ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇਂ ਪ੍ਰਕਾਸ਼ ਪੁਰਬ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ Punjabi news - TV9 Punjabi

PHOTOS: ਪ੍ਰਕਾਸ਼ ਪੁਰਬ ਨੂੰ ਲੈ ਕੇ ਅੰਮ੍ਰਿਤਸਰ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੇਖੋ ਮਨਮੋਹਕ ਤਸਵੀਰਾਂ

Updated On: 

14 Nov 2024 16:09 PM

ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਦੇ ਨਾਲ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਜਾਇਆ ਗਿਆ। ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਰਵਾਇਤੀ ਨਗਰ ਕੀਰਤਨ ਖਲਾਸਾਈ ਜਾਹੋ ਜਲਾਲ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਬਾਅਦ ਦੁਪਹਿਰ ਅਰਦਾਸ ਉਪਰੰਤ ਆਰੰਭ ਹੋਇਆ।

1 / 6ਅਕਾਲ

ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਹੋ ਰਹੀਆਂ ਹਨ ਨਤਮਸਤਕ।

2 / 6

ਨਗਰ ਕੀਰਤਨ ਵਿਚ ਬੈਂਡ ਪਾਰਟੀਆਂ, ਖਲਾਸਾਈ ਜਾਹੋ ਜਲਾਲ ਦਿਖਾਉਂਦੀਆਂ ਗਤਕਾ ਪਾਰਟੀਆਂ , ਸਭਾ ਸੋਸਾਇਟੀਆਂ, ਸ਼ਬਦੀ ਜਥੇ , ਸ਼੍ਰੋਮਣੀ ਕਮੇਟੀ ਤੇ ਦਰਬਾਰ ਸਾਹਿਬ ਦਾ ਸਟਾਫ ਅਤੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ।

3 / 6

ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੁੰਦਾ ਹੋਇਆ ਇਹ ਅਲੌਕਿਕ ਨਗਰ ਕੀਰਤਨ ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਸੰਪਨ ਹੋਇਆ।

4 / 6

ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਤੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਮੌਜੂਦ ਸੰਗਤ ਨੇ ਦਰਸ਼ਨ ਕੀਤੇ।

5 / 6

ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਗਤ ਨੂੰ ਗੁਰੂ ਨਾਨਕ ਦੇਵ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ ਅਤੇ ਉਹਨਾਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ ਹੈ।

6 / 6

ਨਗਰ ਕੀਰਤਨ ਦੇ ਰਸਤੇ ਵਿਚ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ , ਇਤਰ ਦਾ ਛਿੜਕਾਅ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵਲੋਂ ਤਰਾਂ ਤਰਾਂ ਦੇ ਲੰਗਰ ਵਰਤਾਏ ਗਏ।

Follow Us On
Tag :
Exit mobile version