ਇਹ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਸਪੰਨ ਹੋਇਆ। ਵਰਦੇ ਮੀਂਹ ਦੇ ਵਿੱਚ ਸੰਗਤਾਂ ਬਹੁਤ ਵੱਡੀ ਗਿਣਤੀ ਵਿੱਚ ਪਹੁੰਚੀਆਂ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਭਾਰਤੀ ਸਿੱਖ ਇਤਿਹਾਸ ਅਤੇ ਭਾਰਤੀ ਸੱਭਿਆਚਾਰ ਵਿੱਚ ਬਹੁਤ ਮਹੱਤਵਪੂਰਨ ਸਥਾਨ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਦੇਸ਼ ਭਰ ਵਿੱਚ ਵੀਰ ਬਾਲ ਦਿਵਸ ਮਨਾਇਆ ਜਾਂਦਾ ਹੈ।