Haryana: ਹਰਿਆਣਾ ‘ਚ ਦੂਜੀ ਵਾਰ ਨਾਇਬ ਸਿੰਘ ਸੈਣੀ ਨੇ ਸੀਐਮ ਅਹੁਦੇ ਦੀ ਚੁੱਕੀ ਸਹੁੰ, ਤੀਜੀ ਵਾਰ ਬਣੀ BJP ਦੀ ਸਰਕਾਰ Punjabi news - TV9 Punjabi

Haryana: ਹਰਿਆਣਾ ਚ ਦੂਜੀ ਵਾਰ ਨਾਇਬ ਸਿੰਘ ਸੈਣੀ ਨੇ ਸੀਐਮ ਅਹੁਦੇ ਦੀ ਚੁੱਕੀ ਸਹੁੰ, ਤੀਜੀ ਵਾਰ ਬਣੀ BJP ਦੀ ਸਰਕਾਰ

Published: 

17 Oct 2024 15:41 PM

Haryana: ਇਸ ਸਮਾਗਮ ਲਈ ਪੰਚਕੂਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਹਰਿਆਣਾ ਵਿੱਚ ਪਿਛਲੇ 10 ਸਾਲਾਂ ਤੋਂ ਸੱਤਾ ਵਿੱਚ ਰਹੀ ਭਾਜਪਾ ਨੇ ਇਸ ਵਾਰ ਪੂਰੇ ਬਹੁਮਤ ਨਾਲ ਸਰਕਾਰ ਬਣਾਈ ਹੈ। ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਨੇ 37 ਸੀਟਾਂ ਜਿੱਤੀਆਂ ਹਨ।

1 / 5ਹਰਿਆਣਾ

ਹਰਿਆਣਾ ਵਿੱਚ ਨਾਇਬ ਸਿੰਘ ਸੈਣੀ ਨੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਮਨੋਹਰ ਲਾਲ ਖੱਟਰ, ਭਾਜਪਾ ਸ਼ਾਸਤ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਸਮੇਤ ਕਈ ਭਾਜਪਾ ਆਗੂ ਸ਼ਾਮਲ ਹੋਏ। ( Pic Credit: PTI)

2 / 5

ਸੈਣੀ ਦੇ ਨਾਲ ਅਨਿਲ ਵਿਜ, ਕ੍ਰਿਸ਼ਨ ਲਾਲ ਪੰਵਾਰ, ਰਾਵ ਨਰਵੀਰ ਸਿੰਘ, ਮਹਿਪਾਲ ਢਾਂਡਾ, ਵਿਪੁਲ ਗੋਇਲ, ਅਰਵਿੰਦ ਕੁਮਾਰ ਸ਼ਰਮਾ, ਸ਼ਿਆਮ ਸਿੰਘ ਰਾਣਾ, ਰਣਵੀਰ ਗੰਗਵਾ, ਕ੍ਰਿਸ਼ਨ ਬੇਦੀ, ਸ਼ਰੁਤੀ ਚੌਧਰੀ, ਆਰਤੀ ਸਿੰਘ ਰਾਓ, ਰਾਜੇਸ਼ ਨਾਗਰ ਸਮੇਤ ਉਨ੍ਹਾਂ ਦੀ ਕੈਬਿਨੇਟ ਦੇ 12 ਮੰਤਰੀਆਂ ਨੇ ਵੀ ਭੇਤ ਗੁਪਤ ਰੱਖਣ ਦੀ ਸਹੁੰ ਚੁੱਕੀ। ( Pic Credit: PTI)

3 / 5

ਹਰਿਆਣਾ ਵਿੱਚ ਭਾਜਪਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇਸ ਵਾਰ ਭਾਰਤੀ ਜਨਤਾ ਪਾਰਟੀ ਪੂਰੇ ਬਹੁਮਤ ਨਾਲ ਸੱਤਾ ਵਿੱਚ ਆਈ ਹੈ। ਪਿਛਲੇ 10 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਨੇ 37 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ। ( Pic Credit: PTI)

4 / 5

ਮੁੱਖ ਮੰਤਰੀ ਬਣਨ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਸਨ। ਉਹ 2019 ਵਿੱਚ ਸੰਸਦ ਮੈਂਬਰ ਚੁਣੇ ਗਏ ਸਨ। ਸੈਣੀ ਅੰਬਾਲਾ ਦੇ ਨਰਾਇਣਗੜ੍ਹ ਤੋਂ ਆਉਂਦੇ ਹਨ। ( Pic Credit: PTI)

5 / 5

ਸਮਾਗਮ ਲਈ ਪੰਚਕੂਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਨਾਇਬ ਸਿੰਘ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ। ਇਸ ਤੋਂ ਪਹਿਲਾਂ 12 ਮਾਰਚ 2024 ਨੂੰ ਉਹ ਪਹਿਲੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਚੁਣੇ ਗਏ ਸਨ। ( Pic Credit: PTI)

Follow Us On
Tag :
Exit mobile version