Independence Day 2024: ਜਲੰਧਰ 'ਚ ਮਣਾਏ ਗਏ ਆਜ਼ਾਦੀ ਦਿਹਾੜੇ ਦੀਆਂ ਵੇਖੋ ਖੂਬਸੂਰਤ ਤਸਵੀਰਾਂ Punjabi news - TV9 Punjabi

Independence Day 2024: ਜਲੰਧਰ ‘ਚ ਮਣਾਏ ਗਏ ਆਜ਼ਾਦੀ ਦਿਹਾੜੇ ਦੀਆਂ ਵੇਖੋ ਖੂਬਸੂਰਤ ਤਸਵੀਰਾਂ

Published: 

15 Aug 2024 12:54 PM

Independence Day 2024: ਪੰਜਾਬ 'ਚ ਵੀਰਵਾਰ ਨੂੰ ਜਲੰਧਰ 'ਚ ਆਜ਼ਾਦੀ ਦਿਵਸ 'ਤੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸੀਐਮ ਭਗਵੰਤ ਮਾਨ ਨੇ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 78 ਸਾਲ ਹੋ ਗਏ ਹਨ। ਅਜ਼ਾਦੀ ਦਾ ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਹੈ। ਕਿਉਂਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ।

1 / 6ਪੰਜਾਬੀਆਂ

ਪੰਜਾਬੀਆਂ ਦੀਆਂ ਸ਼ਹੀਦੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ 80 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਅਜ਼ਾਦੀ ਲਈ ਸਾਡੇ ਹੀਰੇ ਲੁੱਟ ਲਏ ਹਨ। ਉਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਹਾਕੀ ਟੀਮ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ 10 ਖਿਡਾਰੀ ਪੰਜਾਬ ਦੇ ਹਨ। ਇਨ੍ਹਾਂ ਖਿਡਾਰੀਆਂ ਨੂੰ ਜਲਦੀ ਹੀ ਸਨਮਾਨਿਤ ਕੀਤਾ ਜਾਵੇਗਾ। ( Pic Credit: X)

2 / 6

ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿਰੰਗਾ ਝੰਡਾ ਲਹਿਰਾਇਆ ਹੈ। ਪੰਜਾਬੀਆਂ ਦੀਆਂ ਸ਼ਹੀਦੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ 80 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਅਜ਼ਾਦੀ ਲਈ ਸਾਡੇ ਹੀਰੇ ਲੁੱਟ ਲਏ ਹਨ। ( Pic Credit: X)

3 / 6

ਉਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਹਾਕੀ ਟੀਮ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ 10 ਖਿਡਾਰੀ ਪੰਜਾਬ ਦੇ ਹਨ। ਇਨ੍ਹਾਂ ਖਿਡਾਰੀਆਂ ਨੂੰ ਜਲਦੀ ਹੀ ਸਨਮਾਨਿਤ ਕੀਤਾ ਜਾਵੇਗਾ। ( Pic Credit: X)

4 / 6

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੀ ਬਰਸੀ ਮੌਕੇ ਬੋਲਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਯਾਦ ਕਰਨ ਦਾ ਦਿਨ ਹੈ। ਉਨ੍ਹਾਂ ਤੋਂ ਹੀ ਭਗਤ ਸਿੰਘ ਨੂੰ ਆਜ਼ਾਦੀ ਦੀ ਪ੍ਰੇਰਨਾ ਮਿਲੀ। ( Pic Credit: X)

5 / 6

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ, ਇਸ ਵਿੱਚ ਕੁਝ ਵੀ ਉਗਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਸਾਡੀ ਸਮਾਜਿਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਨਾ ਕਰਨ। ( Pic Credit: X)

6 / 6

ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਈਦ, ਰਾਮ ਨੌਮੀ, ਹਨੂੰਮਾਨ ਜਯੰਤੀ ਵਰਗੇ ਤਿਉਹਾਰ ਇਕੱਠੇ ਮਨਾਏ ਜਾਂਦੇ ਹਨ। ਸ਼ਹੀਦ ਸਮੁੱਚੇ ਦੇਸ਼ ਦੇ ਹਨ ਅਤੇ ਉਨ੍ਹਾਂ ਨੂੰ ਵੰਡਿਆ ਨਹੀਂ ਜਾਣਾ ਚਾਹੀਦਾ। ( Pic Credit: X)

Follow Us On
Tag :
Exit mobile version