ਕਿਸਾਨਾਂ ਦਾ ਦਿੱਲੀ ਕੂਚ ਰੋਕਣ ਲਈ ਪੁਲਿਸ ਵੱਲੋਂ ਵਾਟਰ ਕੈਨਨ ਤੇ ਹੰਝੂ ਗੈਸ ਦੀ ਕੀਤੀ ਵਰਤੋ,ਜ਼ਖਮੀ ਹੋਏ ਕਿਸਾਨ,ਦੇਖੋ Photos | Police used water cannon and tear gas to stop farmers' march to Delhi farmers injured see photos Punjabi news - TV9 Punjabi

ਕਿਸਾਨਾਂ ਦਾ ਦਿੱਲੀ ਕੂਚ ਰੋਕਣ ਲਈ ਪੁਲਿਸ ਵੱਲੋਂ ਵਾਟਰ ਕੈਨਨ ਤੇ ਹੰਝੂ ਗੈਸ ਦੀ ਕੀਤੀ ਵਰਤੋ,ਜ਼ਖਮੀ ਹੋਏ ਕਿਸਾਨ,ਦੇਖੋ Photos

Published: 

14 Dec 2024 14:29 PM

ਕਿਸਾਨ ਅੰਦੋਲਨ ਨੂੰ ਲੈ ਕੇ ਕੱਲ੍ਹ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ। ਜਿਸ ਤੇ ਅਦਾਲਤ ਨੇ ਕਿਹਾ ਕਿ ਅਸੀਂ ਅਜਿਹਾ ਕੋਈ ਆਦੇਸ਼ ਨਹੀਂ ਦੇਣ ਜਾ ਰਹੇ ਜਿਸ ਨਾਲ ਕਿਸਾਨ ਅੰਦੋਲਨ ਪ੍ਰਭਾਵਿਤ ਹੋਵੇ। ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਤੋਂ ਇਲਾਵਾ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ। ਕਿਸਾਨਾਂ ਦੇ ਦਿੱਲੀ ਵੱਲ ਕੂਚ ਕਰਨ ਤੋਂ ਪਹਿਲਾਂ ਹੀ ਅੰਬਾਲਾ ਅਤੇ ਇਸ ਦੇ ਆਲੇ-ਦੁਆਲੇ ਦੇ 12 ਪਿੰਡਾਂ ਦੀ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਸੀ।

1 / 7ਕਿਸਾਨ ਬੀਤੇ ਕਈ ਮਹੀਨਿਆਂ ਤੋਂ ਸ਼ੰਭੂ ਸਰਹੱਦ ‘ਤੇ ਖੜ੍ਹੇ ਹਨ, ਉਹ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਇਸ ਦੌਰਾਨ ਇੱਕ ਵਾਰ ਫਿਰ ਕਿਸਾਨਾਂ ਨੇ ਅੱਜ (ਸ਼ਨੀਵਾਰ) ਨੂੰ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਪਰ ਹਰਿਆਣਾ ਪੁਲਿਸ ਨੇ ਘੱਗਰ ਦਰਿਆ ਦੇ ਪੁਲ ‘ਤੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਕਾਫੀ ਬਹਿਸ ਵੀ ਹੋਈ। ( Pic Credit: PTI )

ਕਿਸਾਨ ਬੀਤੇ ਕਈ ਮਹੀਨਿਆਂ ਤੋਂ ਸ਼ੰਭੂ ਸਰਹੱਦ ‘ਤੇ ਖੜ੍ਹੇ ਹਨ, ਉਹ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਇਸ ਦੌਰਾਨ ਇੱਕ ਵਾਰ ਫਿਰ ਕਿਸਾਨਾਂ ਨੇ ਅੱਜ (ਸ਼ਨੀਵਾਰ) ਨੂੰ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਪਰ ਹਰਿਆਣਾ ਪੁਲਿਸ ਨੇ ਘੱਗਰ ਦਰਿਆ ਦੇ ਪੁਲ ‘ਤੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਕਾਫੀ ਬਹਿਸ ਵੀ ਹੋਈ। ( Pic Credit: PTI )

2 / 7

ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਦਿੱਲੀ ਜਾ ਕੇ ਪਰਮਿਸ਼ਨ ਲੈਣੀ ਚਾਹਿਦ ਹੈ। ਕਿਸਾਨ ਵੱਲੋਂ ਲਾਗਾਤਰ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਦੀ ਕਾਰਵਾਈ ਕਾਰਨ ਕਈ ਕਿਸਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ( Pic Credit: PTI )

3 / 7

ਅੱਜ 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਇਆ। ਕਿਸਾਨਾਂ ਨੇ ਪਹਿਲਾਂ ਵੀ ਦੋ ਵਾਰ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਸੀ ਪਰ ਦੋਵੇਂ ਵਾਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਸੀ। ( Pic Credit: PTI )

4 / 7

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੰਦੋਲਨ ਸ਼ੁਰੂ ਹੋਏ 306 ਦਿਨ ਹੋ ਗਏ ਹਨ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 18 ਦਿਨ ਬੀਤ ਚੁੱਕੇ ਹਨ। ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ( Pic Credit: PTI )

5 / 7

ਸ਼ੰਭੂ ਬਾਰਡਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਇੰਟਰਨੈੱਟ ਬੰਦ ਹੋਣ ‘ਤੇ ਪਾਧੇਰ ਨੇ ਕਿਹਾ ਕਿ ਸਰਕਾਰ ਸਾਡੇ ‘ਤੇ ਡਿਜੀਟਲ ਐਮਰਜੈਂਸੀ ਲਗਾਉਣ ਦੀ ਤਿਆਰੀ ਕਰ ਰਹੀ ਹੈ। ਸਾਡੇ ਸੋਸ਼ਲ ਮੀਡੀਆ ਪੇਜਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਸਾਡੀ ਆਵਾਜ਼ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ। ( Pic Credit: PTI )

6 / 7

ਉਨ੍ਹਾਂ ਕਿਹਾ ਕਿ ਹਰ ਵਾਰ ਹਰਿਆਣਾ ਪੁਲਿਸ ਵੱਲੋਂ ਦਿੱਲੀ ਵੱਲ ਵਧਣ ਵਾਲੇ ਸਾਡੇ ਗਰੁੱਪ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ। ਕਿਸਾਨਾਂ ‘ਤੇ ਹਮਲੇ ਹੋ ਰਹੇ ਹਨ ਅਤੇ ਇਸ ਕਾਰਨ ਸਰਕਾਰ ਨੂੰ ਬੇਨਕਾਬ ਕੀਤਾ ਜਾ ਰਿਹਾ ਹੈ। ਸਾਡਾ ਸੁਨੇਹਾ ਦੇਸ਼ ਦੇ ਹਰ ਪਿੰਡ ਤੱਕ ਪਹੁੰਚ ਰਿਹਾ ਹੈ। ਇਸ ਕਾਰਨ ਹਿੱਲੀ ਹੋਈ ਸਰਕਾਰ ਸਾਡੇ ਖਿਲਾਫ ਅਜਿਹੇ ਕਦਮ ਚੁੱਕ ਰਹੀ ਹੈ। ( Pic Credit: PTI )

7 / 7

ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਚੰਗੀ ਗੱਲ ਕਹੀ ਹੈ ਕਿ ਸਰਕਾਰ ਸਾਡੇ ਨਾਲ ਸਿੱਧੀ ਗੱਲ ਕਰੇ। ਕਿਸਾਨਾਂ ‘ਤੇ ਤਾਕਤ ਦੀ ਵਰਤੋਂ ਨਾ ਕਰੋ। ਅਸੀਂ ਸੁਪਰੀਮ ਕੋਰਟ ਦੀਆਂ ਟਿੱਪਣੀਆਂ ‘ਤੇ ਦੋਵਾਂ ਫੋਰਮਾਂ ‘ਤੇ ਚਰਚਾ ਕਰਾਂਗੇ ਅਤੇ ਬਿਆਨ ਦੇਵਾਂਗੇ, ਪਰ ਦੇਖਣਾ ਇਹ ਹੋਵੇਗਾ ਕਿ ਸਰਕਾਰ ਇਨ੍ਹਾਂ ਟਿੱਪਣੀਆਂ ‘ਤੇ ਕੀ ਕਰਦੀ ਹੈ। ( Pic Credit: PTI )

Follow Us On
Tag :
Exit mobile version