲਗਭਗ 97 ਮਿੰਟ ਤਕ ਭਾਸ਼ਣ ਦਿੱਤਾ। ਅਜ਼ਾਦੀ ਤੋਂ ਬਾਅਦ ਕਿਸੇ ਪ੍ਰਧਾਨਮੰਤਰੀ ਦਾ ਇਹ ਸਭ ਤੋਂ ਲੰਬਾ ਭਾਸ਼ਣ ਹੈ। 1947 ਵਿਚ ਤਤਕਾਲੀ ਪ੍ਰਧਾਨਮੰਤਰੀ ਨੇ 72 ਮਿੰਟਾਂ ਲਈ ਭਾਸ਼ਣ ਦਿੱਤ ਸੀ। ( Pic Credit: PTI)
ਨਰਿੰਦਰ ਮੋਦੀ ਨੇ ਸੁਤੰਤਰਤਾ ਦਿਵਸ 'ਤੇ 97 ਮਿੰਟ ਦਾ ਭਾਸ਼ਣ ਦੇ ਕੇ ਆਪਣਾ ਹੀ ਰਿਕਾਰਡ ਤੋੜ ਦਿੱਤਾ ਹੈ। ਉਨ੍ਹਾਂ ਨੇ 2016 'ਚ 94 ਮਿੰਟ ਦਾ ਭਾਸ਼ਣ ਦੇ ਕੇ ਰਿਕਾਰਡ ਬਣਾਇਆ ਸੀ, ਜਿਸ ਨੂੰ ਇਸ ਸਾਲ ਤੋੜ ਦਿੱਤਾ। ( Pic Credit: PTI)
ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੇ ਪਹਿਲੇ ਸੰਬੋਧਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪਿੱਛੇ ਛੱਡ ਦਿੱਤਾ ਹੈ। 2004 ਤੋਂ 2014 ਦਰਮਿਆਨ ਮਨਮੋਹਨ ਸਿੰਘ ਨੇ ਲਾਲ ਕਿਲ੍ਹੇ ਤੋਂ 10 ਵਾਰ ਤਿਰੰਗਾ ਲਹਿਰਾਇਆ ਸੀ। ਇਸ ਮਾਮਲੇ 'ਚ ਮੋਦੀ ਸਾਬਕਾ ਪ੍ਰਧਾਨ ਮੰਤਰੀਆਂ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਤੋਂ ਬਾਅਦ ਤੀਜੇ ਸਥਾਨ 'ਤੇ ਪਹੁੰਚ ਗਏ ਹਨ। ਨਹਿਰੂ ਨੂੰ 17 ਵਾਰ ਅਤੇ ਇੰਦਰਾ ਨੂੰ 16 ਵਾਰ ਇਹ ਸਨਮਾਨ ਮਿਲਿਆ। ( Pic Credit: PTI)