ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਹੋ ਰਹੀਆਂ ਹਨ ਨਤਮਸਤਕ।
ਨਗਰ ਕੀਰਤਨ ਵਿਚ ਬੈਂਡ ਪਾਰਟੀਆਂ, ਖਲਾਸਾਈ ਜਾਹੋ ਜਲਾਲ ਦਿਖਾਉਂਦੀਆਂ ਗਤਕਾ ਪਾਰਟੀਆਂ , ਸਭਾ ਸੋਸਾਇਟੀਆਂ, ਸ਼ਬਦੀ ਜਥੇ , ਸ਼੍ਰੋਮਣੀ ਕਮੇਟੀ ਤੇ ਦਰਬਾਰ ਸਾਹਿਬ ਦਾ ਸਟਾਫ ਅਤੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ।
ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੁੰਦਾ ਹੋਇਆ ਇਹ ਅਲੌਕਿਕ ਨਗਰ ਕੀਰਤਨ ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਸੰਪਨ ਹੋਇਆ।
ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਤੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਮੌਜੂਦ ਸੰਗਤ ਨੇ ਦਰਸ਼ਨ ਕੀਤੇ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਗਤ ਨੂੰ ਗੁਰੂ ਨਾਨਕ ਦੇਵ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ ਅਤੇ ਉਹਨਾਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ ਹੈ।
ਨਗਰ ਕੀਰਤਨ ਦੇ ਰਸਤੇ ਵਿਚ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ , ਇਤਰ ਦਾ ਛਿੜਕਾਅ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵਲੋਂ ਤਰਾਂ ਤਰਾਂ ਦੇ ਲੰਗਰ ਵਰਤਾਏ ਗਏ।