ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਵਿਰਾਗਮਈ ਨਗਰ ਕੀਰਤਨ ਸਜਾਇਆ | Nagar Kirtan was organized dedicated to younger Sahibzada Baba Zorawar Singh, Baba Fateh Singh and Mata Gujri Ji - TV9 Punjabi

PHOTOS: ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਵਿਰਾਗਮਈ ਨਗਰ ਕੀਰਤਨ

tv9-punjabi
Updated On: 

27 Dec 2024 19:05 PM IST

ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਲੱਗਦੀ ਹੈ। ਜਿਸ ਦੇ ਅੱਜ ਤੀਸਰੇ ਦਿਨ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਰਾਗਮਈ ਨਗਰ ਕੀਰਤਨ ਸਜਾਇਆ ਗਿਆ।

1 / 6ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਲੱਗਦੀ ਹੈ। ਜਿਸ ਦੇ ਅੱਜ ਤੀਸਰੇ ਦਿਨ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਰਾਗਮਈ ਨਗਰ ਕੀਰਤਨ ਸਜਾਇਆ ਗਿਆ।

ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਲੱਗਦੀ ਹੈ। ਜਿਸ ਦੇ ਅੱਜ ਤੀਸਰੇ ਦਿਨ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਰਾਗਮਈ ਨਗਰ ਕੀਰਤਨ ਸਜਾਇਆ ਗਿਆ।

2 / 6ਇਹ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਸਪੰਨ ਹੋਇਆ। ਵਰਦੇ ਮੀਂਹ ਦੇ ਵਿੱਚ ਸੰਗਤਾਂ ਬਹੁਤ ਵੱਡੀ ਗਿਣਤੀ ਵਿੱਚ ਪਹੁੰਚੀਆਂ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਭਾਰਤੀ ਸਿੱਖ ਇਤਿਹਾਸ ਅਤੇ ਭਾਰਤੀ ਸੱਭਿਆਚਾਰ ਵਿੱਚ ਬਹੁਤ ਮਹੱਤਵਪੂਰਨ ਸਥਾਨ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਦੇਸ਼ ਭਰ ਵਿੱਚ ਵੀਰ ਬਾਲ ਦਿਵਸ ਮਨਾਇਆ ਜਾਂਦਾ ਹੈ।

ਇਹ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਸਪੰਨ ਹੋਇਆ। ਵਰਦੇ ਮੀਂਹ ਦੇ ਵਿੱਚ ਸੰਗਤਾਂ ਬਹੁਤ ਵੱਡੀ ਗਿਣਤੀ ਵਿੱਚ ਪਹੁੰਚੀਆਂ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਭਾਰਤੀ ਸਿੱਖ ਇਤਿਹਾਸ ਅਤੇ ਭਾਰਤੀ ਸੱਭਿਆਚਾਰ ਵਿੱਚ ਬਹੁਤ ਮਹੱਤਵਪੂਰਨ ਸਥਾਨ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਦੇਸ਼ ਭਰ ਵਿੱਚ ਵੀਰ ਬਾਲ ਦਿਵਸ ਮਨਾਇਆ ਜਾਂਦਾ ਹੈ।

3 / 6

1705 ਵਿੱਚ ਜਦੋਂ ਮੁਗਲਾਂ ਨੇ ਗੁਰੂ ਗੋਬਿੰਦ ਸਿੰਘ ਜੀ ਤੋਂ ਬਦਲਾ ਲੈਣ ਲਈ ਸਰਸਾ ਨਦੀ ਦੇ ਕੰਢੇ ਉੱਤੇ ਹਮਲਾ ਕੀਤਾ ਤਾਂ ਗੁਰੂ ਜੀ ਦਾ ਪਰਿਵਾਰ ਉਨ੍ਹਾਂ ਤੋਂ ਵਿਛੜ ਗਿਆ। ਗੁਰੂ ਜੀ ਤੋਂ ਵਿਛੜਨ ਤੋਂ ਬਾਅਦ, ਮਾਤਾ ਗੁਜਰੀ ਆਪਣੇ ਰਸੋਈਏ ਗੰਗੂ ਨਾਲ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨਾਲ ਮੋਰਿੰਡਾ ਵਿਖੇ ਆਪਣੇ ਘਰ ਚਲੇ ਗਏ ਸਨ।

4 / 6

ਉਸ ਸਮੇਂ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਉਮਰ ਸਿਰਫ਼ ਸੱਤ ਅਤੇ ਪੰਜ ਸਾਲ ਸੀ। ਸਰਹਿੰਦ ਦੇ ਨਵਾਬ ਵਜ਼ੀਰ ਖਾਨ ਨੇ ਸਾਹਿਬਜ਼ਾਦਿਆਂ ਨੂੰ ਖੁੱਲ੍ਹੇ ਅਸਮਾਨ ਹੇਠ ਕੈਦ ਕਰ ਲਿਆ ਸੀ। ਮਾਤਾ ਗੁਜਰੀ ਵੀ ਉਨ੍ਹਾਂ ਦੇ ਨਾਲ ਸਨ।

5 / 6

ਨਗਰ ਕੀਰਤਨ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਗਿਆਨੀ ਰਘਬੀਰ ਸਿੰਘ ਤੇ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੌਜੂਦ ਰਹੇ।ਇਸ ਮੌਕੇ ਵੱਖ-ਵੱਖ ਸਿੱਖ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਤੇ ਬੈਂਡ ਪਾਰਟੀਆਂ ਤੇ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ।

6 / 6

ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਕਿਹਾ ਕਿ ਸ਼ਹੀਦੀ ਸਭਾ ਵਿੱਚ ਨਤਮਸਤਕ ਹੋਣ ਆਈ ਸੰਗਤ ਨੇ ਇਸ ਸ਼ਹੀਦੀ ਸਭਾ ਦੌਰਾਨ ਉਹਨਾਂ ਨੂੰ ਚੰਗੇ ਨਾਗਰਿਕ ਦਾ ਸਬੂਤ ਦਿੰਦੇ ਹੋਏ ਵਧੀਆ ਸਹਿਯੋਗ ਦਿੱਤਾ ਹੈ। ਇਸ ਵਾਰ ਸ਼ਹੀਦੀ ਸਭਾ ਦੇ ਤਿੰਨ ਦਿਨਾਂ ਵਿਚ 30 ਲੱਖ ਦੇ ਕਰੀਬ ਸੰਗਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚੀ।

Follow Us On
Tag :