Farmers: ਕਿਤੇ ਟੁੱਟੇ ਸ਼ੈੱਡ, ਕਿਤੇ ਉੱਖੜੇ ਟੈਂਟ, ਧਰਨਾ ਉਠਾਉਣ ਤੋਂ ਬਾਅਦ ਦੀਆਂ ਤਸਵੀਰਾਂ | Pictures from after the protest police remove farmers from Punjab Haryana Shambhu Border - TV9 Punjabi

Farmers: ਕਿਤੇ ਟੁੱਟੇ ਸ਼ੈੱਡ, ਕਿਤੇ ਉੱਖੜੇ ਟੈਂਟ, ਧਰਨਾ ਉਠਾਉਣ ਤੋਂ ਬਾਅਦ ਦੀਆਂ ਤਸਵੀਰਾਂ

tv9-punjabi
Published: 

20 Mar 2025 13:04 PM

ਪੁਲਿਸ ਨੇ ਕਾਰਵਾਈ ਦੌਰਾਨ ਕਰੀਬ 200 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਵੱਲੋਂ ਬਣਾਏ ਅਸਥਾਈ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਕਿਸਾਨਾਂ ਵੱਲੋਂ ਸ਼ੰਭੂ ਸਰਹੱਦ ਤੇ ਬਣਾਈ ਗਈ ਸਟੇਜ ਨੂੰ ਵੀ ਉਖਾੜ ਦਿੱਤਾ ਗਿਆ।

1 / 5ਪੰਜਾਬ ਪੁਲਿਸ ਨੇ ਬੀਤੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਦਿੱਤਾ ਹੈ। ਐਮਐਸਪੀ ਸਣੇ ਕਈ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਇਨ੍ਹਾਂ ਬਾਰਡਰਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਪੰਜਾਬ ਪੁਲਿਸ ਨੇ ਬੀਤੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਦਿੱਤਾ ਹੈ। ਐਮਐਸਪੀ ਸਣੇ ਕਈ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਇਨ੍ਹਾਂ ਬਾਰਡਰਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

2 / 5ਬਾਰਡਰ ਨੇੜੇ ਕਾਰਵਾਈ ਕਰਦੇ ਹੋਏ ਪੁਲਿਸ ਮੁਲਾਜ਼ਮ

ਬਾਰਡਰ ਨੇੜੇ ਕਾਰਵਾਈ ਕਰਦੇ ਹੋਏ ਪੁਲਿਸ ਮੁਲਾਜ਼ਮ

3 / 5ਖਨੌਰੀ ਬਾਰਡ ਵੱਲ ਜਾ ਰਹੀ ਜਗਜੀਤ ਡੱਲੇਵਾਲ ਦੀ ਐਂਬੂਲੈਂਸ ਨੂੰ ਪੁਲਿਸ ਨੇ ਸੰਗਰੂਰ ਵਿੱਚ ਘੇਰਿਆ ਅਤੇ ਉਨ੍ਹਾਂ ਨੂੰ ਡਿਟੇਨ ਕਰ ਲਿਆ ਗਿਆ।

ਖਨੌਰੀ ਬਾਰਡ ਵੱਲ ਜਾ ਰਹੀ ਜਗਜੀਤ ਡੱਲੇਵਾਲ ਦੀ ਐਂਬੂਲੈਂਸ ਨੂੰ ਪੁਲਿਸ ਨੇ ਸੰਗਰੂਰ ਵਿੱਚ ਘੇਰਿਆ ਅਤੇ ਉਨ੍ਹਾਂ ਨੂੰ ਡਿਟੇਨ ਕਰ ਲਿਆ ਗਿਆ।

4 / 5

ਮੀਟਿੰਗ ਵਿੱਚ ਕਿਸਾਨਾਂ ਨੂੰ ਸਰਹੱਦ ਖਾਲੀ ਕਰਨ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਸਾਫ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਮੀਟਿੰਗ ਤੋਂ ਵਾਪਸ ਆ ਰਹੇ ਸਰਵਣ ਪੰਧੇਰ ਨੂੰ ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਪੁਲਿਸ ਨੇ ਘੇਰ ਲਿਆ।

5 / 5

ਘੱਟੋ-ਘੱਟ ਸਮਰਥਨ ਮੁੱਲ ਸਣੇ ਆਪਣੀਆਂ ਮੰਗਾਂ ਲਈ ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਪ੍ਰਦਰਸ਼ਨ ਦੌਰਾਨ ਕੇਂਦਰ ਅਤੇ ਕਿਸਾਨਾਂ ਵਿਚਾਲੇ 7 ਗੇੜ੍ਹ ਦੀਆਂ ਬੈਠਕਾਂ ਵੀ ਹੋਈਆਂ, ਜੋ ਬੇਸਿੱਟਾ ਰਹੀਆਂ।

Follow Us On
Tag :